ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਸੌ ਫੀਸਦੀ ਨਤੀਜਾ ਹਾਸਲ ਕੀਤਾ

PrimeKhabar Cheema

ਚੀਮਾ ਜੋਧਪੁਰ, 14 ਮਈ(ਰਾਕੇਸ਼ ਜੇਠੀ) :ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੱਲ੍ਹ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੌ ਫੀਸਦੀ ਨਤੀਜਾ ਹਾਸਲ ਕੀਤਾ। ਸਕੂਲ ਦੇ 59 ਵਿੱਚੋਂ 59 ਵਿਦਿਆਰਥੀ ਪ੍ਰੀਖਿਆ ਵਿੱਚ ਪਾਸ ਹੋਏ।

ਸਕੂਲ ਦੇ ਪ੍ਰਿੰਸੀਪਲ ਅਨਿਲ ਕੁਮਾਰ ਮੋਦੀ ਅਤੇ ਜਮਾਤ ਇੰਚਾਰਜ ਪਰਮਜੀਤ ਕੌਰ ਅਤੇ ਰਮਨਦੀਪ ਕੌਰ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ ਅਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਨਤੀਜਾ ਹੈ।

ਵਿਦਿਆਰਥੀਆਂ ਵਿੱਚੋਂ ਅਰਸ਼ਦੀਪ ਕੌਰ ਨੇ +2 ਵਿੱਚੋਂ 451/500 ਅੰਕ ਪ੍ਰਾਪਤ ਕੀਤੇ। ਕੁਸ਼ਮਪ੍ਰੀਤ ਕੌਰ ਨੇ +2 ਵਿੱਚੋਂ 450/500 ਅੰਕ ਅਤੇ ਖੁਸ਼ਪ੍ਰੀਤ ਕੌਰ ਨੇ +2 ਵਿੱਚੋਂ 439/500 ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

ਇਸ ਮੌਕੇ ਸਕੂਲ ਦੇ ਅਧਿਆਪਕ ਰਾਜੇਸ਼ ਕੁਮਾਰ, ਪਾਇਲ ਗਰਗ, ਪੂਨਮ ਸ਼ਰਮਾ, ਬਲਵੀਰ ਸਿੰਘ, ਮਨਜੀਤ ਕੌਰ,ਰਿਸ਼ੂ ਰਾਣੀ, ਯੁਵਰਾਜ, ਮਿਨਾਕਸ਼ੀ ਗਰਗ, ਗੁਰਮੀਤ ਕੌਰ, ਸੁਮਨ ਬਾਲਾ, ਜਤਿੰਦਰ ਜੋਸ਼ੀ ਅਤੇ ਰਤਨਦੀਪ ਸਿੰਘ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

About The Author