ਪੀ.ਐਮ. ਸ਼੍ਰੀ ਸਕੂਲ ਚੀਮਾ ਜੋਧਪੁਰ ਵਿੱਚ ਮੈਥ ਸਰਕਲ ਅਤੇ ਬੈਗਲੈੱਸ ਗਤੀਵਿਧੀ ਤਹਿਤ ਪੜ੍ਹਾਈ ਸਮੱਗਰੀ ਵੰਡ

ਬਰਨਾਲਾ, 28 ਫ਼ਰਵਰੀ(ਰਾਕੇਸ਼ ਜੇਠੀ): ਅੱਜ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚੀਮਾ ਜੋਧਪੁਰ (ਬਰਨਾਲਾ) ਵਿਖੇ ਮੈਥ ਸਰਕਲ ਅਤੇ ਬੈਗਲੈੱਸ ਡੇ ਗਤੀਵਿਧੀ ਤਹਿਤ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਸੰਬੰਧਿਤ ਸਮੱਗਰੀ ਵੰਡ ਕੀਤੀ ਗਈ। ਇਸ ਗਤੀਵਿਧੀ ਦਾ ਉਦੇਸ਼ ਵਿਦਿਆਰਥੀਆਂ ਵਿੱਚ ਪ੍ਰਯੋਗਾਤਮਕ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਅਤੇ ਉਹਨਾਂ ਦੀ ਪੜ੍ਹਾਈ ਵਿੱਚ ਰੁਚੀ ਵਧਾਉਣਾ ਸੀ।
ਸਕੂਲ ਦੇ ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਨੇ ਦੱਸਿਆ ਕਿ ਲਗਭਗ 80 ਵਿਦਿਆਰਥੀਆਂ ਨੂੰ ਜਿਓਮੈਟਰੀ ਬਾਕਸ, ਰੰਗ ਅਤੇ ਹੋਰ ਲੋੜੀਂਦੀ ਪੜ੍ਹਾਈ ਸਮੱਗਰੀ ਦਿੱਤੀ ਗਈ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਪ੍ਰੇਰਣਾ ਮਿਲਦੀ ਹੈ ਅਤੇ ਉਹਨਾਂ ਦੀ ਸਿੱਖਣ ਪ੍ਰਕਿਰਿਆ ਮਜ਼ਬੂਤ ਹੁੰਦੀ ਹੈ।
ਇਸ ਮੌਕੇ ਮਿਸ ਰਿਸ਼ੂ ਰਾਣੀ, ਮਿਸ ਗੁਰਮੀਤ ਕੌਰ, ਮਿਸ ਮੀਨਾਕਸ਼ੀ ਗਰਗ ਅਤੇ ਡਾ. ਜਤਿੰਦਰ ਜੋਸ਼ੀ ਹਾਜ਼ਰ ਸਨ।
ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਬੋਰਡ ਪ੍ਰੀਖਿਆਵਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਹ ਪ੍ਰੋਗਰਾਮ ਵਿਦਿਆਰਥੀਆਂ ਅਤੇ ਸਟਾਫ ਦੀ ਸਰਗਰਮ ਭਾਗੀਦਾਰੀ ਨਾਲ ਸਫਲਤਾਪੂਰਵਕ ਕਰਵਾਇਆ ਗਿਆ

