ਪੀਐਮ ਸ਼੍ਰੀ ਸ: ਸ: ਸੈ: ਸਕੂਲ ਚੀਮਾ ਜੋਧਪੁਰ (ਬਰਨਾਲਾ) ਵਿੱਚ ਆਈਟੀ ਅਤੇ ਬਿਊਟੀ ਵੈੱਲਨੈੱਸ ਕਿੱਟਾਂ ਦੀ ਵੰਡ

PrimekhabarPunjab Cheema

ਬਰਨਾਲਾ- 20ਅਪ੍ਰੈਲ (ਰਾਕੇਸ਼ ਜੇਠੀ)- ਅੱਜ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ, ਜ਼ਿਲ੍ਹਾ ਬਰਨਾਲਾ ਵਿੱਚ ਇਨਫਾਰਮੇਸ਼ਨ ਟੈਕਨੋਲੋਜੀ ਅਤੇ ਬਿਊਟੀ ਵੈੱਲਨੈੱਸ ਟਰੇਡ ਨਾਲ ਸੰਬੰਧਿਤ ਵਿਦਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ ਗਈਆਂ।

ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਅਨਿਲ ਕੁਮਾਰ ਨੇ ਦੱਸਿਆ ਕਿ ਰਾਸ਼ਟਰੀ ਹੁਨਰ ਵਿਕਾਸ ਮਿਸ਼ਨ ਦੇ ਅਧੀਨ ਪਿਛਲੇ ਪੰਜ ਸਾਲਾਂ ਤੋਂ ਸਕੂਲ ਵਿੱਚ ਇਨਫਾਰਮੇਸ਼ਨ ਟੈਕਨੋਲੋਜੀ ਅਤੇ ਬਿਊਟੀ ਵੈੱਲਨੈੱਸ ਕੋਰਸ ਸਫਲਤਾਪੂਰਵਕ ਚਲ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਰਸਾਂ ਰਾਹੀਂ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਹੁਨਰ ਪ੍ਰਦਾਨ ਕੀਤਾ ਜਾ ਰਿਹਾ ਹੈ, ਜਿਸ ਨਾਲ ਉਹ ਆਪਣੇ ਭਵਿੱਖ ਲਈ ਰੋਜ਼ਗਾਰ ਦੇ ਮੌਕੇ ਖੁਦ ਤਿਆਰ ਕਰ ਸਕਦੇ ਹਨ।

ਸਕੂਲ ਦੇ ਮੀਡੀਆ ਕੋਆਰਡੀਨੇਟਰ ਡਾ. ਜਤਿੰਦਰ ਜੋਸ਼ੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਾਲ ਬਿਊਟੀ ਵੈੱਲਨੈੱਸ ਟਰੇਡ ਦੇ 23 ਅਤੇ ਇਨਫਾਰਮੇਸ਼ਨ ਟੈਕਨੋਲੋਜੀ ਦੇ 36 ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕੋਰਸ ਅਨੁਸਾਰ ਕਿੱਟਾਂ ਵੰਡੀਆਂ ਗਈਆਂ ਹਨ।

ਵੋਕੇਸ਼ਨਲ ਟ੍ਰੇਨਰ ਸ੍ਰੀ ਹਰਪ੍ਰੀਤ ਸਿੰਘ ਅਤੇ ਮੈਡਮ ਲਵਪ੍ਰੀਤ ਕੌਰ ਨੇ ਦੱਸਿਆ ਕਿ ਇਹ ਕਿੱਟਾਂ ਸੰਬੰਧਿਤ ਟਰੇਡ ਦੇ ਸਾਰੇ ਜਰੂਰੀ ਸਾਧਨਾਂ ਨਾਲ ਭਰੀਆਂ ਹੋਈਆਂ ਹਨ। ਇਨ੍ਹਾਂ ਦੀ ਮਦਦ ਨਾਲ ਵਿਦਿਆਰਥੀ ਆਪਣਾ ਖੁਦ ਦਾ ਰੋਜ਼ਗਾਰ ਸ਼ੁਰੂ ਕਰ ਸਕਦੇ ਹਨ ਅਤੇ ਆਤਮਨਿਰਭਰ ਬਣ ਸਕਦੇ ਹਨ।

ਇਸ ਸਮਾਰੋਹ ਦੌਰਾਨ ਸਕੂਲ ਦੇ ਸਟਾਫ ਮੈਂਬਰਾਂ ਵਿੱਚ ਸ੍ਰੀ ਰਾਜੇਸ਼ ਕੁਮਾਰ, ਮੈਡਮ ਰਮਨਦੀਪ ਕੌਰ, ਮੈਡਮ ਨਵਦੀਪ ਸ਼ਰਮਾ, ਮੈਡਮ ਗਗਨਦੀਪ ਕੌਰ, ਮੈਡਮ ਪਾਇਲ ਗਰਗ, ਮੈਡਮ ਪੂਨਮ ਸ਼ਰਮਾ, ਸ੍ਰੀ ਬਲਵੀਰ ਸਿੰਘ, ਮੈਡਮ ਗੁਰਮੀਤ ਕੌਰ, ਮੈਡਮ ਪਰਮਜੀਤ ਕੌਰ, ਸ੍ਰੀ ਯੁਵਰਾਜ, ਮੈਡਮ ਅਮਰੀੰਦਰ ਕੌਰ ਅਤੇ ਸ੍ਰੀ ਤਿਲਕ ਰਾਮ ਵੀ ਮੌਜੂਦ ਰਹੇ।ਸਮਾਗਮ ਸਫਲਤਾਪੂਰਵਕ ਅਤੇ ਉਤਸ਼ਾਹ ਨਾਲ ਸੰਪੰਨ ਹੋਇਆ।

About The Author