ਨਾਬਾਲਿਗ ਬੱਚਿਆਂ ਨਾਲ ਅਸ਼ਲੀਲ ਹਰਕਤਾਂ ਦਾ ਮਾਮਲਾ, ਹੰਡਿਆਇਆ ਵਿੱਚ ਮਚੀ ਚਿੰਤਾ

PrimekhabarPunjab Basketbal

ਏਆਈ ਜਨਰੇਟਰ ਪਿਕਚਰ

ਹੰਡਿਆਇਆ, 22ਮਈ(ਰਾਕੇਸ਼ ਜੇਠੀ)- ਹੰਡਿਆਇਆ ਖੇਤਰ ਤੋਂ ਇੱਕ ਗੰਭੀਰ ਅਤੇ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 11ਵੀਂ ਕਲਾਸ ਵਿੱਚ ਪੜ੍ਹਦੇ ਇੱਕ ਵਿਦਿਆਰਥੀ ਉੱਤੇ ਛੋਟੀ ਕਲਾਸਾਂ ਦੇ ਬੱਚਿਆਂ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਲੱਗੇ ਹਨ। ਇਹ ਘਟਨਾਵਾਂ ਸਥਾਨਕ ਸਕੂਲ ਦੇ ਗਰਾਊਂਡ ਅਤੇ ਗੁਰੂ ਤੇਗ ਬਹਾਦਰ ਸਟੇਡੀਅਮ ਵਿੱਚ ਵਾਪਰਦੀਆਂ ਦੱਸੀਆਂ ਜਾ ਰਹੀਆਂ ਹਨ, ਜਿੱਥੇ ਬੱਚੇ ਰੋਜ਼ਾਨਾ ਬਾਸਕਟਬਾਲ ਖੇਡਣ ਲਈ ਇਕੱਠੇ ਹੁੰਦੇ ਹਨ।

ਮਿਲੀ ਜਾਣਕਾਰੀ ਅਨੁਸਾਰ, ਦੋਸ਼ੀ ਲੜਕਾ ਖੇਡਣ ਆਉਣ ਵਾਲੇ ਨਾਬਾਲਿਗ ਬੱਚਿਆਂ ਨਾਲ ਅਸ਼ਲੀਲ ਹਰਕਤਾਂ ਕਰਦਾ ਰਿਹਾ। ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਇੱਕ ਨਵਾਂ ਬੱਚਾ ਪਹਿਲੀ ਵਾਰ ਮੈਦਾਨ ਵਿੱਚ ਖੇਡਣ ਲਈ ਪਹੁੰਚਿਆ। ਦੋਸ਼ ਹੈ ਕਿ ਲੜਕੇ ਨੇ ਉਸ ਨਾਲ ਵੀ ਗਲਤ ਹਰਕਤ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਡਰ ਕੇ ਬੱਚਾ ਰੋਂਦਾ ਹੋਇਆ ਘਰ ਵਾਪਸ ਆ ਗਿਆ ਅਤੇ ਆਪਣੇ ਮਾਤਾ-ਪਿਤਾ ਨੂੰ ਸਾਰੀ ਘਟਨਾ ਬਾਰੇ ਦੱਸਿਆ।

ਇਸ ਤੋਂ ਬਾਅਦ ਬੱਚੇ ਦੇ ਪਿਤਾ ਤੁਰੰਤ ਮੈਦਾਨ ਵਿੱਚ ਪਹੁੰਚੇ ਅਤੇ ਉਥੇ ਮੌਜੂਦ ਹੋਰ ਬੱਚਿਆਂ ਨਾਲ ਗੱਲਬਾਤ ਕੀਤੀ। ਹੈਰਾਨੀ ਦੀ ਗੱਲ ਇਹ ਸਾਹਮਣੇ ਆਈ ਕਿ ਕਈ ਹੋਰ ਬੱਚਿਆਂ ਨੇ ਵੀ ਆਪਣੇ ਨਾਲ ਹੋਈਆਂ ਇਸ ਤਰ੍ਹਾਂ ਦੀਆਂ ਅਸ਼ਲੀਲ ਹਰਕਤਾਂ ਬਾਰੇ ਜਾਣਕਾਰੀ ਦਿੱਤੀ। ਇਸ ਨਾਲ ਮਾਮਲੇ ਦੀ ਗੰਭੀਰਤਾ ਹੋਰ ਵੱਧ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ, ਪੀੜਤ ਬੱਚੇ ਦੇ ਪਿਤਾ ਵੱਲੋਂ ਪੁਲਿਸ ਚੌਂਕੀ ਹੰਡਿਆਇਆ ਵਿੱਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸੰਬੰਧਿਤ ਵਿਦਿਆਰਥੀ ਬਾਰੇ ਪੜਤਾਲ ਕੀਤੀ ਜਾ ਰਹੀ ਹੈ।ਸੂਤਰਾਂ ਮੁਤਾਬਕ, ਦੋਸ਼ੀ ਲੜਕਾ ਇਲਾਕੇ ਦੇ ਇੱਕ ਜਿਮੀਦਾਰ ਪਰਿਵਾਰ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ।

ਇਸ ਘਟਨਾ ਤੋਂ ਬਾਅਦ ਇਲਾਕੇ ਦੇ ਮਾਪਿਆਂ ਵਿੱਚ ਭਾਰੀ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਉਹਨਾਂ ਵੱਲੋਂ ਪ੍ਰਸ਼ਾਸਨ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਦੋਸ਼ੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

About The Author

You may have missed