ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਹੰਡਿਆਇਆ,14 ਮਈ(ਰਾਕੇਸ਼ ਜੇਠੀ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦਾ ਬਾਰਵੀਂ ਜਮਾਤ ਦਾ ਨਤੀਜਾ ਇਸ ਵਾਰ ਬਹੁਤ ਹੀ ਸ਼ਾਨਦਾਰ ਰਿਹਾ, ਜਿਸ ਨਾਲ ਸਕੂਲ ਦਾ ਨਾਮ ਰੌਸ਼ਨ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਇੰਚਾਰਜ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਉੱਤਮ ਨਤੀਜਾ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਸਹੀ ਰਹਿਨੁਮਾਈ ਦਾ ਨਤੀਜਾ ਹੈ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਪੂਰੇ ਜ਼ਿਲ੍ਹੇ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਦੀ ਸ਼ਾਨ ਵਧਾਈ ਹੈ। ਇਸ ਮੌਕੇ ਸਕੂਲ ਦੇ ਅਧਿਆਪਕ ਰੁਪਿੰਦਰ ਸਿੰਘ, ਹਰਬੰਸ ਸਿੰਘ, ਲੈਕਚਰਾਰ ਗੁਰਲਾਲ ਸਿੰਘ ਬੋਪਾਰਾਏ, ਰਾਕੇਸ਼ ਕੁਮਾਰ, ਪ੍ਰਿਤਪਾਲ ਸਿੰਘ, ਅਮਨਦੀਪ ਕੌਰ ਸੋਹੀ, ਸਰਬਜੀਤ ਕੌਰ,ਮਨਦੀਪ ਕੌਰ,ਜਸਪਿੰਦਰ ਕੌਰ ਪੀ ਟੀ ਆਈ,ਪ੍ਰਵੀਨ ਕੁਮਾਰੀ ਅਤੇ ਪੂਣਮ ਸ਼ਰਮਾ ਵੀ ਮੌਜੂਦ ਸਨ।
ਵਿਦਿਆਰਥੀਆਂ ਵਿੱਚੋਂ ਜਸਮੀਤ ਬਾਵਾ ਨੇ 441/500(88.2%) ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਭਜੋਤ ਸਿੰਘ ਨੇ 433/500(86.6%) ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਕ੍ਰਿਸ਼ਨ ਸਿੰਘ ਨੇ 427/500(85.4%) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ।
ਸਭ ਅਧਿਆਪਕਾਂ ਨੇ ਸਫਲ ਵਿਦਿਆਰਥੀਆਂ ਨੂੰ ਦਿਲੋਂ ਵਧਾਈਆਂ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਲਈ ਅਧਿਆਪਕ ਅਤੇ ਵਿਦਿਆਰਥੀ ਮਿਲ ਕੇ ਮਿਹਨਤ ਕਰਦੇ ਰਹਿਣਗੇ।
