ਕੇਂਦਰ ਸਰਕਾਰ ਦੀ ਪੰਜਾਬ ਨੂੰ ਇੱਕ ਹੋਰ ਸੌਗਾਤ : ਸੰਦੀਪ ਜੇਠੀ

ਹੰਡਿਆਇਆ-20ਫ਼ਰਵਰੀ(ਰਾਕੇਸ਼ ਜੇਠੀ)- ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਦੇ ਯੂਥ ਆਗੂ ਸੰਦੀਪ ਜੇਠੀ ਨੇ ਕਿਹਾ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਨੇ ਪੰਜਾਬ ਨੂੰ ਇੱਕ ਹੋਰ ਵੱਡੀ ਸੌਗਾਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਪੰਜਾਬ ਵਿੱਚ NH-205A ਦੇ ਅੰਬਾਲਾ–ਚੰਡੀਗੜ੍ਹ ਸੈਕਸ਼ਨ ਨੂੰ ਜ਼ੀਰਕਪੁਰ ਬਾਈਪਾਸ ਨਾਲ ਜੋੜਨ ਵਾਲੇ 6 ਲੇਨ ਐਕਸੈਸ-ਕੰਟਰੋਲਡ ਗ੍ਰੀਨਫੀਲਡ ਸਪੁਰ (Greenfield Spur) ਦੇ ਨਿਰਮਾਣ ਲਈ ₹1,463.95 ਕਰੋੜ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਟ੍ਰਾਈਸਿਟੀ ਰਿੰਗ ਰੋਡ ਯੋਜਨਾ ਦਾ ਮਹੱਤਵਪੂਰਨ ਹਿੱਸਾ ਹੈ, ਜਿਸ ਨਾਲ ਲੰਘਣ ਵਾਲੀ ਟ੍ਰੈਫਿਕ ਨੂੰ ਡਾਇਵਰਟ ਕਰਕੇ ਮੋਹਾਲੀ, ਚੰਡੀਗੜ੍ਹ ਅਤੇ ਪੰਚਕੂਲਾ ਦੇ ਮੁੱਖ ਸ਼ਹਿਰੀ ਜੰਕਸ਼ਨਾਂ ’ਤੇ ਭੀੜ ਘੱਟ ਹੋਵੇਗੀ।
ਸੰਦੀਪ ਜੇਠੀ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਪੰਜਾਬ ਨੂੰ ਹਰ ਪੱਖੋਂ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਪ੍ਰੋਜੈਕਟ ਦੇ ਰਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਆਪਣੇ ਦਮ ’ਤੇ ਪੰਜਾਬ ਦੀਆਂ 117 ਦੀਆਂ 117 ਸੀਟਾਂ ’ਤੇ ਆਪਣੇ ਉਮੀਦਵਾਰ ਖੜੇ ਕਰੇਗੀ ਅਤੇ ਭਾਰੀ ਜਿੱਤ ਹਾਸਲ ਕਰੇਗੀ।
ਸੰਦੀਪ ਜੇਠੀ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਵੀ ਜਾਣਦੇ ਹਨ ਕਿ ਜਦੋਂ ਕੇਂਦਰ ਅਤੇ ਰਾਜ ਦੋਵੇਂ ਥਾਵਾਂ ਭਾਜਪਾ ਦੀ ਸਰਕਾਰ ਹੋਵੇਗੀ, ਤਾਂ ਪੰਜਾਬ ਦਾ ਸੱਚਾ ਵਿਕਾਸ ਹੋਵੇਗਾ ਅਤੇ ਪੰਜਾਬ ਮੁੜ ਤੋਂ ਸੋਨੇ ਦੀ ਚਿੜੀਆ ਬਣ ਸਕੇਗਾ।
