ਪ੍ਰੀਖਿਆ ਪੇ ਚਰਚਾ ਪ੍ਰੋਗਰਾਮ ਦਾ ਬਰਨਾਲਾ ਜਿਲ੍ਹੇ ਦੇ ਸਰਕਾਰੀ ਸਕੂਲਾਂ ’ਚ ਸਿੱਧਾ ਪ੍ਰਸਾਰਨ

Primekhabarpunjab man ki baat

ਬਰਨਾਲਾ,8 ਫਰਵਰੀ (ਰਾਕੇਸ਼ ਜੇਠੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਿਦਿਆਰਥੀਆਂ ਨਾਲ ਕੀਤੀ ਗਈ ਪ੍ਰੀਖਿਆ ਪੇ ਚਰਚਾ ਸਬੰਧੀ ਵਿਸ਼ੇਸ਼ ਗੱਲਬਾਤ ਦਾ ਪ੍ਰੋਗਰਾਮ ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ’ਚ ਵਿਆਪਕ ਪੱਧਰ ’ਤੇ ਟੈਲੀਕਾਸਟ ਕੀਤਾ ਗਿਆ। ਇਸ ਪ੍ਰੋਗਰਾਮ ਨੂੰ ਦੇਖਣ ਲਈ ਵਿਦਿਆਰਥੀਆਂ ’ਚ ਖਾਸ ਉਤਸ਼ਾਹ ਵੇਖਣ ਨੂੰ ਮਿਲਿਆ। ਇਹ ਪ੍ਰੋਗਰਾਮ ਪੰਜਾਬ ਦੇ ਸਿੱਖਿਆ ਸਕੱਤਰ ਸੋਨਾਲੀ ਗਿਰੀ, ਡੀਜੀਐੱਸਈ ਅਰਵਿੰਦ ਕੁਮਾਰ, ਐੱਸਸੀਈਆਰਟੀ ਡਾਇਰੈਕਟਰ ਕਿਰਨ ਸ਼ਰਮਾ ਤੇ ਅਸਿਸਟੈਂਟ ਡਾਇਰੈਕਟਰ ਸੀਮਾ ਖੇੜਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਆਯੋਜਿਤ ਕੀਤਾ ਗਿਆ। ਜ਼ਿਲ੍ਹਾ ਬਰਨਾਲਾ ’ਚ ਇਹ ਪ੍ਰੋਗਰਾਮ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਸੁਨੀਤਇੰਦਰ ਸਿੰਘ, ਡੀਈਓ ਐਲੀਮੈਂਟਰੀ ਇੰਦੂ ਸਿਮਕ, ਡਿਪਟੀ ਡੀਈਓ ਡਾ. ਬਰਜਿੰਦਰਪਾਲ ਸਿੰਘ, ਡਾਇਟ ਪ੍ਰਿੰਸੀਪਲ ਡਾਕਟਰ ਮੁਨੀਸ਼ ਮੋਹਨ ਸ਼ਰਮਾ ਤੇ ਡੀਆਰਸੀ ਕਮਲਦੀਪ ਦੀ ਅਗਵਾਈ ਹੇਠ ਸਮੂਹ ਸਰਕਾਰੀ ਸਕੂਲਾਂ ’ਚ ਸਫਲਤਾਪੂਰਵਕ ਟੈਲੀਕਾਸਟ ਕੀਤਾ ਗਿਆ। ਇਸ ਟੈਲੀਕਾਸਟ ਰਾਹੀਂ ਵਿਦਿਆਰਥੀਆਂ ਨੂੰ ਪ੍ਰੀਖਿਆ ਸੰਬੰਧੀ ਤਣਾਅ ਤੋਂ ਮੁਕਤ ਹੋਣ, ਆਤਮ ਵਿਸ਼ਵਾਸ ਵਧਾਉਣ ਤੇ ਪੜ੍ਹਾਈ ਲਈ ਪ੍ਰੇਰਿਤ ਹੋਣ ਦਾ ਮਹੱਤਵਪੂਰਨ ਮੌਕਾ ਮਿਲਿਆ। ਦੋਵੇ ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰੀਖਿਆ ਜੀਵਨ ਦਾ ਇਕ ਹਿੱਸਾ ਹੈ। ਇਸ ਨੂੰ ਡਰ ਜਾਂ ਬੋਝ ਨਾਲ ਸਮਝਿਆ ਜਾਵੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮੇਂ ਦੀ ਸਹੀ ਯੋਜਨਾ ਸਿਹਤਮੰਦ ਜੀਵਨ ਸ਼ੈਲੀ ਤੇ ਸਕਾਰਤਮਕ ਸੋਚ ਨਾਲ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ। ਐੱਸਸੀਈਆਰਟੀ ਮੇਂਟਰ ਸੋਨੀਆ ਪਰੂਥੀ ਤੇ ਜ਼ਿਲ੍ਹਾ ਨੋਡਲ ਅਫਸਰ ਹਰਵਿੰਦਰ ਰੋਮੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਨ ਯੂਟਿਊਬ, ਫੇਸਬੁੱਕ, ਦੂਰਦਰਸ਼ਨ, ਪੀਐਮ ਈ-ਵਿਦਿਆ ਤੇ ਰੇਡੀਓ ਆਦਿ ਮਾਧਿਅਮਾਂ ਰਾਹੀਂ ਕੀਤਾ ਗਿਆ। ਜਿਸ ਨੂੰ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਵਲੋਂ ਬੜੀ ਰੁਚੀ ਨਾਲ ਦੇਖਿਆ ਗਿਆ।

About The Author

You may have missed