ਧਨੌਲਾ ਖੁਰਦ ਦੇ ਬੂਟਾ ਰਾਮ ਦੇ ਅਚਾਨਕ ਦੇਹਾਂਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ….

ਧਨੌਲਾ ਖੁਰਦ-17ਜੂਨ(ਰਾਕੇਸ਼ ਜੇਠੀ)-ਧਨੌਲਾ ਖੁਰਦ ਦੇ ਪੰਚਾਇਤ ਮੈਂਬਰ ਜੋਤ ਰਾਮ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਭਰਾ ਬੂਟਾ ਰਾਮ ਪੁੱਤਰ ਮੋਹਨ ਦਾਸ ਦਾ ਅਚਾਨਕ ਦੇਹਾਂਤ ਹੋ ਗਿਆ। ਉਨ੍ਹਾਂ ਦੇ ਅਚਾਨਕ ਵਿਛੋੜੇ ਦੀ ਖ਼ਬਰ ਨਾਲ ਪਰਿਵਾਰ, ਰਿਸ਼ਤੇਦਾਰਾਂ ਅਤੇ ਸਮੂਹ ਇਲਾਕਾ ਗਮਗੀਨ ਹੋ ਗਿਆ।
ਮਰਹੂਮ ਬੂਟਾ ਰਾਮ ਦਾ ਅੰਤਿਮ ਸੰਸਕਾਰ ਪਿੰਡ ਧਨੌਲਾ ਖੁਰਦ ਦੇ ਸ਼ਮਸ਼ਾਨ ਘਾਟ ਵਿਖੇ ਨਮ ਅੱਖਾਂ ਨਾਲ ਕੀਤਾ ਗਿਆ, ਜਿੱਥੇ ਵੱਡੀ ਗਿਣਤੀ ਵਿੱਚ ਰਿਸ਼ਤੇਦਾਰਾਂ, ਦੋਸਤਾਂ, ਪਿੰਡ ਵਾਸੀਆਂ ਅਤੇ ਸਮਾਜਿਕ-ਧਾਰਮਿਕ ਸ਼ਖਸੀਅਤਾਂ ਨੇ ਹਾਜ਼ਰੀ ਭਰ ਕੇ ਸ਼ਰਧਾਂਜਲੀ ਅਰਪਿਤ ਕੀਤੀ।
ਇਸ ਦੁੱਖ ਦੀ ਘੜੀ ਵਿੱਚ ਧਨੌਲਾ ਖੁਰਦ ਅਤੇ ਕੋਠੇ ਗੁਰੂ ਕੇ ਦੀ ਸਮੂਹ ਪੰਚਾਇਤ, ਹੰਡਿਆਇਆ ਬਹੁ ਮੰਤਰੀ ਖੇਤੀਬਾੜੀ ਸੁਸਾਇਟੀ ਦੇ ਸਕੱਤਰ ਜਗਤਾਰ ਸਿੰਘ, ਸੇਲਜ਼ਮੈਨ ਚੰਨਨ ਸਿੰਘ(ਬੂਟਾ), ਸੁਸਾਇਟੀ ਦੇ ਪ੍ਰਧਾਨ ਅਜੈਬ ਸਿੰਘ, ਸਮਾਜ ਸੇਵੀ ਲਖਬੀਰ ਸਿੰਘ, ਸਾਬਕਾ ਸਰਪੰਚ ਸਾਧੂ ਸਿੰਘ, ਅਵਤਾਰ ਸਿੰਘ, ਰਿੰਕੂ ਬਾਵਾ ਥੰਮਣ, ਸਰਪੰਚ ਗੁਰਵਿੰਦਰ ਸਿੰਘ ਗੋਗੀ, ਹਰਿੰਦਰ ਸਿੰਘ ਤੋਤਾ, ਜਸਵਿੰਦਰ ਪਾਲ, ਰਾਜ ਕੁਮਾਰ, ਕੁਲਵੀਰ ਦਾਸ ਨੰਬਰਦਾਰ, ਪੱਤਰਕਾਰ ਰੋਮੀ ਤੇ ਪੱਤਰਕਾਰ ਗੁਰਪ੍ਰੀਤ ਸਿੰਘ ਸਮੇਤ ਅਨੇਕਾਂ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਸਭ ਹਾਜ਼ਰ ਸ਼ਖਸੀਅਤਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਿੱਛੇ ਰਹਿੰਦੇ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਪ੍ਰਦਾਨ ਕਰਨ।
