ਹੰਡਿਆਇਆ ਦੇ ਅਖਿਲੇਸ਼ ਸ਼ਰਮਾ ਉਰਫ਼ ਜੋਨੀ ਬਣੇ ਭਾਰਤੀ ਗਊ ਰੱਖਿਆ ਦਲ ਦੇ ਜ਼ਿਲ੍ਹਾ ਪ੍ਰਧਾਨ

ਹੰਡਿਆਇਆ, 9 ਜੂਨ(ਰਾਕੇਸ਼ ਜੇਠੀ)- ਸਮਾਜ ਸੇਵਾ ਅਤੇ ਗਊ ਸੇਵਾ ਦੇ ਖੇਤਰ ਵਿੱਚ ਸਰਗਰਮ ਰਹਿਣ ਵਾਲੇ ਹੰਡਿਆਇਆ ਦੇ ਨੌਜਵਾਨ ਅਖਿਲੇਸ਼ ਸ਼ਰਮਾ ਉਰਫ਼ ਜੋਨੀ ਨੂੰ ਭਾਰਤੀ ਗਊ ਰੱਖਿਆ ਦਲ ਵੱਲੋਂ ਜ਼ਿਲ੍ਹਾ ਪ੍ਰਧਾਨ ਦੀ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਿਯੁਕਤੀ ਨਾਲ ਇਲਾਕੇ ਦੇ ਗਊ ਭਗਤਾਂ ਅਤੇ ਸਮਾਜ ਸੇਵੀਆਂ ਵਿੱਚ ਖੁਸ਼ੀ ਦੀ ਲਹਿਰ ਹੈ।
ਆਪਣੀ ਨਿਯੁਕਤੀ ‘ਤੇ ਖੁਸ਼ੀ ਜ਼ਾਹਿਰ ਕਰਦਿਆਂ ਅਖਿਲੇਸ਼ ਸ਼ਰਮਾ ਉਰਫ਼ ਜੋਨੀ ਨੇ ਭਾਰਤੀ ਗਊ ਰੱਖਿਆ ਦਲ ਦੇ ਪੰਜਾਬ ਪ੍ਰਧਾਨ ਸਿਕੰਦਰ ਸਿੰਘ ਅਤੇ ਸਮੂਹ ਭਾਰਤੀ ਗਊ ਰੱਖਿਆ ਦਲ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਉਨ੍ਹਾਂ ‘ਤੇ ਜੋ ਭਰੋਸਾ ਜਤਾਇਆ ਗਿਆ ਹੈ, ਉਹ ਉਸ ‘ਤੇ ਪੂਰੀ ਤਰ੍ਹਾਂ ਖਰਾ ਉਤਰਣ ਦੀ ਕੋਸ਼ਿਸ਼ ਕਰਨਗੇ।
ਉਨ੍ਹਾਂ ਕਿਹਾ ਕਿ ਗਊ ਮਾਤਾ ਦੀ ਸੇਵਾ ਅਤੇ ਸੁਰੱਖਿਆ ਲਈ ਉਹ ਪਹਿਲਾਂ ਦੀ ਤਰ੍ਹਾਂ ਹੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਦੇ ਰਹਿਣਗੇ। ਇਸ ਦੇ ਨਾਲ ਹੀ ਉਹ ਜ਼ਿਲ੍ਹੇ ਭਰ ਵਿੱਚ ਗਊ ਰੱਖਿਆ ਨਾਲ ਜੁੜੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਇਸ ਮੁਹਿੰਮ ਨਾਲ ਜੋੜਨ ਲਈ ਯਤਨਸ਼ੀਲ ਰਹਿਣਗੇ।
ਭਾਰਤੀ ਗਊ ਰੱਖਿਆ ਦਲ ਦੇ ਅਹੁਦੇਦਾਰਾਂ ਨੇ ਵੀ ਉਮੀਦ ਜਤਾਈ ਕਿ ਅਖਿਲੇਸ਼ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਗਊ ਰੱਖਿਆ ਦੇ ਕਾਰਜਾਂ ਨੂੰ ਹੋਰ ਗਤੀ ਮਿਲੇਗੀ ਅਤੇ ਸੰਸਥਾ ਲੋਕ ਭਲਾਈ ਦੇ ਕੰਮਾਂ ਵਿੱਚ ਵਧ ਚੜ੍ਹ ਕੇ ਯੋਗਦਾਨ ਪਾਏਗੀ।
