ਵੱਧ ਰਹੀ ਗਰਮੀ ਕਾਰਨ ਸਿਹਤ ਦਾ ਧਿਆਨ ਰੱਖਣਾ ਸਮੇਂ ਦੀ ਲੋੜ, ਵੱਧ ਤੋਂ ਵੱਧ ਰੁੱਖ ਲਗਾਉਣ ਦਾ ਦਿੱਤਾ ਸੱਦਾ

Dr. Gurdial

ਹੰਡਿਆਇਆ,31ਮਈ (ਰਾਕੇਸ਼ ਜੇਠੀ) – ਪੰਜਾਬ ਵਿੱਚ ਦਿਨੋਂ-ਦਿਨ ਵੱਧ ਰਹੀ ਗਰਮੀ ਅਤੇ ਹੀਟ ਵੇਵ ਨੂੰ ਦੇਖਦੇ ਹੋਏ ਸਮਾਜ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਪ੍ਰਮੁੱਖ ਸ਼ਖਸੀਅਤਾਂ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ।
ਇਸ ਮੌਕੇ ਡਾ. ਗੁਰਦਿਆਲ ਸਿੰਘ ਨੇ ਕਿਹਾ ਕਿ ਗਰਮੀ ਦੇ ਮੌਸਮ ਵਿੱਚ ਲੋਕਾਂ ਨੂੰ ਆਪਣੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਿਆ ਜਾਵੇ। ਵੱਧ ਤੋਂ ਵੱਧ ਪਾਣੀ, ਨਿੰਬੂ ਪਾਣੀ, ਲੱਸੀ ਅਤੇ ਹੋਰ ਤਰਲ ਪਦਾਰਥਾਂ ਦੀ ਵਰਤੋਂ ਕੀਤੀ ਜਾਵੇ। ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਵਿਅਕਤੀਆਂ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੱਕਰ ਆਉਣਾ, ਸਿਰ ਦਰਦ, ਉਲਟੀਆਂ ਜਾਂ ਬੇਹੋਸ਼ੀ ਵਰਗੇ ਲੱਛਣ ਦਿਖਾਈ ਦੇਣ ਤੇ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ।

Prime Khabar Punjab Dr Jaswinder


ਡਾ. ਜਸਵਿੰਦਰ ਸਦੇੋੜਾ ਨੇ ਕਿਹਾ ਕਿ ਗਰਮੀ ਕਾਰਨ ਹੀਟ ਸਟਰੋਕ ਦੇ ਮਾਮਲੇ ਵੱਧ ਸਕਦੇ ਹਨ। ਇਸ ਲਈ ਹਲਕੇ ਰੰਗਾਂ ਦੇ ਸੂਤੀ ਕੱਪੜੇ ਪਹਿਨਣੇ ਚਾਹੀਦੇ ਹਨ ਅਤੇ ਧੁੱਪ ਵਿੱਚ ਨਿਕਲਣ ਸਮੇਂ ਸਿਰ ਨੂੰ ਕੱਪੜੇ ਜਾਂ ਟੋਪੀ ਨਾਲ ਢੱਕਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਏਅਰ ਕੰਡੀਸ਼ਨਰ (ਏਸੀ) ਦੀ ਵਰਤੋਂ ਸੰਤੁਲਿਤ ਢੰਗ ਨਾਲ ਕਰਨੀ ਚਾਹੀਦੀ ਹੈ। ਏਸੀ ਦਾ ਤਾਪਮਾਨ 24 ਤੋਂ 26 ਡਿਗਰੀ ਸੈਲਸੀਅਸ ਦੇ ਵਿਚਕਾਰ ਰੱਖਣਾ ਸਿਹਤ ਅਤੇ ਬਿਜਲੀ ਬਚਤ ਦੋਵਾਂ ਲਈ ਲਾਭਦਾਇਕ ਹੈ। ਬਹੁਤ ਜ਼ਿਆਦਾ ਠੰਢੇ ਮਾਹੌਲ ਤੋਂ ਅਚਾਨਕ ਬਾਹਰ ਦੀ ਤਿੱਖੀ ਗਰਮੀ ਵਿੱਚ ਜਾਣ ਤੋਂ ਵੀ ਬਚਣਾ ਚਾਹੀਦਾ ਹੈ।

