ਬਾਬਾ ਸ਼ੇਖ ਫਰੀਦ ਹਾਈ ਸਕੂਲ ‘ਚ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

WhatsApp Image 2026-04-05 at 13.51.57

ਬਰਨਾਲਾ, 5 ਅਪ੍ਰੈਲ (ਰਾਕੇਸ਼ ਜੇਠੀ):- ਬਾਬਾ ਸੇਖ ਫਰੀਦ ਹਾਈ ਸਕੂਲ ਗੁਰਸੇਵਕ ਨਗਰ ਧਨੌਲਾ ਰੋਡ ਬਰਨਾਲਾ ਵਿੱਚ ਨਵੇਂ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੇ ਕਰਵਾਈ ਗਈ । ਪ੍ਰਿੰਸੀਪਲ ਕੁਲਦੀਪ ਕੌਰ ਨੇ ਦੱਸਿਆ ਕਿ ਸਕੂਲ ਵਿੱਚ ਸੈਸ਼ਨ 2026-27 ਦਾ ਸ਼ੁਭ ਆਰੰਭ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਕੇ ਕੀਤਾ ਗਿਆ । ਪਾਠ ਉਪਰੰਤ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਬਦ ਕੀਰਤਨ, ਕਵੀਸਰੀ ਤੇ ਹੋਰ ਵੱਖ-ਵੱਖ ਧਾਰਮਿਕ ਗੀਤ ਪੇਸ਼ ਕੀਤੇ ਗਏ । ਸਕੂਲ ਮੈਨੇਜਮੈਂਟ ਵੱਲੋਂ ਭਾਈ ਜਸਵਿੰਦਰ ਸਿੰਘ ਗੁਰਦੁਆਰਾ ਪਾਤਸ਼ਾਹੀ ਨੌਵੀਂ ਫਰਵਾਹੀ ਸਮੇਤ ਪਾਠੀ ਸਿੰਘਾਂ ਨੂੰ ਸਿਰਪਾਓ ਦਿੱਤੇ ਗਏ ਅਤੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ। ਬਾਬਾ ਸ਼ੇਖ ਫਰੀਦ ਹਾਈ ਸਕੂਲ ਦੇ ਡਾਇਰੈਕਟਰ ਜਸਵੀਰ ਸਿੰਘ ਸਿੱਧੂ ਨੇ ਕਿਹਾ ਕਿ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਅੱਜ ਸਕੂਲ ਵਿੱਚ ਸਵੇਰੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਵਿਦਿਆਰਥੀਆਂ ਦੀ ਤੰਦਰੁਸਤੀ ਅਤੇ ਉਜਵਲ ਭਵਿੱਖ ਲਈ ਅਰਦਾਸ ਕਰਵਾਈ ਗਈ ਅਤੇ ਉਨ੍ਹਾਂ ਵੱਲੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ | ਇਸ ਮੌਕੇ ਮੈਡਮ ਰਵਿੰਦਰ ਕੌਰ, ਮੈਡਮ ਜਸਵਿੰਦਰ ਕੌਰ, ਮੈਡਮ ਲਖਵਿੰਦਰ ਕੌਰ, ਮੈਡਮ ਮਨਦੀਪ ਕੌਰ, ਮੈਡਮ ਬਲਜਿੰਦਰ ਕੌਰ, ਮੈਡਮ ਬਲਜੀਤ ਕੌਰ, ਮੈਡਮ ਜਸਪਾਲ ਕੌਰ, ਕੋਮਲ ਅਰੋੜਾ, ਮੈਡਮ ਪ੍ਰੀਤੀ ਗਾਂਧੀ, ਮੈਡਮ ਮਮਤਾ ਰਾਣੀ, ਮੈਡਮ ਪ੍ਰਭਜੋਤ ਕੌਰ ਆਦਿ ਤੋਂ ਇਲਾਵਾ ਸਮੂਹ ਸਟਾਫ ਹਾਜ਼ਰ ਸੀ |

About The Author