ਨਰੇਗਾ ਮੁਲਾਜ਼ਮਾਂ ਨਾਲ ਵਾਅਦਾ ਖਿਲਾਫੀ ਕਰਨ ਕਰਕੇ, ਸਰਕਾਰ ਪ੍ਰਤੀ ਰੋਸ…

PKP

23 ਜੂਨ ਨੂੰ ਦਿੜ੍ਹਬਾ ਮੰਡੀ ਵਿਖੇ ਹੋਵੇਗੀ ਲਾਮਿਸਾਲ ਰੈਲੀ

ਬਰਨਾਲਾ,21 ਜੂਨ(ਰਾਕੇਸ਼ ਜੇਠੀ)- ਮਨਰੇਗਾ ਕਰਮਚਾਰੀ ਯੂਨੀਅਨ (ਪੰਜਾਬ ) ਦੇ ਸੱਦੇ ਤੇ ਜਿਲ੍ਹਾ ਬਰਨਾਲਾ ਸਮੇਤ ਸੂਬੇ ਭਰ ਵਿਚ ਮੁਲਾਜਮਾ ਦੀ 19 ਦਿਨਾਂ ਤੋਂ ਲਗਾਤਾਰ ਬਲਾਕ ਬਰਨਾਲਾ ਵਿੱਚ ਲੱਗੇ ਧਰਨੇ ਤੇ ਬੈਠੇ ਹਨ l ਨਰੇਗਾ ਮੁਲਾਜ਼ਮਾਂ ਨੂੰ 18 ਸਾਲਾਂ ਤੋਂ ਪੰਜਾਬ ਸਰਕਾਰ ਮੁਲਾਜ਼ਮਾਂ ਤੋਂ ਕੰਮ ਕਰ ਰਹੇ ਹਨ, ਨੂੰ 6 ਮਹੀਨਿਆਂ ਤੋਂ ਤਨਖਾਹ ਨਹੀਂ ਦਿੱਤੀ ਜਾ ਰਹੀ।ਨਾ ਹੀ ਪੱਕਾ ਕਰਨ ਦਾ ਕੋਈ ਹੱਲ ਕੱਢਿਆ ਜਾ ਰਿਹਾ l ਜਿਲ੍ਹਾ ਬਰਨਾਲਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ, ਸੂਬਾ ਕਮੇਟੀ ਮੈਬਰ ਗੁਰਦੀਪ ਦਾਸ,ਬਲਾਕ ਪ੍ਰਧਾਨ ਗਗਨਦੀਪ ਸਿੰਘ ਸਿੱਧੂ, ਬਲਾਕ ਸਹਿਣਾ ਦੇ ਪ੍ਰਧਾਨ ਹਰਦੇਵ ਸਿੰਘ ਸਿੱਧੂ ਤੇ ਬਲਾਕ ਮਹੀਲ ਕਲਾਂ ਦੇ ਪ੍ਰਧਾਨ ਬੂਟਾ ਸਿੰਘ ਨੇ ਮੀਟਿੰਗ ਉਪਰੰਤ ਦੱਸਿਆ ਕਿ 1 ਜੂਨ ਨੂੰ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਪ੍ਰਧਾਨਗੀ ਹੇਠ ਹੋਈ ਪੈਨਲ ਮੀਟਿੰਗ ਅਤੇ 10 ਜੂਨ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਪੈਨਲ ਮੀਟਿੰਗ ਵਿੱਚ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਪ੍ਰਵਾਨ ਕਰ ਲਈ ਗਈ ਸੀ। ਪਰ ਫਿਰ ਫੈਸਲਾ ਬਦਲ ਦਿੱਤਾ l ਮੁਲਾਜ਼ਮਾਂ ਵੱਲੋਂ ਬਲਾਕ ਪੱਧਰ ਤੇ ਹੀ ਸ਼ਾਂਤਮਈ ਧਰਨਾ ਜਾਰੀ ਰੱਖਿਆ ਗਿਆ। ਫਿਰ 16 ਜੂਨ ਨੂੰ ਮੀਟਿੰਗ ਸਿਰਫ਼ ਸੰਯੁਕਤ ਵਿਕਾਸ ਕਮਿਸ਼ਨਰ ਮੋਹਾਲੀ ਨਾਲ ਹੋਈ। ਮੀਟਿੰਗ ਵਿੱਚ ਉਨ੍ਹਾਂ ਵੱਲੋਂ ਯੂਨੀਅਨ ਆਗੂਆਂ ਨੂੰ ਧਮਕਾਇਆ ਗਿਆ ਕਿ ਹੜਤਾਲ ਵਾਪਸ ਲਵੋ ਅਤੇ ਕੰਮ ਤੇ ਆਓ ਨਹੀਂ ਤਾਂ ਉਹ ਨੌਕਰੀ ਤੋਂ ਕੱਢ ਦੇਣਗੇ।
ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਸਾਡੀਆਂ ਸੇਵਾਵਾਂ ਨਿਯਮਤ ਕਰਨ ਦਾ ਕੋਈ ਕੇਸ ਤਿਆਰ ਕੀਤਾ ਜਾਂ ਨਹੀਂ ਤਾਂ ਉਨ੍ਹਾਂ ਕਿਹਾ ਕਿ ਪਹਿਲਾਂ ਹੜਤਾਲ ਵਾਪਸ ਲਵੋ। ਇਸ ਤੇ ਯੂਨੀਅਨ ਆਗੂਆਂ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਪਿਛਲੇ 18 ਸਾਲਾਂ ਵਿੱਚ ਅਜਿਹਾ ਧੋਖਾ 2011 ਵਿੱਚ, 2015 ਵਿੱਚ, 2016 ਵਿੱਚ, 2019 ਵਿੱਚ 2021 ਵਿੱਚ ਵੀ ਸਮੇਂ ਦੀਆਂ ਕਾਂਗਰਸ ਅਤੇ ਅਕਾਲੀ – ਭਾਜਪਾ ਗਠਜੋੜ ਸਰਕਾਰ ਨੇ ਵੀ ਕਈ ਵਾਰ ਕੀਤਾ ਹੈ ਆਗੂਆਂ ਨੇ ਕਿਹਾ ਕਿ ਵਿਭਾਗ ਦੇ ਵਿੱਤ ਸਕੱਤਰ ਸ੍ਰੀ ਅਜੀਤ ਬਾਲਾ ਜੀ ਜੋਸ਼ੀ ਨੇ ਵੀ 13 ਮਾਰਚ 2025 ਨੂੰ ਤਿੰਨ ਮਹੀਨੇ ਭਰੋਸਾ ਦਿਵਾਇਆ ਸੀ l ਉਨ੍ਹਾਂ ਕਿਹਾ ਕਿ ਜਦੋਂ ਤੱਕ ਸੇਵਾਵਾਂ ਪੱਕੀਆਂ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ ਉਦੋ ਤੱਕ ਹੜਤਾਲ ਵਾਪਸ ਲੈਣ ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 23 ਜੂਨ ਨੂੰ ਦਿੜ੍ਹਬਾ ਮੰਡੀ ਵਿਖੇ ਪੰਜਾਬ ਪੱਧਰ ਦਾ ਲਾਮਿਸਾਲ ਇਕੱਠ ਕਰ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਦਾ ਸੂਬਾ ਬਰ ਦੇ ਮੁਲਾਜਮਾ ਵਲੋਂ ਘਿਰਾਓ ਕੀਤਾ ਜਾਵੇਗਾ l
ਇਸ ਮੌਕੇ ਪਰਮਿੰਦਰ ਸਿੰਘ ਮਾਣੂਕੇ,ਪੰਕਜ ਕੁਮਾਰ,ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ ਸੇਰਗਿੱਲ , ਮਹਿੰਦਰ ਸਿੰਘ ਮਹਿਲ ਕਲਾਂ,ਅਮਨਦੀਪ ਸਿੰਘ ਕੱਟੂ, ਗੁਰਮੀਤ ਸਿੰਘ ਗੈਰੀ, ਹਰਦੀਪ ਸਿੰਘ ਸਰਾ, ਸਤਨਾਮ ਸਿੰਘ, ਗਗਨਦੀਪ ਸਿੰਘ , ਕੁਲਵੀਰ ਕੋਰ, ਕੁਲਦੀਪ ਸਿੰਘ ਆਦਿ ਸਮੇਤ ਹਾਜਰ ਸਨ l

About The Author