ਚੀਮਾ ਜੋਧਪੁਰ ਸਕੂਲ ਦਾ ਅੱਠਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ

Primekhabar Punjab Cheema

ਬਰਨਾਲਾ- 13ਅਪ੍ਰੈਲ (ਰਾਕੇਸ਼ ਜੇਠੀ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨ ਕੀਤੇ ਗਏ ਹਾਲ ਹੀ ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚੀਮਾ ਜੋਧਪੁਰ (ਬਰਨਾਲਾ) ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸਕੂਲ ਦੇ 8ਵੀਂ ਜਮਾਤ ਦੇ ਸਾਰੇ 48 ਵਿਦਿਆਰਥੀ ਸਫਲ ਰਹੇ ਹਨ, ਜਿਸ ਨਾਲ ਸਕੂਲ ਦਾ ਨਤੀਜਾ 100% ਰਿਹਾ ਹੈ।

ਇਸ ਪ੍ਰੀਖਿਆ ਵਿੱਚ ਐਂਜਲ ਸ਼ਰਮਾ (8A) ਨੇ 77.5% ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਤਨਵੀਰ ਕੌਰ (8B) ਨੇ 76.6% ਅੰਕਾਂ ਨਾਲ ਦੂਜਾ ਸਥਾਨ ਹਾਸਲ ਕੀਤਾ, ਜਦਕਿ ਅੰਸ਼ੂ (8B) ਨੇ 73.5% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ।

ਸਕੂਲ ਦੇ ਪ੍ਰਿੰਸੀਪਲ ਅਨਿਲ ਕੁਮਾਰ ਸਮੂਹ ਸਟਾਫ ਅਤੇ ਮਾਪਿਆਂ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਕੂਲ ਪ੍ਰਿੰਸੀਪਲ ਅਨਿਲ ਕੁਮਾਰ ਨੇ ਦੱਸਿਆ ਕਿ ਇਹ ਨਤੀਜੇ ਅਧਿਆਪਕਾਂ ਦੀ ਲਗਨ, ਵਿਦਿਆਰਥੀਆਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹਨ।

ਅੰਤ ਵਿੱਚ, ਸਕੂਲ ਪ੍ਰਿੰਸੀਪਲ ਨੇ ਸਭ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਅਤੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ। ਇਸ ਮੌਕੇ ਹੋਰਨਾਂ ਤੋ ਇਲਾਵਾ ਯੁਵਰਾਜ,ਹਰਪ੍ਰੀਤ ਸਿੰਘ,ਮਨਜੀਤ ਕੌਰ,ਗਗਨਦੀਪ ਕੌਰ ਪੂਨਮ ਸ਼ਰਮਾ, ਗੁਰਮੀਤ ਕੌਰ ਮਨਪ੍ਰੀਤ ਕੌਰ ਰਿਸ਼ੂ ਰਾਣੀ ਲਾਲੀਆ ਗਰਗ, ਡਾ ਜਤਿੰਦਰ ਜੋਸ਼ੀ,ਅਮਰਿੰਦਰ ਕੌਰ ਬਲਵੀਰ ਸਿੰਘ ਜਸਵੀਰ ਕੌਰ ਰਤਨਦੀਪ ਸਿੰਘ ਸੁਮਨ ਬਾਲਾ ਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ

About The Author