ਪਿੰਡ ਗਹਿਲ ਦੇ ਸਰਕਾਰੀ ਹਾਈ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਗ੍ਰਾਮ ਪੰਚਾਇਤ ਵੱਲੋਂ ਵਿਸ਼ੇਸ਼ ਸਨਮਾਨ

PrimekhabarPunjab Mehala

ਮਹਿਲ ਕਲਾਂ, 20 ਮਈ (ਰਾਕੇਸ਼ ਜੇਠੀ): ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਆਉਂਦੇ ਸਰਕਾਰੀ ਹਾਈ ਸਕੂਲ ਪਿੰਡ ਗਹਿਲ ਵਿਖੇ ਅੱਠਵੀਂ ਅਤੇ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਸਮਾਜ ਸੇਵੀ ਸਰਪੰਚ ਬਲਵੀਰ ਸਿੰਘ ਮਾਨ ਦੀ ਅਗਵਾਈ ਹੇਠ ਸਮੂਹ ਗ੍ਰਾਮ ਪੰਚਾਇਤ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਹ ਸਨਮਾਨ ਸਮਾਰੋਹ ਸਕੂਲ ਦੀ ਮੁੱਖ ਅਧਿਆਪਕਾ ਮੈਡਮ ਦਲਜੀਤ ਕੌਰ ਦੀ ਦੇਖ-ਰੇਖ ਹੇਠ ਕਰਵਾਇਆ ਗਿਆ।ਅੱਠਵੀਂ ਕਲਾਸ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਜਸਪ੍ਰੀਤ ਕੌਰ ਪੁੱਤਰੀ ਰੇਸ਼ਮ ਸਿੰਘ, ਦੂਜਾ ਸਥਾਨ ਗੁਰਨੂਰ ਕੌਰ ਪੁੱਤਰੀ ਕੁਲਦੀਪ ਸਿੰਘ ਅਤੇ ਤੀਜਾ ਸਥਾਨ ਦਵਿੰਦਰ ਕੌਰ ਪੁੱਤਰੀ ਬਹਾਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਦਸਵੀਂ ਕਲਾਸ ਵਿੱਚੋਂ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਵਾਲੀ ਗਗਨਦੀਪ ਕੌਰ ਪੁੱਤਰੀ ਹਰਜਿੰਦਰ ਸਿੰਘ, ਜੈਸਮੀਨ ਕੌਰ ਪੁੱਤਰੀ ਦਰਬਾਰਾ ਸਿੰਘ ਅਤੇ ਗੁਰਸਿਮਰਨ ਕੌਰ ਪੁੱਤਰੀ ਬੰਟੀ ਸਿੰਘ ਨੂੰ ਕਰਮਵਾਰ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ’ਤੇ ਇਨਾਮਾਂ ਅਤੇ ਸ਼ਲਾਘਾ ਪੱਤਰਾਂ ਨਾਲ ਨਿਵਾਜਿਆ ਗਿਆ।ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸੁਰਜੀਤ ਸਿੰਘ ਅਤੇ ਮੁੱਖ ਅਧਿਆਪਕਾ ਮੈਡਮ ਦਲਜੀਤ ਕੌਰ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਮਿਹਨਤ ਨਾਲ ਪ੍ਰਾਪਤ ਕੀਤੀਆਂ ਕਾਮਯਾਬੀਆਂ ਨੂੰ ਸਨਮਾਨ ਦੇਣਾ ਸਮਾਜ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਐਸੇ ਸਨਮਾਨ ਸਮਾਰੋਹ ਵਿਦਿਆਰਥੀਆਂ ਵਿੱਚ ਨਵਾਂ ਉਤਸ਼ਾਹ ਪੈਦਾ ਕਰਦੇ ਹਨ ਅਤੇ ਹੋਰ ਬੱਚਿਆਂ ਲਈ ਪ੍ਰੇਰਣਾ ਸਰੂਪ ਬਣਦੇ ਹਨ।ਸਰਪੰਚ ਬਲਵੀਰ ਸਿੰਘ ਮਾਨ ਨੇ ਕਿਹਾ ਕਿ ਗ੍ਰਾਮ ਪੰਚਾਇਤ ਵੱਲੋਂ ਪਿੰਡ ਦੇ ਬੱਚਿਆਂ ਨੂੰ ਸਿੱਖਿਆ ਅਤੇ ਖੇਡਾਂ ਵਿੱਚ ਅੱਗੇ ਵਧਾਉਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਪਿੰਡ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।ਇਸ ਦੌਰਾਨ ਸਕੂਲ ਸਟਾਫ ਵੱਲੋਂ ਵੀ ਸਰਪੰਚ ਬਲਵੀਰ ਸਿੰਘ ਮਾਨ ਅਤੇ ਸਮੂਹ ਗ੍ਰਾਮ ਪੰਚਾਇਤ ਦਾ ਸਨਮਾਨ ਕੀਤਾ ਗਿਆ। ਸਮਾਗਮ ਵਿੱਚ ਪੰਚ ਕਰਮਜੀਤ ਸਿੰਘ ਸਿੱਧੂ, ਡੀ.ਪੀ. ਲਖਵਿੰਦਰ ਸਿੰਘ, ਕੰਪਿਊਟਰ ਅਧਿਆਪਕ ਕੁਲਦੀਪ ਸਿੰਘ, ਪ੍ਰੇਮਾ ਬਾਂਸਲ, ਅਮਿਤ ਸ਼ਰਮਾ, ਸਰਬਨ ਸਿੰਘ, ਨਵਦੀਪ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਸਮਾਰੋਹ ਦੌਰਾਨ ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਸਭ ਨੇ ਇਸ ਉਪਰਾਲੇ ਦੀ ਖੂਬ ਸਰਾਹਨਾ ਕੀਤੀ।

About The Author

You may have missed