ਸਕੂਲ, ਚੀਮਾ ਜੋਧਪੁਰ ਨੇ ਵਿਦਿਆਰਥੀਆਂ ਨੂੰ ਕਰਵਾਇਆ ਸ਼ਿਖਿਆਤਮਕ ਦੌਰਾ

ਬਰਨਾਲਾ-23ਫਰਵਰੀ-(ਰਾਕੇਸ਼ ਜੇਠੀ)-ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਚੀਮਾ ਜੋਧਪੁਰ (ਜ਼ਿਲ੍ਹਾ ਬਰਨਾਲਾ) ਦੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕਰੀਅਰ ਗਾਈਡੈਂਸ ਅਤੇ ਉੱਚ ਸਿੱਖਿਆ ਸੰਸਥਾਵਾਂ ਦੀ ਜਾਣਕਾਰੀ ਦੇਣ ਲਈ ਇੱਕ ਸ਼ਿਖਿਆਤਮਕ ਦੌਰਾ ਕਰਵਾਇਆ ਗਿਆ। ਇਹ ਦੌਰਾ ਸਕੂਲ ਦੇ ਪ੍ਰਿੰਸੀਪਲ ਸ੍ਰੀ ਅਨੀਲ ਕੁਮਾਰ ਮੋਦੀ ਦੀ ਰਹਿਨੁਮਾਈ ਹੇਠ ਸੀ ਟੀ ਯੂਨੀਵਰਸਿਟੀ ਲੁਧਿਆਣਾ ਵਿੱਚ ਕਰਵਾਇਆ ਗਿਆ।
ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਅਤੇ ਕੋਰਸਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਵਿਦਿਆਰਥੀਆਂ ਨੇ ਬਿਊਟੀ ਅਤੇ ਵੈਲਨੈੱਸ ਸੈਂਟਰ, ਮਕੈਨਿਕਲ ਅਤੇ ਵੈਲਡਿੰਗ ਲੈਬਜ਼, ਏਆਈ ਅਤੇ ਰੋਬੋਟਿਕਸ ਲੈਬ ਅਤੇ ਲਾਅ ਵਿਭਾਗ ਦਾ ਦੌਰਾ ਕੀਤਾ। ਯੂਨੀਵਰਸਿਟੀ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਕਰੀਅਰ ਵਿਕਲਪਾਂ ਅਤੇ ਉੱਚ ਸਿੱਖਿਆ ਦੇ ਮੌਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਇਸ ਮੌਕੇ ਵਿਦਿਆਰਥੀਆਂ ਲਈ ਗਿਆਨਵਰਧਕ ਸੈਸ਼ਨ ਵੀ ਆਯੋਜਿਤ ਕੀਤਾ ਗਿਆ, ਜਿਸ ਨਾਲ ਉਨ੍ਹਾਂ ਨੂੰ ਆਪਣੇ ਭਵਿੱਖੀ ਕਰੀਅਰ ਦੀ ਯੋਜਨਾ ਬਣਾਉਣ ਵਿੱਚ ਮਦਦ ਮਿਲੀ। ਵਿਦਿਆਰਥੀਆਂ ਨੇ ਇਸ ਦੌਰੇ ਨੂੰ ਬਹੁਤ ਹੀ ਲਾਭਦਾਇਕ ਅਤੇ ਪ੍ਰੇਰਣਾਦਾਇਕ ਦੱਸਿਆ।
ਇਸ ਦੌਰੇ ਦੌਰਾਨ ਸਕੂਲ ਦੇ ਅਧਿਆਪਕਾ ਸ਼੍ਰੀਮਤੀ ਪਾਇਲ ਗਰਗ, ਸ਼੍ਰੀਮਤੀ ਰੇਣੂ ਗਰਗ ਅਤੇ ਡਾ. ਜਤਿੰਦਰ ਜੋਸ਼ੀ ਵਿਦਿਆਰਥੀਆਂ ਦੇ ਨਾਲ ਮੌਜੂਦ ਰਹੇ। ਸਕੂਲ ਪ੍ਰਬੰਧਕਾਂ ਵੱਲੋਂ ਉਮੀਦ ਜਤਾਈ ਗਈ ਕਿ ਇਸ ਤਰ੍ਹਾਂ ਦੇ ਦੌਰੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਵੱਲ ਪ੍ਰੇਰਿਤ ਕਰਨ ਵਿੱਚ ਮਦਦਗਾਰ ਸਾਬਤ ਹੋਣਗੇ।
