28 ਫਰਵਰੀ ਨੂੰ ਬਰਨਾਲਾ ਵਿਖੇ ਹੋਣ ਵਾਲੀ ਰੈਲੀ ਸੂਬੇ ਚ ਕਾਂਗਰਸ ਸਰਕਾਰ ਬਣਾਉਣ ਦਾ ਮੁੱਢ ਬੰਨੇਗੀ

ਹੰਡਿਆਇਆ-25ਫਰਵਰੀ-(ਰਾਕੇਸ਼ ਜੇਠੀ)-ਬਰਨਾਲਾ ਵਿਖੇ ਕਾਂਗਰਸ ਪਾਰਟੀ ਦੀ ਆਉਣ ਵਾਲੀ 28 ਫਰਵਰੀ ਵਾਲੀ ਵੱਡੀ ਰੈਲੀ ਪੰਜਾਬ ਅੰਦਰ 2027 ਵਿੱਚ ਕਾਂਗਰਸ ਸਰਕਾਰ ਬਣਨ ਦੀ ਮੁੱਢ ਬੰਨੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਹੰਡਿਆਇਆ ਦੇ ਉੱਗੇ ਕਾਂਗਰਸੀ ਲੀਡਰ ਰਾਜਦੀਪ ਬਾਵਾ ਨੇ ਕਿਹਾ ਕਿ ਇਸ ਰੈਲੀ ਵਿੱਚ ਪੰਜਾਬ ਦੀ ਸਾਰੀ ਲੀਡਰਸ਼ਿਪ ਤੋਂ ਇਲਾਵਾ ਪਾਰਟੀ ਦੇ ਵੱਡੇ ਨੈਸ਼ਨਲ ਲੀਡਰ ਅਤੇ ਲੋਕ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਸ਼ੇਸ਼ ਤੌਰ ਤੇ ਇਸ ਰੈਲੀ ਵਿੱਚ ਪੁੱਜ ਰਹੇ ਹਨ। ਉਹਨਾਂ ਕਿਹਾ ਕਿ ਇਹ ਰੈਲੀ ਮਨਰੇਗਾ ਬਚਾਓ ਸੰਗਰਾਮ ਤਹਿਤ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਕਿਸਾਨ ਮਜ਼ਦੂਰਾਂ ਵਿਰੋਧੀ ਨੀਤੀਆਂ ਬਣਾ ਰਹੀ ਹੈ ਜਿਨਾਂ ਦਾ ਸਾਡੇ ਲੀਡਰ ਰਾਹੁਲ ਗਾਂਧੀ ਵੱਲੋਂ ਲੋਕ ਹੱਕ ਵਿੱਚ ਭੁਗਤ ਕੇ ਇਹਨਾਂ ਨੀਤੀਆਂ ਦਾ ਡਟਵਾਂ ਵਿਰੋਧ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ, ਆਮ ਲੋਕ ਤੇ ਕਾਂਗਰਸੀ ਵਰਕਰ ਸ਼ਮੂਲੀਅਤ ਕਰਨਗੇ। ਇਸ ਮੌਕੇ ਉਹਨਾਂ ਨੇ ਸਮੂਹ ਵਰਕਰਾਂ ਨੂੰ ਹੁਮ ਹੁਮਾ ਕੇ ਵੱਡੀ ਗਿਣਤੀ ਵਿੱਚ ਬਰਨਾਲਾ ਦੀ ਅਨਾਜ ਮੰਡੀ ਦੀ ਰੈਲੀ ਵਿੱਚ ਪਹੁੰਚਣ ਦੀ ਅਪੀਲ ਕੀਤੀ।
