ਅਕਾਲ ਅਕੈਡਮੀ ਕੋਲ ਮੋਟਰਸਾਈਕਲ ਸਲਿਪ: ਪਤੀ-ਪਤਨੀ ਗੰਭੀਰ ਜ਼ਖਮੀ, ਹਾਲਤ ਸਥਿਰ

PrimeKhabarPunjab Rajiya

ਬਰਨਾਲਾ, 16 ਅਪ੍ਰੈਲ (ਰਾਕੇਸ਼ ਜੇਠੀ): ਪਿੰਡ ਰਜੀਆ ਦੇ ਨੇੜੇ ਅਕਾਲ ਅਕੈਡਮੀ ਕੋਲ ਇੱਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਲਿਪ ਹੋਣ ਕਾਰਨ ਪਤੀ-ਪਤਨੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸੜਕ ਸੁਰੱਖਿਆ ਫੋਰਸ (SSF) ਬਰਨਾਲਾ ਦੇ ਇੰਚਾਰਜ ਏਐਸਆਈ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰੂਟ ਨੰਬਰ 88307 ‘ਤੇ ਇੱਕ ਰਾਹਗੀਰ ਵੱਲੋਂ ਸੂਚਨਾ ਮਿਲੀ ਕਿ ਅਕਾਲ ਅਕੈਡਮੀ ਕੋਲ ਇੱਕ ਮੋਟਰਸਾਈਕਲ ਹਾਦਸਾਗ੍ਰਸਤ ਹੋਇਆ ਪਿਆ ਹੈ।
ਸੂਚਨਾ ਮਿਲਦੇ ਹੀ ਐਸਐਸਐਫ ਟੀਮ ਤੁਰੰਤ ਘਟਨਾ ਸਥਾਨ ‘ਤੇ ਪਹੁੰਚੀ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਉੱਥੇ ਮੌਜੂਦ ਲੋਕਾਂ ਨੇ ਦੱਸਿਆ ਕਿ ਮੋਟਰਸਾਈਕਲ ਨੰਬਰ PB 43E 1069, ਜਿਸਨੂੰ ਜਗਦੀਸ਼ ਸਿੰਘ ਵਾਸੀ ਬਰਨਾਲਾ ਚਲਾ ਰਿਹਾ ਸੀ, ਅਚਾਨਕ ਸਲਿਪ ਹੋ ਗਿਆ, ਜਿਸ ਕਾਰਨ ਦੋਵੇਂ ਪਤੀ-ਪਤਨੀ ਸੜਕ ‘ਤੇ ਡਿੱਗ ਗਏ ਅਤੇ ਗੰਭੀਰ ਜ਼ਖਮੀ ਹੋ ਗਏ।
ਐਸਐਸਐਫ ਟੀਮ ਵੱਲੋਂ ਮੌਕੇ ‘ਤੇ ਹੀ ਜ਼ਖਮੀਆਂ ਨੂੰ ਪਹਿਲੀ ਸਹਾਇਤਾ (ਮਲਮ-ਪੱਟੀ) ਦਿੱਤੀ ਗਈ ਅਤੇ ਤੁਰੰਤ ਸਰਕਾਰੀ ਵਾਹਨ ਰਾਹੀਂ ਸਿਵਲ ਹਸਪਤਾਲ ਧਨੌਲਾ ਵਿੱਚ ਦਾਖਲ ਕਰਵਾਇਆ ਗਿਆ। ਡਾਕਟਰਾਂ ਅਨੁਸਾਰ ਹੁਣ ਦੋਵੇਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਇਹ ਵੀ ਪਤਾ ਲੱਗਿਆ ਹੈ ਕਿ ਜ਼ਖਮੀ ਦੰਪਤੀ ਬਰਨਾਲਾ ਤੋਂ ਬਰੇਟਾ ਮੱਥਾ ਟੇਕਣ ਲਈ ਜਾ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ। ਘਟਨਾ ਬਾਰੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਜੋ ਹਸਪਤਾਲ ਪਹੁੰਚ ਰਹੇ ਹਨ।
ਇਸ ਮੌਕੇ ਏਐਸਆਈ ਅਮਰੀਕ ਸਿੰਘ ਦੇ ਨਾਲ ਲੇਡੀ ਸਿਪਾਹੀ ਵੀਰਪਾਲ ਕੌਰ ਅਤੇ ਲੇਡੀ ਸਿਪਾਹੀ ਜਸ਼ਨਦੀਪ ਕੌਰ ਵੀ ਮੌਜੂਦ ਸਨ, ਜਿਨ੍ਹਾਂ ਨੇ ਰਾਹਤ ਕਾਰਜਾਂ ਵਿੱਚ ਅਹਿਮ ਭੂਮਿਕਾ ਨਿਭਾਈ।

About The Author

You may have missed