ਹੋਲੀ ਮੌਕੇ ਅਮਨ-ਅਮਾਨ ਲਈ ਪੁਲਿਸ ਚੌਂਕੀ ਹੰਡਿਆਇਆ ਦੀ ਸਖ਼ਤ ਚੌਕਸੀ

WhatsApp Image 2026-03-04 at 11.26.52

ਹੰਡਿਆਇਆ, 4 ਮਾਰਚ(ਰਾਕੇਸ਼ ਜੇਠੀ)- ਹੋਲੀ ਦੇ ਪਵਿੱਤਰ ਤਿਉਹਾਰ ਨੂੰ ਮੱਦੇਨਜ਼ਰ ਰੱਖਦਿਆਂ ਪੁਲਿਸ ਚੌਂਕੀ ਹੰਡਿਆਇਆ ਵੱਲੋਂ ਪਿੰਡ ਵਿੱਚ ਅਮਨ-ਅਮਾਨ ਦੀ ਸਥਿਤੀ ਕਾਇਮ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਸੁਰੱਖਿਆ ਦੇ ਤਹਿਤ ਪਿੰਡ ਦੇ ਵੱਖ-ਵੱਖ ਸਥਾਨਾਂ ‘ਤੇ ਨਾਕੇ ਲਗਾਏ ਗਏ ਅਤੇ ਪੁਲਿਸ ਪਾਰਟੀ ਵੱਲੋਂ ਪੈਦਲ ਮਾਰਚ ਕਰਕੇ ਇਲਾਕੇ ਦਾ ਜਾਇਜ਼ਾ ਲਿਆ ਗਿਆ, ਤਾਂ ਜੋ ਕਿਸੇ ਵੀ ਅਣਹੋਣੀ ਘਟਨਾ ਤੋਂ ਬਚਿਆ ਜਾ ਸਕੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਹੋਲੀ ਦੇ ਮੌਕੇ ‘ਤੇ ਕਾਨੂੰਨ-ਵਿਵਸਥਾ ਨੂੰ ਭੰਗ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ ਅਤੇ ਕਿਸੇ ਨੂੰ ਵੀ ਹੁਲੜਬਾਜ਼ੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਗਏ ਹਨ ਅਤੇ ਸ਼ਰਾਰਤੀ ਅਨਸਰਾਂ ‘ਤੇ ਨਿਗਰਾਨੀ ਰੱਖੀ ਜਾ ਰਹੀ ਹੈ।
ਉਨ੍ਹਾਂ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਹੋਲੀ ਦਾ ਤਿਉਹਾਰ ਪ੍ਰੇਮ, ਭਾਈਚਾਰੇ ਅਤੇ ਅਮਨ-ਸ਼ਾਂਤੀ ਨਾਲ ਮਨਾਇਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਅਫਵਾਹ ਜਾਂ ਗਲਤ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ।
ਪਿੰਡ ਵਾਸੀਆਂ ਨੇ ਵੀ ਪੁਲਿਸ ਦੇ ਇਸ ਕਦਮ ਦੀ ਸਰਾਹਨਾ ਕਰਦਿਆਂ ਭਰੋਸਾ ਦਿੱਤਾ ਕਿ ਉਹ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨਗੇ, ਤਾਂ ਜੋ ਹੋਲੀ ਦਾ ਤਿਉਹਾਰ ਖੁਸ਼ੀ ਅਤੇ ਸੁਰੱਖਿਆ ਦੇ ਮਾਹੌਲ ਵਿੱਚ ਮਨਾਇਆ ਜਾ ਸਕੇ। ਇਸ ਮੌਕੇ ਉਹਨਾਂ ਨਾਲ ਏਐਸਆਈ ਗੁਰਮੇਲ ਸਿੰਘ, ਹੌਲਦਾਰ ਬਲਵਿੰਦਰ ਸਿੰਘ, ਹੌਲਦਾਰ ਜਗਦੇਵ ਸਿੰਘ ਅਤੇ ਸਿਪਾਹੀ ਜਸਵਿੰਦਰ ਸਿੰਘ ਵੀ ਹਾਜ਼ਰ ਸਨ।

DurgaPhotostate

About The Author

You may have missed