ਪੰਜਾਬ ਵਿੱਚ ਸਿਆਸੀ ਬਦਲਾਓ ਦੀਆਂ ਤਿਆਰੀਆਂ ਸ਼ੁਰੂ : ਸੁਖਮਿੰਦਰ ਪਾਲ ਜੇਠੀ

PrimekhabarPunjab Papa

ਬਰਨਾਲਾ- 28ਫਰਵਰੀ-(ਰਾਕੇਸ਼ ਜੇਠੀ)-ਭਾਰਤੀ ਜਨਤਾ ਪਾਰਟੀ ਦੇ ਹਿਊਮਨ ਰਾਈਟਸ ਸੈਲ ਦੇ ਜ਼ਿਲ੍ਹਾ ਪ੍ਰਧਾਨ ਸੁਖਮਿੰਦਰ ਪਾਲ ਜੇਠੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਜਲਦ ਹੀ ਵੱਡਾ ਸਿਆਸੀ ਬਦਲਾਓ ਦੇਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ 14 ਮਾਰਚ ਨੂੰ ਅਮਿਤ ਸ਼ਾਹ ਦੀ ਮੋਗਾ ਵਿਖੇ ਹੋਣ ਜਾ ਰਹੀ ਰੈਲੀ ਸੂਬੇ ਦੀ ਸਿਆਸੀ ਫਿਜ਼ਾ ਨੂੰ ਬਦਲ ਕੇ ਰੱਖ ਦੇਵੇਗੀ ਅਤੇ ਇਹ ਰੈਲੀ ਇਤਿਹਾਸਕ ਸਾਬਤ ਹੋਵੇਗੀ।
ਸੁਖਮਿੰਦਰ ਪਾਲ ਜੇਠੀ ਨੇ ਕਿਹਾ ਕਿ ਪੰਜਾਬ ਦੀ ਜਨਤਾ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਤੋਂ ਨਿਰਾਸ਼ ਹੋ ਚੁੱਕੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਕਮਜ਼ੋਰ ਹੋ ਗਈ ਹੈ ਅਤੇ ਲੁੱਟ-ਖੋਹ, ਕਤਲ ਤੇ ਫਾਇਰਿੰਗ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਜਿੱਥੇ ਪੁਲਿਸ ਪਾਰਟੀਆਂ ਅਤੇ ਚੌਂਕੀਆਂ ‘ਤੇ ਹਮਲੇ ਹੋ ਰਹੇ ਹੋਣ, ਉੱਥੇ ਸਰਕਾਰ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹਦੇ ਹਨ।
ਜੇਠੀ ਨੇ ਦਾਅਵਾ ਕੀਤਾ ਕਿ ਪੰਜਾਬ ਨੂੰ ਅਮਨ-ਸ਼ਾਂਤੀ ਅਤੇ ਵਿਕਾਸ ਦੀ ਪਟੜੀ ‘ਤੇ ਲਿਆਉਣ ਲਈ ਕੇਵਲ ਭਾਰਤੀ ਜਨਤਾ ਪਾਰਟੀ ਹੀ ਵਿਕਲਪ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਪੂਰੇ ਬਹੁਮਤ ਨਾਲ ਸਰਕਾਰ ਬਣਾਏਗੀ।
ਇਸ ਮੌਕੇ ਉਨ੍ਹਾਂ ਨੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿੱਚ ਮੋਗਾ ਰੈਲੀ ਵਿੱਚ ਸ਼ਮੂਲੀਅਤ ਕਰਕੇ ਇਸਨੂੰ ਕਾਮਯਾਬ ਬਣਾਇਆ ਜਾਵੇ। ਉਨ੍ਹਾਂ ਦੇ ਅਨੁਸਾਰ ਇਹ ਰੈਲੀ ਪੰਜਾਬ ਦੀ ਰਾਜਨੀਤੀ ਵਿੱਚ ਨਵੇਂ ਦੌਰ ਦੀ ਸ਼ੁਰੂਆਤ ਸਾਬਤ ਹੋਵੇਗੀ।

About The Author

You may have missed