ਸੜਕ ਹਾਦਸਾ: ਦੋ ਮੋਟਰਸਾਈਕਲਾਂ ਦੀ ਟੱਕਰ ‘ਚ ਦੋ ਵਿਅਕਤੀ ਗੰਭੀਰ ਜ਼ਖਮੀ

PrimeKhabarPunjab Kotduna

ਕੋਟਦੁਨਾ, 19ਮਈ(ਰਾਕੇਸ਼ ਜੇਠੀ)- ਪਿੰਡ ਕੋਟਦੁਨਾ ਨੇੜੇ ਪੈਟਰੋਲ ਪੰਪ ਕੋਲ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਹੋਣ ਕਾਰਨ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ (SSF) ਬਰਨਾਲਾ ਦੇ ਇੰਚਾਰਜ ਸਹਾਇਕ ਥਾਣੇਦਾਰ ਅਮਰੀਕ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਰਾਹਗੀਰਾਂ ਵੱਲੋਂ ਸੂਚਨਾ ਮਿਲੀ ਕਿ ਕੋਟਦੁਨਾ ਪੈਟਰੋਲ ਪੰਪ ਨੇੜੇ ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ ਹੋ ਗਈ ਹੈ ਅਤੇ ਦੋ ਵਿਅਕਤੀ ਗੰਭੀਰ ਜਖਮੀ ਹਾਲਤ ਵਿੱਚ ਪਏ ਹਨ।
ਉਨ੍ਹਾਂ ਦੱਸਿਆ ਕਿ ਸੂਚਨਾ ਮਿਲਦੇ ਹੀ SSF ਟੀਮ ਵੱਲੋਂ ਬਿਨਾਂ ਸਮਾਂ ਗਵਾਏ ਮੌਕੇ ‘ਤੇ ਪਹੁੰਚ ਕੇ ਤੁਰੰਤ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ।ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਦੀ ਪਛਾਣ:
ਲਵਪ੍ਰੀਤ ਸਿੰਘ ਪੁੱਤਰ ਬਿੰਦਰ ਸਿੰਘ, ਵਾਸੀ ਕੋਟਦੁਨਾ, ਬਰਨਾਲਾ
(ਮੋਟਰਸਾਈਕਲ ਨੰਬਰ: PB 13 AD 1157)
ਜਗਤਾਰ ਸਿੰਘ ਪੁੱਤਰ ਕਾਰਜ ਸਿੰਘ, ਵਾਸੀ ਮਾਨਸਾ
(ਮੋਟਰਸਾਈਕਲ ਨੰਬਰ: PB 50 A 7661)

ਦੋਵੇਂ ਮੋਟਰਸਾਈਕਲਾਂ ਦੀ ਆਪਸੀ ਟੱਕਰ ਕਾਰਨ ਦੋਨੋਂ ਵਿਅਕਤੀ ਗੰਭੀਰ ਜ਼ਖਮੀ ਹੋ ਗਏ। SSF ਟੀਮ ਵੱਲੋਂ ਜ਼ਖਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਤੁਰੰਤ ਸੂਚਿਤ ਕੀਤਾ ਗਿਆ ਅਤੇ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਧਨੌਲਾ ਵਿੱਚ ਦਾਖਲ ਕਰਵਾਇਆ ਗਿਆ। ਇਸ ਤੋਂ ਇਲਾਵਾ ਟੀਮ ਵੱਲੋਂ ਸੜਕ ‘ਤੇ ਖੜ੍ਹੇ ਵਾਹਨਾਂ ਨੂੰ ਸਾਈਡ ‘ਤੇ ਕਰਕੇ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਾਲੂ ਕਰਵਾ ਦਿੱਤਾ ਗਿਆ। ਇਸ ਮੌਕੇ ਐਸਐਸਐਫ ਟੀਮ ਦੇ ਨਾਲ ਕਾਂਸਟੇਬਲ ਗੁਰਪ੍ਰੀਤ ਸਿੰਘ,ਲੇਡੀ ਕਾਂਸਟੇਬਲ ਦੀਪਿਕਾ ਰਾਣੀ, ਲੇਡੀ ਕਾਂਸਟੇਬਲ ਜਸ਼ਨਦੀਪ ਕੌਰ ਵੀ ਹਾਜ਼ਰ ਸਨ।

About The Author

You may have missed