6 ਗ੍ਰਾਮ ਹੈਰੋਇਨ ਤੇ 60 ਨਸ਼ੀਲੀ ਗੋਲੀਆਂ ਸਮੇਤ ਔਰਤ ਕਾਬੂ

PrimekhabarPunjab Hnd police

ਹੰਡਿਆਇਆ, 24ਫਰਵਰੀ(ਰਾਕੇਸ਼ ਜੇਠੀ)- ਨਸ਼ਾ ਤਸਕਰੀ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਹੰਡਿਆਇਆ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਇੱਕ ਔਰਤ ਨੂੰ 6 ਗ੍ਰਾਮ ਹੈਰੋਇਨ ਅਤੇ 60 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਮੁਖਬਰ ਤੋਂ ਸੂਚਨਾ ਮਿਲੀ ਸੀ ਕਿ ਮਲਕੀਤ ਕੌਰ ਪਤਨੀ ਮਹਿੰਦਰ ਸਿੰਘ ਵਾਸੀ ਕਿਲਾ ਪੱਤੀ, ਹੰਡਿਆਇਆ ਬਾਹਰੋਂ ਨਸ਼ੀਲੇ ਪਦਾਰਥ ਲਿਆ ਕੇ ਆਪਣੇ ਘਰ ਤੋਂ ਹੀ ਵੇਚਣ ਦਾ ਧੰਦਾ ਕਰਦੀ ਹੈ ਅਤੇ ਇਸ ਸਮੇਂ ਵੀ ਆਪਣੇ ਘਰ ਆਉਣ ਵਾਲੇ ਗਾਹਕਾਂ ਨੂੰ ਨਸ਼ਾ ਵੇਚ ਰਹੀ ਹੈ।
ਸੂਚਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਮਲਕੀਤ ਕੌਰ ਦੇ ਘਰ ‘ਤੇ ਛਾਪਾ ਮਾਰਿਆ। ਤਲਾਸ਼ੀ ਦੌਰਾਨ ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 6 ਗ੍ਰਾਮ ਹੈਰੋਇਨ ਅਤੇ 60 ਚਿੱਟੇ ਰੰਗ ਦੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਸ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ।
ਪੁਲਿਸ ਨੇ ਦੱਸਿਆ ਕਿ ਦੋਸ਼ਣ ਖ਼ਿਲਾਫ਼ ਨਸ਼ਾ ਵਿਰੋਧੀ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਤੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ਾ ਸਪਲਾਈ ਦੇ ਜਾਲ ਬਾਰੇ ਹੋਰ ਜਾਣਕਾਰੀ ਮਿਲ ਸਕੇ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਲਾਕੇ ਵਿੱਚ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ।ਇਸ ਮੌਕੇ ਉਹਨਾਂ ਨਾਲ ਹੌਲਦਾਰ ਬਲਵਿੰਦਰ ਸਿੰਘ ਸਿਪਾਹੀ ਮਨਪ੍ਰੀਤ ਸਿੰਘ ਲੇਡੀ ਕਾਂਸਟੇਬਲ ਅਮਨਦੀਪ ਕੌਰ ਅਤੇ ਸਿਪਾਹੀ ਗੁਰਮੀਤ ਸਿੰਘ,ਹੌਲਦਾਰ ਜਗਦੇਵ ਸਿੰਘ ਹਾਜ਼ਰ ਸਨ।

About The Author

You may have missed