ਪੀ.ਐਮ. ਸ਼੍ਰੀ ਗਵਰਨਮੈਂਟ ਸੀਨੀਅਰ ਸੈਕੰਡਰੀ ਸਕੂਲ, ਚੀਮਾ ਜੋਧਪੁਰ (ਬਰਨਾਲਾ) ਵਿੱਚ ਮੇਗਾ ਪੀ.ਟੀ.ਐਮ. ਦਾ ਆਯੋਜਨ

ਬਰਨਾਲਾ, 28 ਮਾਰਚ (ਰਾਕੇਸ਼ ਜੇਠੀ):- ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਪੀ.ਐਮ. ਸ਼੍ਰੀ ਗਵਰਨਮੈਂਟ ਸੀਨੀਅਰ ਸੈਕੰਡਰੀ ਸਕੂਲ, ਚੀਮਾ ਜੋਧਪੁਰ (ਜ਼ਿਲ੍ਹਾ ਬਰਨਾਲਾ) ਵਿੱਚ ਮੇਗਾ ਪੀ.ਟੀ.ਐਮ. ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਅਨੀਲ ਕੁਮਾਰ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ ਮੈਂਬਰਾਂ ਦੀ ਵੱਡੀ ਗਿਣਤੀ ਵਿੱਚ ਹਾਜ਼ਰੀ ਰਹੀ।

ਕਾਰਜਕ੍ਰਮ ਦੌਰਾਨ ਪ੍ਰਿੰਸੀਪਲ ਸ਼੍ਰੀ ਅਨੀਲ ਕੁਮਾਰ ਵੱਲੋਂ ਕਲਾਸ 6ਵੀਂ, 7ਵੀਂ, 9ਵੀਂ ਅਤੇ 11ਵੀਂ ਦੇ ਵਿਦਿਆਰਥੀਆਂ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ। ਨਤੀਜੇ ਦੇ ਐਲਾਨ ਮਗਰੋਂ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਸਭ ਵਿਦਿਆਰਥੀਆਂ ਵਿੱਚ ਖੁਸ਼ੀ ਸਾਂਝੀ ਕਰਨ ਲਈ ਮਿੱਠਾਈ ਵੀ ਵੰਡੀਆਂ ਗਈਆਂ।
ਪ੍ਰਿੰਸੀਪਲ ਸ਼੍ਰੀ ਅਨੀਲ ਕੁਮਾਰ ਨੇ ਮਾਪਿਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਕੂਲ ਦਾ ਮਕਸਦ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਦੇਣਾ ਅਤੇ ਉਨ੍ਹਾਂ ਨੂੰ ਹਰ ਖੇਤਰ ਵਿੱਚ ਅੱਗੇ ਵਧਾਉਣਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਸਕੂਲੀ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ।
ਇਸ ਮੌਕੇ ਸਕੂਲ ਦੇ ਸਟਾਫ ਮੈਂਬਰ ਰਾਜੇਸ਼ ਕੁਮਾਰ, ਪਾਯਲ ਗਰਗ, ਰੀਨੂ ਗਰਗ, ਯੁਵਰਾਜ, ਰਿਸ਼ੂ ਰਾਣੀ, ਗੁਰਮੀਤ ਕੌਰ, ਮੀਨਾਕਸੀ ਗਰਗ, ਅਮਰੀੰਦਰ ਕੌਰ, ਤਿਲਕ ਰਾਮ, ਬਲਵੀਰ ਸਿੰਘ, ਜਸਮੇਲ ਸਿੰਘ, ਗਗਨਦੀਪ ਕੌਰ, ਨਵਦੀਪ ਸ਼ਰਮਾ, ਉਪਾਸਨਾ ਸ਼ਰਮਾ, ਰਤਨਦੀਪ ਸਿੰਘ, ਪਰਮਜੀਤ ਕੌਰ, ਰਾਸ਼ੀ ਅਤੇ ਅਮਨਦੀਪ ਕੌਰ ਸਮੇਤ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ।
ਮਾਪਿਆਂ ਨੇ ਵੀ ਸਕੂਲ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸਰਾਹਨਾ ਕੀਤੀ ਅਤੇ ਵਿਦਿਆਰਥੀਆਂ ਦੀ ਤਰੱਕੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
