ਸਕੂਲ, ਚੀਮਾ ਜੋਧਪੁਰ ਵਿਖੇ ਮਾਪੇ-ਅਧਿਆਪਕ ਮਿਲਣੀ ਅਤੇ ਐਸ.ਐੱਮ.ਸੀ. ਮੀਟਿੰਗ ਦਾ ਆਯੋਜਨ

ਚੀਮਾ ਜੋਧਪੁਰ, 30 ਮਈ(ਰਾਕੇਸ਼ ਜੇਠੀ):ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚੀਮਾ ਜੋਧਪੁਰ (ਜ਼ਿਲ੍ਹਾ ਬਰਨਾਲਾ) ਵਿਖੇ ਅੱਜ ਮਾਪੇ-ਅਧਿਆਪਕ ਮਿਲਣੀ (PTM) ਅਤੇ ਸਕੂਲ ਮੈਨੇਜਮੈਂਟ ਕਮੇਟੀ (SMC) ਦੀ ਮੀਟਿੰਗ ਸਫਲਤਾਪੂਰਵਕ ਕਰਵਾਈ ਗਈ।
ਸਕੂਲ ਦੇ ਪ੍ਰਿੰਸੀਪਲ ਸ੍ਰੀ ਅਨਿਲ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੀ ਪੀ.ਟੀ.ਐੱਮ. ਵਿੱਚ 60 ਪ੍ਰਤੀਸ਼ਤ ਤੋਂ ਵੱਧ ਮਾਪਿਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਅਧਿਆਪਕਾਂ ਅਤੇ ਕਲਾਸ ਇੰਚਾਰਜਾਂ ਵੱਲੋਂ ਮਾਪਿਆਂ ਨਾਲ ਵਿਦਿਆਰਥੀਆਂ ਦੀ ਪੜ੍ਹਾਈ, ਸਕੂਲ ਦੀਆਂ ਵੱਖ-ਵੱਖ ਗਤੀਵਿਧੀਆਂ, ਗਰਮੀਆਂ ਦੀਆਂ ਛੁੱਟੀਆਂ ਅਤੇ ਹੋਮਵਰਕ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਵੀ ਆਯੋਜਿਤ ਕੀਤੀ ਗਈ, ਜਿਸ ਵਿੱਚ ਕਮੇਟੀ ਦੇ 10 ਮੈਂਬਰਾਂ ਨੇ ਭਾਗ ਲਿਆ ਅਤੇ ਸਕੂਲ ਦੇ ਵਿਕਾਸ ਅਤੇ ਵਿਦਿਆਰਥੀਆਂ ਦੀ ਭਲਾਈ ਨਾਲ ਸਬੰਧਿਤ ਮਹੱਤਵਪੂਰਨ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਸਮਾਗਮ ਦੌਰਾਨ ਸਕੂਲ ਅਤੇ ਸਮਾਜ ਪ੍ਰਤੀ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਸਮੂਹ ਸਟਾਫ ਮੈਂਬਰਾਂ ਨੂੰ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਵੱਲੋਂ ਹਸਤਾਖਰਿਤ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਵੋਕੇਸ਼ਨਲ ਟ੍ਰੇਨਰ ਸ੍ਰੀ ਹਰਪ੍ਰੀਤ ਸਿੰਘ, ਸ੍ਰੀਮਤੀ ਲਵਪ੍ਰੀਤ ਕੌਰ, ਸ੍ਰੀਮਤੀ ਮੀਨਾਕਸ਼ੀ ਗਰਗ, ਸ੍ਰੀਮਤੀ ਗੁਰਮੀਤ ਕੌਰ, ਸ੍ਰੀਮਤੀ ਸੁਮਨ ਬਾਲਾ, ਸ੍ਰੀਮਤੀ ਲਲਿਤਾ ਮਿੱਤਲ, ਸ੍ਰੀਮਤੀ ਰਾਮਨਦੀਪ ਕੌਰ, ਸ੍ਰੀਮਤੀ ਨਵਦੀਪ ਸ਼ਰਮਾ, ਸ੍ਰੀਮਤੀ ਗਗਨਦੀਪ ਕੌਰ, ਸ੍ਰੀਮਤੀ ਪਾਇਲ ਗਰਗ, ਸ੍ਰੀਮਤੀ ਪੂਨਮ ਸ਼ਰਮਾ, ਸ੍ਰੀ ਬਲਵੀਰ ਸਿੰਘ, ਸ੍ਰੀਮਤੀ ਰਿਸ਼ੂ ਰਾਣੀ, ਸ੍ਰੀ ਯੁਵਰਾਜ, ਸ੍ਰੀਮਤੀ ਉਪਾਸਨਾ ਸ਼ਰਮਾ, ਸ੍ਰੀਮਤੀ ਸੁਖਦੀਪ ਕੌਰ, ਸ੍ਰੀਮਤੀ ਅਮਰਿੰਦਰ ਕੌਰ, ਸ੍ਰੀਮਤੀ ਅਮਨਦੀਪ ਕੌਰ, ਸ੍ਰੀਮਤੀ ਗੁਰਮੀਤ ਕੌਰ, ਸ੍ਰੀਮਤੀ ਗਗਨਦੀਪ ਕੌਰ ਅਤੇ ਸ੍ਰੀ ਰਾਜੇਸ਼ ਕੁਮਾਰ ਜਤਿੰਦਰ ਜੋਸ਼ੀ ਸਮੇਤ ਸਮੂਹ ਸਟਾਫ ਮੈਂਬਰ ਹਾਜ਼ਰ ਰਹੇ।
ਸਮਾਗਮ ਸਫਲਤਾਪੂਰਵਕ ਸੰਪੰਨ ਹੋਇਆ ਅਤੇ ਮਾਪਿਆਂ ਵੱਲੋਂ ਸਕੂਲ ਦੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ ਗਈ।
