ਹੰਡਿਆਇਆ ਦੇ ਵਾਰਡ ਨੰਬਰ 1 ਵਿੱਚ ਲਗਾਈ ਠੰਡੇ ਮਿੱਠੇ ਜਲ ਦੀ ਛਬੀਲ, ਲੋਕਾਂ ਦੀ ਪਿਆਸ ਬੁਝਾ ਕੇ ਕੀਤੀ ਸੇਵਾ

ਹੰਡਿਆਇਆ, 15 ਜੂਨ(ਰਾਕੇਸ਼ ਜੇਠੀ): ਗਰਮੀ ਦੇ ਮੌਸਮ ਨੂੰ ਦੇਖਦਿਆਂ ਹੰਡਿਆਇਆ ਦੇ ਵਾਰਡ ਨੰਬਰ 1 ਦੇ ਮੁਹੱਲਾ ਨਿਵਾਸੀਆਂ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਦੌਰਾਨ ਰਾਹਗੀਰਾਂ ਅਤੇ ਆਮ ਲੋਕਾਂ ਨੂੰ ਠੰਡਾ ਮਿੱਠਾ ਜਲ ਪਿਲਾ ਕੇ ਸੇਵਾ ਭਾਵਨਾ ਦਾ ਸੁਨੇਹਾ ਦਿੱਤਾ ਗਿਆ।
ਛਬੀਲ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਸੇਵਾ ਵਿੱਚ ਹਿੱਸਾ ਲਿਆ ਅਤੇ ਆਉਣ-ਜਾਣ ਵਾਲਿਆਂ ਦੀ ਪਿਆਸ ਬੁਝਾਈ। ਮੁਹੱਲਾ ਵਾਸੀਆਂ ਨੇ ਕਿਹਾ ਕਿ ਗਰਮੀ ਦੇ ਦਿਨਾਂ ਵਿੱਚ ਪਾਣੀ ਪਿਲਾਉਣਾ ਇੱਕ ਮਹਾਨ ਸੇਵਾ ਹੈ ਅਤੇ ਅਜਿਹੇ ਉਪਰਾਲੇ ਸਮਾਜ ਵਿੱਚ ਆਪਸੀ ਭਾਈਚਾਰੇ ਅਤੇ ਮਨੁੱਖਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।
ਇਸ ਮੌਕੇ ਰਾਮਦੇਵ, ਚੰਦਨ ਗੁਪਤਾ, ਗੋਪਾਲ, ਤਰਲੋਚਨ ਸਿੰਘ ਵੈਦ, ਰਾਜਦੀਪ ਬਾਵਾ, ਸੁਰਜੀਤ ਕੌਰ, ਹਰਪ੍ਰੀਤ ਕੌਰ, ਗੁਰਪ੍ਰੀਤ ਸਿੰਘ ਸਮੇਤ ਹੋਰ ਮੁਹੱਲਾ ਨਿਵਾਸੀ ਵੀ ਹਾਜ਼ਰ ਸਨ। ਉਨ੍ਹਾਂ ਨੇ ਸਮੂਹ ਸੰਗਤ ਅਤੇ ਇਲਾਕਾ ਵਾਸੀਆਂ ਨੂੰ ਮਨੁੱਖਤਾ ਦੀ ਸੇਵਾ ਲਈ ਅੱਗੇ ਆਉਣ ਦਾ ਸੱਦਾ ਵੀ ਦਿੱਤਾ।
ਛਬੀਲ ਦੌਰਾਨ ਲੋਕਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸੇਵਾਵਾਂ ਸਮਾਜ ਲਈ ਪ੍ਰੇਰਣਾ ਸਰੋਤ ਹਨ ਅਤੇ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕਰਦੀਆਂ ਹਨ।
