ਕਸਬਾ ਹੰਡਿਆਇਆ ਵਿੱਚ ਮਹਾਂ ਸ਼ਿਵਰਾਤਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

PrimekhabarPunjab Maha Shivratri

ਹੰਡਿਆਇਆ-16ਫ਼ਰਵਰੀ(ਰਾਕੇਸ਼ ਜੇਠੀ)-ਕਸਬਾ ਹੰਡਿਆਇਆ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਮਹਾਂ ਸ਼ਿਵਰਾਤਰੀ ਦਾ ਪਾਵਨ ਤਿਉਹਾਰ ਬੜੀ ਹੀ ਸ਼ਰਧਾ, ਭਗਤੀ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਸਵੇਰੇ ਤੋਂ ਹੀ ਵੱਖ-ਵੱਖ ਮੰਦਰਾਂ ਵਿੱਚ ਭਗਤਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਭਗਤਾਂ ਵੱਲੋਂ ਭਗਵਾਨ ਸ਼ਿਵ ਜੀ ਨੂੰ ਦੁੱਧ, ਬੇਲ ਪੱਤਰ ਅਤੇ ਜਲ ਅਰਪਿਤ ਕੀਤਾ ਗਿਆ ਅਤੇ “ਬਮ ਬਮ ਭੋਲੇ” ਦੇ ਜੈਕਾਰੇ ਨਾਲ ਮਾਹੌਲ ਗੂੰਜ ਉਠਿਆ।
ਸ਼ਿਵ ਮੰਦਰ ਜੇਠੀ ਖੱਤਰੀਆਂ ਵਿੱਚ ਵਿਸ਼ੇਸ਼ ਸਜਾਵਟ ਕੀਤੀ ਗਈ ਅਤੇ ਰਾਤ ਭਰ ਕੀਰਤਨ ਦਰਬਾਰ ਸਜਾਇਆ ਗਿਆ। ਮੰਦਰ ਦੇ ਪੁਜਾਰੀ ਸਰੋਜ ਪਾਂਡੇ ਜੀ ਨੇ ਮਹਾਂ ਸ਼ਿਵਰਾਤਰੀ ਦੇ ਮਹੱਤਵ ਬਾਰੇ ਚਾਨਣਾ ਪਾਂਦੇ ਹੋਏ ਦੱਸਿਆ ਕਿ ਇਹ ਦਿਨ ਆਤਮਿਕ ਸ਼ੁੱਧਤਾ, ਭਗਤੀ ਅਤੇ ਸਚਾਈ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਰਾਤ ਨੂੰ ਭਗਵਾਨ ਸ਼ਿਵ ਦੀ ਅਰਾਧਨਾ ਕਰਨ ਨਾਲ ਮਨੁੱਖ ਦੇ ਦੁੱਖ ਦੂਰ ਹੁੰਦੇ ਹਨ ਅਤੇ ਜੀਵਨ ਵਿੱਚ ਸੁੱਖ-ਸ਼ਾਂਤੀ ਆਉਂਦੀ ਹੈ।
ਇਲਾਕੇ ਵਿੱਚ ਵੱਖ ਵੱਖ ਜਗ੍ਹਾ ਤੇ ਲੰਗਰ ਦੀ ਵੀ ਵਿਸ਼ੇਸ਼ ਵਿਵਸਥਾ ਕੀਤੀ ਗਈ, ਜਿੱਥੇ ਸੈਂਕੜਿਆਂ ਸ਼ਰਧਾਲੂਆਂ ਨੇ ਪ੍ਰਸਾਦ ਗ੍ਰਹਿਣ ਕੀਤਾ। ਪੂਰੇ ਕਸਬੇ ਵਿੱਚ ਧਾਰਮਿਕ ਰੰਗ ਚੜ੍ਹਿਆ ਹੋਇਆ ਸੀ ਅਤੇ ਹਰ ਪਾਸੇ ਭਗਤੀਮਈ ਮਾਹੌਲ ਬਣਿਆ ਰਿਹਾ।

About The Author

You may have missed