ਟੱਲੇਵਾਲ ਪੁਲਿਸ ਨੇ ਦੋ ਨੌਜਵਾਨ ਚੋਰੀ ਦੇ ਮੋਟਰਸਾਈਕਲ ਸਣੇ ਕਾਬੂ

Primepunjab Tallewal

ਟੱਲੇਵਾਲ, 29 ਅਪ੍ਰੈਲ (ਰਾਕੇਸ਼ ਜੇਠੀ): ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫਰਾਜ ਆਲਮ ਦੀ ਅਗਵਾਈ ਹੇਠ ਅਪਰਾਧੀਆਂ ਖ਼ਿਲਾਫ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਥਾਣਾ ਟੱਲੇਵਾਲ ਪੁਲਿਸ ਨੇ ਨਹਿਰ ਦੇ ਪੁਲ ਟੱਲੇਵਾਲ ਨੇੜੇ ਵਿਧਾਤਾ ਲਿੰਕ ਸੜਕ ’ਤੇ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ’ਚ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਟੱਲੇਵਾਲ ਦੇ ਮੁਖੀ ਇੰਸਪੈਕਟਰ ਤੇ ਤਫਤੀਸ਼ੀ ਅਫਸਰ ਸਬ ਇੰਸਪੈਕਟਰ ਜਸਮੇਲ ਸਿੰਘ ਹੁੰਦਲ ਨੇ ਦੱਸਿਆ ਕਿ ਉੱਪ ਪੁਲਿਸ ਕਪਤਾਨ ਮਹਿਲ ਕਲਾਂ ਜਸਪਾਲ ਸਿੰਘ ਦੀ ਰਹਿਨੁਮਾਈ ਹੇਠ ਪੁਲਿਸ ਪਾਰਟੀ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰ ਰਹੀ ਸੀ। ਇਸ ਦੌਰਾਨ ਮੁਖਬਰ ਖਾਸ ਵਲੋਂ ਸੂਚਨਾ ਮਿਲੀ ਕਿ ਹਰਬੰਸ ਸਿੰਘ ਗੁਲਾਬੀ ਵਾਸੀ ਟੱਲੇਵਾਲ ਤੇ ਜਸ਼ਨਦੀਪ ਸਿੰਘ ਨਾਈ ਵਾਸੀ ਬੀਹਲਾ ਚੋਰੀ ਕੀਤਾ ਮੋਟਰਸਾਈਕਲ ਵੇਚਣ ਲਈ ਟੱਲੇਵਾਲ ਤੋਂ ਵਿਧਾਤਾ ਸੜਕ ਰਾਹੀਂ ਕਸਬਾ ਭਦੌੜ ਵੱਲ ਆ ਰਹੇ ਹਨ। ਸੂਚਨਾ ਮਿਲਣ ਉਪਰੰਤ ਪੁਲਿਸ ਵਲੋਂ ਤੁਰੰਤ ਵਿਧਾਤਾ ਲਿੰਕ ਸੜਕ ’ਤੇ ਨਾਕਾਬੰਦੀ ਕੀਤੀ ਗਈ। ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ ’ਤੇ ਦੋਵਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ ’ਚੋਂ ਬਿਨ੍ਹਾਂ ਨੰਬਰੀ ਕਾਲੇ ਰੰਗ ਦਾ ਬਜਾਜ ਪਲਟੀਨਾ ਮੋਟਰਸਾਈਕਲ ਬਰਾਮਦ ਹੋਇਆ। ਚਾਲਕ ਮੋਟਰਸਾਈਕਲ ਦੀ ਮਾਲਕੀ ਸਬੰਧੀ ਕੋਈ ਦਸਤਾਵੇਜ਼ ਪੇਸ਼ ਨਾ ਕਰ ਸਕੇ। ਪੁਲਿਸ ਜਾਂਚ ਦੌਰਾਨ ਮੋਟਰਸਾਈਕਲ ਚੋਰੀ ਦਾ ਹੋਣਾ ਸਾਹਮਣੇ ਆਇਆ। ਪੁਲਿਸ ਨੇ ਦੋਵਾਂ ਵਿਅਕਤੀਆਂ ਨੂੰ ਕਾਨੂੰਨੀ ਕਾਰਵਾਈ ਅਧੀਨ ਕਾਬੂ ਕਰਕੇ ਥਾਣਾ ਟੱਲੇਵਾਲ ਵਿਖੇ ਪਰਚਾ ਦਰਜ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਬਹੁਤ ਚਲਾਕ ਕਿਸਮ ਦੇ ਹਨ ਤੇ ਪੁੱਛਗਿੱਛ ਦੌਰਾਨ ਹੋਰ ਵਾਰਦਾਤਾਂ ਬਾਰੇ ਜਾਣਕਾਰੀ ਨਹੀਂ ਦੇ ਰਹੇ। ਦੋਵਾਂ ਨੂੰ ਅਦਾਲਤ ’ਚ ਪੇਸ਼ ਕਰਕੇ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਗਿਆ ਹੈ ਤਾਂ ਜੋ ਹੋਰ ਚੋਰੀਆਂ ਤੇ ਸੰਭਾਵਿਤ ਸਾਥੀਆਂ ਬਾਰੇ ਡੂੰਘੀ ਤਫਤੀਸ਼ ਕੀਤੀ ਜਾ ਸਕੇ। ਜ਼ਿਲ੍ਹਾ ਪੁਲਿਸ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਅਪਰਾਧ ਖ਼ਿਲਾਫ ਪੁਲਿਸ ਦਾ ਸਹਿਯੋਗ ਕਰਨ ਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਜਾਣਕਾਰੀ ਦੇਣ ਤਾਂ ਜੋ ਇਲਾਕੇ ’ਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਬਣੀ ਰਹੇ। ਇਸ ਮੌਕੇ ਐਸਐਚ ਓ ਸਰਬਜੀਤ ਸਿੰਘ ਤੇ ਸਿਪਾਹੀ ਗੁਰਦੀਪ ਸਿੰਘ ਵੀ ਹਾਜ਼ਰ ਸਨ।

About The Author