ਦਸਵੀਂ ਬੋਰਡ ਵਿੱਚ ਸ਼ਾਨਦਾਰ ਪ੍ਰਦਰਸ਼ਨ, ਸਕੂਲ ਵਿੱਚ ਖੁਸ਼ੀ ਦੀ ਲਹਿਰ

ਹੰਡਿਆਇਆ,12 ਮਈ(ਰਾਕੇਸ਼ ਜੇਠੀ) :ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਲਾਲਾ ਬਾਬੂ ਰਾਮ ਸਰਬ ਹਿਤਕਾਰੀ ਵਿੱਦਿਆ ਮੰਦਰ ਹੰਡਿਆਇਆ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਸਕੂਲ ਪ੍ਰਿੰਸੀਪਲ ਸੁਸ਼ਮਾ ਕੋਟੀਆ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ। ਉਹਨਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਾਲ ਭਰ ਦੀ ਮਿਹਨਤ ਅਨੁਸ਼ਾਸਨ ਅਤੇ ਲਗਨ ਕਾਰਨ ਇਹ ਸ਼ਾਨਦਾਰ ਨਤੀਜਾ ਸੰਭਵ ਹੋਇਆ ਹੈ।

ਵਿਦਿਆਰਥੀਆਂ ਵਿੱਚੋਂ ਨਵਜੋਤ ਕੌਰ ਪੁੱਤਰੀ ਜਸਵੀਰ ਸਿੰਘ ਨੇ 88.9% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਤਰਨਵੀਰ ਕੌਰ ਪੁੱਤਰੀ ਨਿਰਮਲ ਸਿੰਘ ਨੇ 81.5% ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਤਾਨੀਆ ਪੁੱਤਰੀ ਰਿੰਕੂ ਕੁਮਾਰ ਨੇ 78.6% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ।

ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਿੰਦਰ ਕੋਟੀਆ ਤੇ ਅਧਿਆਪਕ ਰੇਨੂੰ ਸ਼ਰਮਾ,ਗੀਤਾ ਸ਼ਰਮਾ,ਦੀਪਿਕਾ ਗਰਗ,ਪਰਮਜੀਤ ਕੌਰ,ਮਨਜੀਤ ਕੌਰ,ਕਮਲਪ੍ਰੀਤ,ਰੰਜਨ ਕੁਮਾਰ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਹਨਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।


