ਬਰਨਾਲਾ ਪੁਲਿਸ ਵੱਲੋਂ “ਗੈਂਗਸਟਰਾਂ ਦੇ ਵਿਰੁੱਧ” ਤਹਿਤ ਅਭਿਆਨ “ਪ੍ਰਹਾਰ-2” ਦੀ ਕੀਤੀ ਸ਼ੁਰੂਆਤ

ਬਰਨਾਲਾ,9ਫ਼ਰਵਰੀ(ਰਾਕੇਸ਼ ਜੇਠੀ)- ਮੁਹੰਮਦ ਸਰਫਰਾਜ ਆਲਮ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਬਰਨਾਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਹੋਏ ਦੱਸਿਆ ਕਿ ਪੰਜਾਬ ਸਰਕਾਰ ਅਤੇ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਸੂਬੇ ਅੰਦਰ ਗੈਂਗਸਟਰਵਾਦ ਦੇ ਖਾਤਮੇ ਅਤੇ ਅਮਨ ਅਤੇ ਸ਼ਾਂਤੀ ਸਥਾਪਿਤ ਰੱਖਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਗੈਂਗਸਟਰਾਂ ਦੇ ਵਿਰੁੱਧ” ਤਹਿਤ ਅਭਿਆਨ “ਪ੍ਰਹਾਰ-2” ਦੀ ਸ਼ੁਰੂਆਤ ਕੀਤੀ ਗਈ। ਜਿਸ ਤਹਿਤ ਬਰਨਾਲਾ ਪੁਲਿਸ ਵੱਲੋਂ ਮਿਤੀ 08, 09/02/2026 ਦੀ ਦਰਮਿਆਨੀ ਰਾਤ ਨੂੰ ਕੁੱਲ 27 ਰੋਡ ਪਾਇੰਟਾਂ ਬਣਾ ਕੇ ਵੱਖ-ਵੱਖ ਮੁਕੱਦਮਿਆਂ ਵਿੱਚ ਲੋੜੀਂਦੇ ਦੋਸ਼ੀਆਂ, ਨਾਜਾਇਜ਼ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਉਨ੍ਹਾਂ ਦੇ ਸੰਭਾਵਿਤ ਟਿਕਾਣਿਆਂ ‘ਤੇ ਛਾਪੇਮਾਰੀਆਂ ਗਈਆਂ, ਜਿਸ ਵਿੱਚ 02 ਐਸ.ਪੀ ਰੈਂਕ ਅਤੇ 08 ਡੀ.ਐਸ.ਪੀ ਰੈਂਕ ਦੇ ਅਧਿਕਾਰੀਆਂ ਸਮੇਤ 11 ਐਸ.ਐਚ.ਓ ਸਮੇਤ ਕੁੱਲ ਫੋਰਸ ਕਰੀਬ 350 ਅਧਿਕਾਰੀ/ਕਰਮਚਾਰੀ ਸ਼ਾਮਲ ਹੋਏ। ਇਸ ਕਾਰਵਾਈ ਦੌਰਾਨ ਕੁੱਲ 75 ਸ਼ੱਕੀ ਵਿਅਕਤੀਆਂ ਨੂੰ ਰੋਕ ਕੇ 35 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਕੇਸਾਂ ਵਿੱਚ ਜਾਂਚ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਈ ਗਈ ਹੈ।

ਐਸ.ਐਸ.ਪੀ ਬਰਨਾਲਾ ਨੇ ਇਹ ਵੀ ਦੱਸਿਆ ਕਿ ਅਭਿਆਨ “ਪ੍ਰਹਾਰ-2” ਦਾ ਮੁੱਖ ਟੀਚਾ ਪੰਜਾਬ ਵਿੱਚ ਗੈਂਗ ਕਲਚਰ ਨੂੰ ਖ਼ਤਮ ਕਰਨਾ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਕੇ ਪੂਰੇ ਰਾਜ ਨੂੰ ਅਪਰਾਧ ਮੁਕਤ ਕਰਨਾ ਹੈ। ਪੰਜਾਬ ਸਰਕਾਰ ਅਤੇ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਨੂੰ ਇਲਾਕਾ ਹੋਰ ਵੱਧ ਸੁਰੱਖਿਅਤ ਬਣਾਉਣ ਲਈ ਬਰਨਾਲਾ ਪੁਲਿਸ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਅਭਿਆਨ ਵਿਧੀਵਤ ਜਾਰੀ ਰਹਿਣਗੇ। ਬਰਨਾਲਾ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਸੰਭਾਲੀ ਰੱਖਣ ਨਾਲ ਕਾਨੂੰਨ ਵਿੱਚ ਰਹਿਣ ਵਾਲੇ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਇਆ ਜਾਵੇਗਾ।

