“ਭਾਰਤ ਇਨੋਵੇਸ਼ਨਜ਼ 2026 ਸੀਰੀਜ਼” ਤਹਿਤ ਲੇਖ ਲਿਖਣ ਅਤੇ ਪੇਂਟਿੰਗ ਮੁਕਾਬਲੇ ਕਰਵਾਏ

ਚੀਮਾ ਜੋਧਪੁਰ- 19ਮਈ(ਰਾਕੇਸ਼ ਜੇਠੀ)- ਅੱਜ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਵਿੱਚ “ਭਾਰਤ ਇਨੋਵੇਸ਼ਨਜ਼ 2026 ਸੀਰੀਜ਼” ਤਹਿਤ ਲੇਖ ਲਿਖਣ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿੱਚ ਸਕੂਲ ਦੇ 20 ਤੋਂ ਵੱਧ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਰਚਨਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਪ੍ਰੋਗਰਾਮ ਕੋਆਰਡੀਨੇਟਰ ਗੁਰਮੀਤ ਕੌਰ ਨੇ ਦੱਸਿਆ ਕਿ ਲੇਖ ਲਿਖਣ ਅਤੇ ਪੇਂਟਿੰਗ ਮੁਕਾਬਲਿਆਂ ਵਿੱਚੋਂ ਚੁਣੀਆਂ ਗਈਆਂ ਸਭ ਤੋਂ ਵਧੀਆ ਐਂਟਰੀਆਂ ਨੂੰ ਸਕੂਲ ਦੇ ਪ੍ਰਿੰਸੀਪਲ ਅਨਿਲ ਕੁਮਾਰ ਮੋਦੀ ਵੱਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।
ਮੈਡਲ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿੱਚ ਅੰਸ਼ੂ, ਅਰਮਾਨ ਇਨਾ, ਅਰਸ਼ਦੀਪ ਕੌਰ, ਯਸ਼ਪ੍ਰੀਤ ਕੌਰ, ਜਸਮੀਨ ਕੌਰ, ਨਵਜੋਤ ਕੌਰ ਅਤੇ ਇਕਨੂਰ ਕੌਰ ਦੇ ਨਾਮ ਸ਼ਾਮਲ ਹਨ।
ਇਸ ਮੌਕੇ ਕੰਪਿਊਟਰ ਫੈਕਲਟੀ ਰਾਸ਼ੀ, ਬਲਵੀਰ ਸਿੰਘ, ਜਤਿੰਦਰ ਜੋਸ਼ੀ, ਤਿਲਕ ਰਾਮ, ਰੀਨੂ ਗਰਗ, ਰਾਜੇਸ਼ ਕੁਮਾਰ, ਪੂਨਮ ਸ਼ਰਮਾ ਅਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਰਹੇ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।
