ਹੰਡਿਆਇਆ ‘ਚ 9 ਮਈ ਨੂੰ ਬਾਸਕਟਬਾਲ ਦੇ ਜ਼ੋਰਦਾਰ ਮੁਕਾਬਲੇ, ਲੜਕੇ-ਲੜਕੀਆਂ ਦੀਆਂ ਟੀਮਾਂ ਵਿਚਕਾਰ ਹੋਣਗੇ ਰੋਮਾਂਚਕ ਮੁਕਾਬਲੇ

PrimeKhabarPunjab BaskatBal

ਹੰਡਿਆਇਆ- 7 ਮਈ(ਰਾਕੇਸ਼ ਜੇਠੀ) – ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਲੜਕਿਆਂ ਅਤੇ ਲੜਕੀਆਂ ਦੇ ਬਾਸਕਟਬਾਲ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਅਮਨਦੀਪ ਸ਼ਰਮਾ ਅਤੇ ਅਰਵਿੰਦ ਕੁਮਾਰ ਨੇ ਸਾਂਝੇ ਤੌਰ ‘ਤੇ ਦਿੱਤੀ।
ਉਹਨਾਂ ਦੱਸਿਆ ਕਿ ਇਹ ਮੁਕਾਬਲੇ 9 ਮਈ ਨੂੰ ਸ਼ਾਮ 5 ਵਜੇ ਸ਼ੁਰੂ ਹੋਣਗੇ। ਲੜਕੀਆਂ ਦੇ ਪਹਿਲੇ ਮੁਕਾਬਲੇ ਵਿੱਚ ਮਾਝਾ ਕਵੀਨ ਅਤੇ ਪੁਆਦ ਕਵੀਨ ਦੀਆਂ ਟੀਮਾਂ ਆਮਨੇ-ਸਾਮਨੇ ਹੋਣਗੀਆਂ, ਜਦਕਿ ਦੂਜੇ ਮੁਕਾਬਲੇ ਵਿੱਚ ਮਾਝਾ ਲਾਇਨਜ਼ ਅਤੇ ਪੁਆਦ ਕਿੰਗ ਵਿਚਕਾਰ ਟੱਕਰ ਦੇਖਣ ਨੂੰ ਮਿਲੇਗੀ। ਖੇਡ ਪ੍ਰੇਮੀਆਂ ਵਿੱਚ ਇਨ੍ਹਾਂ ਮੁਕਾਬਲਿਆਂ ਨੂੰ ਲੈ ਕੇ ਖਾਸ ਉਤਸ਼ਾਹ ਪਾਇਆ ਜਾ ਰਿਹਾ ਹੈ।
ਇਹ ਖੇਡ ਮੁਕਾਬਲੇ ਅਕਾਲ ਯੁਗਤ ਭੁਲੱਥ ਬਾਸਕਟਬਾਲ ਵੱਲੋਂ ਪੰਜਾਬ ਬਾਸਕਟਬਾਲ ਐਸੋਸੀਏਸ਼ਨ ਪੰਜਾਬ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ। ਇਸ ਮੌਕੇ ਖੇਡ ਪ੍ਰਮੋਟਰ ਪਿੰਕਾ ਜਰਗ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਅਤੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਤੋਂ ਦੂਰ ਰਹਿ ਸਕੇ। ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਤੰਦਰੁਸਤੀ ਦਿੰਦੀਆਂ ਹਨ, ਸਗੋਂ ਅਨੁਸ਼ਾਸਨ ਅਤੇ ਟੀਮ ਭਾਵਨਾ ਵੀ ਪੈਦਾ ਕਰਦੀਆਂ ਹਨ।
ਇਸ ਮੌਕੇ ਮਾਸਟਰ ਮਹਿੰਦਰ ਸਿੰਘ ਕੋਚ, ਇੰਦਰਜੀਤ ਸਿੰਘ, ਗੁਰਲਾਲ ਰਿਸ਼ੀ, ਮਾਸਟਰ ਮਹਿੰਦਰ ਸਿੰਘ, ਬਸਾਵਾ ਸਿੰਘ ਭਰੀ ਕਲੱਬ ਦੇ ਸਰਪ੍ਰਸਤ ਗੁਰਜੀਤ ਸਿੰਘ ਖੁੱਡੀ ਸਮੇਤ ਕਈ ਖਿਡਾਰੀ ਅਤੇ ਖੇਡ ਪ੍ਰੇਮੀ ਹਾਜ਼ਰ ਸਨ।
ਖੇਡ ਪ੍ਰੇਮੀਆਂ ਨੂੰ ਉਮੀਦ ਹੈ ਕਿ ਇਹ ਮੁਕਾਬਲੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਹੋਰ ਜ਼ਿਆਦਾ ਰੁਝਾਨ ਪੈਦਾ ਕਰਨਗੇ ਅਤੇ ਹੰਡਿਆਇਆ ਖੇਤਰ ਵਿੱਚ ਬਾਸਕਟਬਾਲ ਨੂੰ ਨਵੀਂ ਪਛਾਣ ਮਿਲੇਗੀ।

About The Author