ਹੱਕੀ ਮੰਗਾਂ ਲਈ ਸਫਾਈ ਸੇਵਕ ਯੂਨੀਅਨ ਦਾ ਐਲਾਨ—6 ਮਈ ਤੋਂ ਅਣਮਿੱਥੀ ਹੜਤਾਲ

WhatsApp Image 2026-05-05 at 16.19.32

ਹੰਡਿਆਇਆ:3 ਮਈ(ਰਾਕੇਸ਼ ਜੇਠੀ)- ਸਫਾਈ ਸੇਵਕ ਯੂਨੀਅਨ ਹੰਡਿਆਇਆ ਵੱਲੋਂ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ‘ਤੇ ਮਿਤੀ 6 ਮਈ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਹੀ ਮੰਗਾਂ ‘ਤੇ ਸਕਾਰਾਤਮਕ ਫੈਸਲਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰਧਾਨ ਵਿਜੇ ਕੁਮਾਰ ਅਤੇ ਮੀਤ ਪ੍ਰਧਾਨ ਰਾਣੀ ਨੇ ਸਾਂਝੇ ਬਿਆਨ ਵਿੱਚ ਦੱਸਿਆ ਕਿ ਸਫਾਈ ਸੇਵਕਾਂ ਦੀਆਂ ਬੁਨਿਆਦੀ ਅਤੇ ਹੱਕੀ ਮੰਗਾਂ ਕਾਫੀ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੱਚੇ ਸਫਾਈ ਸੇਵਕਾਂ ਨੂੰ ਪੱਕਾ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਠੇਕੇਦਾਰੀ ਸਿਸਟਮ ਖਤਮ ਕਰਨ ਅਤੇ 10 ਸਾਲਾ ਪਾਲਿਸੀ ਨੂੰ ਰੱਦ ਕਰਨ ਵਰਗੀਆਂ ਅਹਿਮ ਮੰਗਾਂ ਬਾਰ-ਬਾਰ ਉਠਾਈਆਂ ਗਈਆਂ ਹਨ, ਪਰ ਹਾਲੇ ਤੱਕ ਕੋਈ ਢੁੱਕਵਾਂ ਹੱਲ ਨਹੀਂ ਨਿਕਲਿਆ।
ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਸਫਾਈ ਸੇਵਕ ਆਪਣਾ ਸੰਘਰਸ਼ ਹੋਰ ਵਧਾਉਣ ਲਈ ਮਜਬੂਰ ਹੋਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਇਸ ਮੌਕੇ ਯੂਨੀਅਨ ਦੇ ਹੋਰ ਮੈਂਬਰਾਂ ਵਿੱਚ ਪੰਕਜ ਕੁਮਾਰ, ਰਵੀ ਕੁਮਾਰ, ਸੁਨੀਤਾ, ਮੁਕੇਸ਼ ਕੁਮਾਰ, ਰਾਣੀ, ਸੰਜੈ ਕੁਮਾਰ, ਕਿਰਣ ਰਾਣੀ, ਸ਼ੇਖਰ ਕੁਮਾਰ, ਨਿਖਿਲ ਕੁਮਾਰ, ਅਮਨਦੀਪ ਅਤੇ ਵਿਸ਼ਾਲ ਸਮੇਤ ਕਈ ਸਫਾਈ ਸੇਵਕ ਮੌਜੂਦ ਸਨ, ਜਿਨ੍ਹਾਂ ਨੇ ਇੱਕਜੁਟਤਾ ਦਿਖਾਉਂਦਿਆਂ ਹੜਤਾਲ ਨੂੰ ਸਫਲ ਬਣਾਉਣ ਦਾ ਸੰਕਲਪ ਲਿਆ।

About The Author