ਕੇਵਲ ਸਿੰਘ ਢਿੱਲੋਂ ਬਣੇ ਭਾਜਪਾ ਪੰਜਾਬ ਦੇ ਨਵੇਂ ਪ੍ਰਧਾਨ, 2027 ਲਈ ਸੀਐਮ ਫੇਸ ਐਲਾਨੇ ਜਾਣ ਦੀ ਚਰਚਾ ਤੇਜ਼

WhatsApp Image 2026-05-28 at 12.00.10

ਹੰਡਿਆਇਆ, 28ਮਈ(ਰਾਕੇਸ਼ ਜੇਠੀ)-: ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਦਾਅ ਖੇਡਦਿਆਂ ਬਰਨਾਲਾ ਦੇ ਸਾਬਕਾ ਐਮਐਲਏ ਸਰਦਾਰ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ ਨਾਲ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਪਾਰਟੀ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਉਹਨਾਂ ਨੂੰ ਮੁੱਖ ਮੰਤਰੀ ਚਿਹਰੇ ਵਜੋਂ ਅੱਗੇ ਕਰਨ ਦਾ ਫੈਸਲਾ ਕੀਤਾ ਹੈ।
ਇਸ ਸੰਬੰਧੀ ਹੰਡਿਆਇਆ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕੁਮਾਰ ਸ਼ਾਸਤਰੀ, ਅਖਿਲੇਸ਼ ਸ਼ਰਮਾ, ਅਸ਼ਵਨੀ ਕੁਮਾਰ ਸ਼ਰਮਾ ਅਤੇ ਸੁਖਮਿੰਦਰ ਪਾਲ ਜੇਠੀ ਨੇ ਸਾਂਝੇ ਤੌਰ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਵਿੱਚ ਇੱਕ ਮਜ਼ਬੂਤ ਸਿੱਖ ਚਿਹਰੇ ਦੀ ਭਾਲ ਕਰ ਰਹੀ ਸੀ ਅਤੇ ਇਹ ਭਾਲ ਹੁਣ ਸਰਦਾਰ ਕੇਵਲ ਸਿੰਘ ਢਿੱਲੋਂ ਦੇ ਨਾਮ ‘ਤੇ ਪੂਰੀ ਹੋਈ ਹੈ।
ਉਹਨਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਬਰਨਾਲਾ ਦੇ ਲੋਕਪ੍ਰੀਆ ਆਗੂ ਹਨ ਜੋ ਲੰਬੇ ਸਮੇਂ ਤੋਂ ਲੋਕਾਂ ਦੀ ਸੇਵਾ ਅਤੇ ਪਾਰਟੀ ਮਜ਼ਬੂਤੀ ਲਈ ਲਗਾਤਾਰ ਕੰਮ ਕਰ ਰਹੇ ਹਨ। ਪਾਰਟੀ ਦੀ ਕੇਂਦਰੀ ਟੀਮ ਵੱਲੋਂ ਉਹਨਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਦੇਣਾ ਪੰਜਾਬ ਦੀ ਰਾਜਨੀਤੀ ਲਈ ਇੱਕ ਨਵਾਂ ਸੰਦੇਸ਼ ਹੈ।
ਭਾਜਪਾ ਆਗੂਆਂ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੇ ਪੰਜਾਬ ਪ੍ਰਧਾਨ ਬਣਨ ਨਾਲ ਬਰਨਾਲਾ ਸਮੇਤ ਪੂਰੇ ਪੰਜਾਬ ਦੇ ਭਾਜਪਾ ਵਰਕਰਾਂ ਵਿੱਚ ਨਵੀਂ ਊਰਜਾ ਅਤੇ ਉਤਸ਼ਾਹ ਪੈਦਾ ਹੋਇਆ ਹੈ। ਇਸ ਮੌਕੇ ਭਾਜਪਾ ਵਰਕਰਾਂ ਵੱਲੋਂ ਇੱਕ ਦੂਜੇ ਨੂੰ ਵਧਾਈਆਂ ਦਿੱਤੀਆਂ ਗਈਆਂ ਅਤੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ।
ਇਸ ਸਮੇਂ ਸਰਬਜੀਤ ਸਿੰਘ, ਸੋਮਨਾਥ, ਗੋਰਾ ਲਾਲ, ਸੁਰਜੀਤ ਸਿੰਘ ਬੋਗੜ ਤੋਂ ਇਲਾਵਾ ਹੋਰ ਕਈ ਭਾਜਪਾ ਵਰਕਰ ਵੀ ਹਾਜ਼ਰ ਸਨ।

About The Author

You may have missed