ਹੰਡਿਆਇਆ,ਖੁੱਡੀ ਕਲਾਂ ਤੇ ਖੁੱਡੀ ਖੁਰਦ ਦੀ ਸਰਕਾਰੀ ਸਕੂਲਾਂ ਦਾ ਅੱਠਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ

ਹੰਡਿਆਇਆ- 12 ਅਪ੍ਰੈਲ (ਰਾਕੇਸ਼ ਜੇਠੀ)- ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਅੱਠਵੀਂ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਪ੍ਰਿੰਸੀਪਲ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਕੂਲ ਵਿਚੋਂ ਵਿਦਿਆਰਥਣ ਰਾਜਵੀਰ ਕੌਰ ਪੁੱਤਰੀ ਜਸਵੀਰ ਸਿੰਘ ਨੇ 516/600 ਅੰਕ ਲੈ ਕੇ ਪਹਿਲਾ, ਕਰਨਵੀਰ ਸਿੰਘ ਪੁੱਤਰ ਜਸਵੀਰ ਸਿੰਘ ਨੇ 513/600 ਅੰਕ ਲੈ ਕੇ ਦੂਜਾ, ਪ੍ਰਵੀਨ ਪੁੱਤਰੀ ਅਬਦੁਲ ਖ਼ਾਨ ਨੇ 501/600 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਪ੍ਰਾਪਤੀ ’ਤੇ ਪ੍ਰਿੰਸੀਪਲ ਹਰਪ੍ਰੀਤ ਸਿੰਘ, ਜਮਾਤ ਇੰਚਾਰਜ ਜੋਤੀ ਫੁਟੇਲਾ, ਕੋਮਲ ਗੋਇਲ, ਮਨਿੰਦਰ ਕੌਰ ਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।

ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਖ਼ੁਰਦ ਦਾ ਅੱਠਵੀਂ ਦਾ ਨਤੀਜਾ ਸ਼ਾਨਦਾਰ ਰਿਹਾ। ਇਹ ਜਾਣਕਾਰੀ ਇੰਚਾਰਜ ਜੀਵਨ ਕੁਮਾਰ ਗੋਇਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀ ਅਰਸ਼ਦੀਪ ਸਿੰਘ ਪੁੱਤਰ ਬਲਵੰਤ ਸਿੰਘ ਨੇ 512/600 ਅੰਕ ਲੈ ਕੇ ਪਹਿਲਾ, ਜਸਬੀਰ ਕੌਰ ਪੁੱਤਰੀ ਬਲਜਿੰਦਰ ਸਿੰਘ ਨੇ 449/600 ਅੰਕ ਲੈ ਕੇ ਦੂਜਾ, ਏਕਮ ਦੀਪ ਸਿੰਘ ਪੁੱਤਰ ਹਰਪ੍ਰੀਤ ਸਿੰਘ ਨੇ 486/600 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਪ੍ਰਾਪਤੀ ’ਤੇ ਸਕੂਲ ਇੰਚਾਰਜ ਜੀਵਨ ਕੁਮਾਰ ਤੇ ਸਕੂਲ ਸਟਾਫ਼ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।

ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਕਲਾਂ ਦਾ ਅੱਠਵੀਂ ਦਾ ਨਤੀਜਾ 100 ਫ਼ੀਸਦੀ ਰਿਹਾ। ਇੰਚਾਰਜ ਮੈਡਮ ਅਵਿਨਾਸ਼ ਕੌਰ ਨੇ ਦੱਸਿਆ ਕਿ ਸਕੂਲ ਵਿਚੋਂ ਮਹਿਕਪ੍ਰੀਤ ਕੌਰ ਪੁੱਤਰੀ ਕੁਲਵਿੰਦਰ ਸਿੰਘ ਨੇ 511/600 ਅੰਕ ਲੈ ਕੇ ਪਹਿਲਾ, ਬਲਕਰਨ ਸਿੰਘ ਪੁੱਤਰ ਚਮਕੌਰ ਸਿੰਘ ਨੇ 489/600 ਅੰਕ ਲੈ ਕੇ ਦੂਜਾ, ਅੰਸਦੀਪ ਸਿੰਘ ਪੁੱਤਰ ਗੁਲਾਬ ਸਿੰਘ ਨੇ 470/600 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਪ੍ਰਾਪਤੀ ’ਤੇ ਇੰਚਾਰਜ ਅਵਿਨਾਸ਼ ਕੌਰ, ਜਮਾਤ ਇੰਚਾਰਜ ਜਗਸੀਰ ਸਿੰਘ, ਸ਼ਰਨਜੀਤ ਕੌਰ ਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