Prime Khabar Punjab Ashok


ਪੰਡਿਤ ਅਸ਼ੋਕ ਸ਼ਾਸਤਰੀ ਨੇ ਕਿਹਾ ਕਿ ਮਨੁੱਖ ਅਤੇ ਕੁਦਰਤ ਦਾ ਰਿਸ਼ਤਾ ਬਹੁਤ ਡੂੰਘਾ ਹੈ। ਵੱਧ ਰਹੀ ਗਰਮੀ ਅਤੇ ਬਦਲਦੇ ਮੌਸਮੀ ਹਾਲਾਤ ਮਨੁੱਖ ਨੂੰ ਕੁਦਰਤ ਨਾਲ ਛੇੜਛਾੜ ਨਾ ਕਰਨ ਦਾ ਸੰਦੇਸ਼ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਜਨਮਦਿਨ, ਵਿਆਹ ਦੀ ਵਰ੍ਹੇਗੰਢ ਜਾਂ ਹੋਰ ਖੁਸ਼ੀ ਦੇ ਮੌਕਿਆਂ ਤੇ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ। ਰੁੱਖ-ਬੂਟੇ ਨਾ ਸਿਰਫ਼ ਤਾਪਮਾਨ ਨੂੰ ਘਟਾਉਂਦੇ ਹਨ ਸਗੋਂ ਵਾਤਾਵਰਣ ਨੂੰ ਵੀ ਸ਼ੁੱਧ ਬਣਾਉਂਦੇ ਹਨ।


ਭਾਜਪਾ ਆਗੂ ਗੋਰਾ ਲਾਲ ਨੇ ਕਿਹਾ ਕਿ ਵੱਧ ਰਹੀ ਗਰਮੀ ਤੇ ਕਾਬੂ ਪਾਉਣ ਲਈ ਸਮਾਜਿਕ ਪੱਧਰ ਤੇ ਵੱਡੇ ਪੱਧਰ ਉੱਤੇ ਰੁੱਖ ਲਗਾਉਣ ਦੀ ਮੁਹਿੰਮ ਚਲਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ, ਸ਼ਹਿਰਾਂ, ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫਤਰਾਂ ਵਿੱਚ ਵੱਧ ਤੋਂ ਵੱਧ ਛਾਂਦਾਰ ਅਤੇ ਫਲਦਾਰ ਪੌਦੇ ਲਗਾਏ ਜਾਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਬਰਬਾਦੀ ਰੋਕਣ ਅਤੇ ਵਾਤਾਵਰਣ ਦੀ ਸੰਭਾਲ ਲਈ ਆਪਣਾ ਯੋਗਦਾਨ ਪਾਉਣ।
ਸਭ ਆਗੂਆਂ ਨੇ ਸਾਂਝੇ ਤੌਰ ਤੇ ਅਪੀਲ ਕੀਤੀ ਕਿ ਗਰਮੀ ਦੇ ਮੌਸਮ ਵਿੱਚ ਸਾਵਧਾਨੀਆਂ ਅਪਣਾ ਕੇ ਅਤੇ ਵੱਧ ਤੋਂ ਵੱਧ ਰੁੱਖ ਲਗਾ ਕੇ ਨਾ ਸਿਰਫ਼ ਆਪਣੀ ਸਿਹਤ ਦੀ ਰੱਖਿਆ ਕੀਤੀ ਜਾ ਸਕਦੀ ਹੈ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਇੱਕ ਸਾਫ਼ ਅਤੇ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਇਆ ਜਾ ਸਕਦਾ ਹੈ।

About The Author

You may have missed