ਆਰੀਆਭੱਟ ਕਾਲਜ ਦੇ ਡੀਨ (ਅਕਾਦਮਿਕ) ਡਾ. ਭਵੇਤ ਗਰਗ ਦੇ ਪਿਤਾ ਗੋਬਿੰਦ ਗੋਪਾਲ ਗਰਗ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਬਰਨਾਲਾ, 25 ਅਪ੍ਰੈਲ (ਰਾਕੇਸ਼ ਜੇਠੀ): ਆਰੀਆਭੱਟ ਕਾਲਜ ਬਰਨਾਲਾ ਦੇ ਡੀਨ (ਅਕਾਦਮਿਕ) ਡਾ. ਭਵੇਤ ਗਰਗ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ। ਜਦੋਂ ਉਨ੍ਹਾਂ ਦੇ ਪੂਜਨੀਕ ਪਿਤਾ ਗੋਬਿੰਦ ਗੋਪਾਲ ਗਰਗ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ। ਇਸ ਦੁਖਦਾਈ ਖ਼ਬਰ ਦਾ ਪਤਾ ਲੱਗਦਿਆਂ ਹੀ ਕਾਲਜ ਪ੍ਰਬੰਧਕੀ ਕਮੇਟੀ, ਸਟਾਫ਼ ਤੇ ਵਿਦਿਆਰਥੀਆਂ ’ਚ ਸੋਗ ਦੀ ਲਹਿਰ ਦੌੜ ਗਈ। ਕਾਲਜ ਦੇ ਚੇਅਰਮੈਨ ਇੰਜੀ. ਰਾਕੇਸ਼ ਕੁਮਾਰ ਗੁਪਤਾ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਗੋਬਿੰਦ ਗੋਪਾਲ ਗਰਗ ਇਕ ਨੇਕ ਦਿਲ ਤੇ ਮਿਲਾਪੜੇ ਇਨਸਾਨ ਸਨ। ਉਨ੍ਹਾਂ ਦਾ ਚਲੇ ਜਾਣਾ ਪਰਿਵਾਰ ਤੇ ਸਮਾਜ ਲਈ ਇਕ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਇਸ ਮੌਕੇ ਕਾਲਜ ਦੇ ਡਾਇਰੈਕਟਰ ਡਾ. ਅਜੈ ਕੁਮਾਰ ਮਿੱਤਲ ਸਮੂਹ ਮੈਨੇਜਮੈਂਟ ਹਰਭਜਨ ਸਿੰਗ, ਅਸ਼ਵਨੀ ਕੁਮਾਰ, ਇੰਦਰਪਾਲ ਗੋਇਲ, ਰਾਜੀਵ ਮੰਗਲਾ, ਨਰੇਸ਼ ਕੁਮਾਰ, ਮੋਹਿਤ ਮੰਗਲਾ ਤੇ ਰੋਹਿਤ ਮੰਗਲਾ ਤੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਨੇ ਗਰਗ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ ਤੇ ਪਿੱਛੇ ਰਹਿ ਗਏ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
