ਸਕੂਲ ਚੀਮਾ ਜੋਧਪੁਰ ਵਿੱਚ ਇੰਟਰਐਕਟਿਵ ਫਲੈਟ ਪੈਨਲਾਂ ਦੀ ਅਨਬਾਕਸਿੰਗ ਦਾ ਕਰਵਾਇਆ ਪ੍ਰੋਗਰਾਮ

PrimeKhabarPunjab Cheema

ਬਰਨਾਲਾ -10 ਮਾਰਚ(ਰਾਕੇਸ਼ ਜੇਠੀ)- ਅੱਜ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ, ਜ਼ਿਲ੍ਹਾ ਬਰਨਾਲਾ ਵਿੱਚ ਸਕੂਲ ਨੂੰ ਪ੍ਰਾਪਤ ਹੋਏ ਇੰਟਰਐਕਟਿਵ ਫਲੈਟ ਪੈਨਲਾਂ ਦੀ ਅਨਬਾਕਸਿੰਗ ਦਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਇੰਚਾਰਜ ਜਗਸੀਰ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰੋਗਰਾਮ ਵਿੱਚ ਵਿਦਿਆਰਥੀਆਂ ਦੇ ਮਾਪੇ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੇ ਵੀ ਹਾਜ਼ਰੀ ਭਰੀ।

ਸਕੂਲ ਦੇ ਪ੍ਰਿੰਸੀਪਲ ਅਨਿਲ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਆਧੁਨਿਕ ਬਣਾਉਣ ਲਈ ਸਕੂਲ ਨੂੰ ਦੋ ਇੰਟਰਐਕਟਿਵ ਫਲੈਟ ਪੈਨਲ ਭੇਜੇ ਗਏ ਹਨ ਅਤੇ ਜਲਦੀ ਹੀ ਕੰਪਿਊਟਰ ਵੀ ਪ੍ਰਾਪਤ ਹੋਣ ਵਾਲੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਡਿਜ਼ਿਟਲ ਤਰੀਕੇ ਨਾਲ ਪੜ੍ਹਾਈ ਕਰਨ ਵਿੱਚ ਵੱਡੀ ਸਹੂਲਤ ਮਿਲੇਗੀ।

ਮੁੱਖ ਮਹਿਮਾਨ ਜਗਸੀਰ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਨਵੀਂ ਤਕਨੀਕ ਨਾਲ ਪੜ੍ਹਨ ਦਾ ਮੌਕਾ ਮਿਲ ਸਕੇ।

ਇਸ ਮੌਕੇ ਡਾ. ਜਗਸੀਰ ਸਿੰਘ (ਪੂਰਵ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ), ਦੇਵਜੀਤ ਕੌਰ, ਰਾਜੇਸ਼ ਕੁਮਾਰ, ਹਰਪ੍ਰੀਤ ਸਿੰਘ (ਵੋਕੇਸ਼ਨਲ ਟ੍ਰੇਨਰ), ਰਤਨਦੀਪ ਸਿੰਘ, ਰਾਮਨਦੀਪ ਕੌਰ, ਅਮਰਿੰਦਰ ਕੌਰ, ਤਿਲਕ ਰਾਮ, ਗੁਰਮੀਤ ਕੌਰ, ਸੁਮਨ ਬਾਲਾ, ਜਸਵੀਰ ਕੌਰ, ਮਨਜੀਤ ਕੌਰ, ਪਰਮਜੀਤ ਕੌਰ, ਗਗਨਦੀਪ ਕੌਰ ਕੁਲਦੀਪ ਕੌਰ ਬਲਵੀਰ ਸਿੰਘ ਯੁਵਰਾਜ, ਰੀਨੂ ਗਰਗ ਰਾਣੀ ਕੌਰ ਅਤੇ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ।

ਅੰਤ ਵਿੱਚ ਕੰਪਿਊਟਰ ਫੈਕਲਟੀ ਡਾ. ਜਤਿੰਦਰ ਜੋਸ਼ੀ ਅਤੇ ਰਾਸ਼ੀ ਨੇ ਸਮਾਗਮ ਵਿੱਚ ਸ਼ਾਮਲ ਹੋਏ ਸਾਰੇ ਮਹਿਮਾਨਾਂ ਅਤੇ ਹਾਜ਼ਰ ਲੋਕਾਂ ਦਾ ਧੰਨਵਾਦ ਕੀਤਾ।

About The Author

You may have missed