ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਐਲ.ਬੀ.ਐਸ. ਆਰੀਆ ਮਹਿਲਾ ਕਾਲਜ ਬਰਨਾਲਾ ਵਿਖੇ ਵਿਸ਼ੇਸ਼ ਯੋਗ ਕੈਂਪ ਦਾ ਆਯੋਜਨ

PrimekhabarPunjab LBS college

ਬਰਨਾਲਾ, 21 ਜੂਨ(ਰਾਕੇਸ਼ ਜੇਠੀ): ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ, ਬਰਨਾਲਾ ਵਿਖੇ ਐਨ.ਐਸ.ਐਸ., ਰੈਡ ਰਿਬਨ ਕਲੱਬ ਅਤੇ ਮਾਈ ਭਾਰਤ ਕੇਂਦਰ ਦੇ ਸਾਂਝੇ ਸਹਿਯੋਗ ਨਾਲ ਵਿਸ਼ੇਸ਼ ਯੋਗ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਲਗਭਗ 100 ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲੈ ਕੇ ਯੋਗ ਅਭਿਆਸ ਕੀਤਾ।
ਕਾਲਜ ਦੇ ਪ੍ਰਿੰਸੀਪਲ ਡਾ. ਸੁਸ਼ੀਲ ਬਾਲਾ ਨੇ ਯੋਗ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਯੋਗ ਨਾ ਸਿਰਫ਼ ਸਰੀਰਕ ਸਿਹਤ ਨੂੰ ਬਿਹਤਰ ਬਣਾਉਂਦਾ ਹੈ, ਸਗੋਂ ਮਾਨਸਿਕ ਸ਼ਾਂਤੀ ਅਤੇ ਆਤਮਿਕ ਸੰਤੁਲਨ ਪ੍ਰਾਪਤ ਕਰਨ ਦਾ ਵੀ ਇੱਕ ਪ੍ਰਭਾਵਸ਼ਾਲੀ ਸਾਧਨ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਵਿੱਚ ਯੋਗ ਨੂੰ ਸ਼ਾਮਲ ਕਰਨ ਲਈ ਪ੍ਰੇਰਿਤ ਕੀਤਾ।


ਇਸ ਮੌਕੇ ਮੈਡਮ ਅਰਚਨਾ ਨੇ ਵੀ ਵਿਦਿਆਰਥਣਾਂ ਨੂੰ ਯੋਗ ਦੇ ਲਾਭਾਂ ਬਾਰੇ ਜਾਣੂ ਕਰਵਾਇਆ। ਪ੍ਰੋਗਰਾਮ ਅਫ਼ਸਰ ਮੈਡਮ ਨੀਰੂ ਦੀ ਅਗਵਾਈ ਹੇਠ ਵਿਦਿਆਰਥਣਾਂ ਨੂੰ ਯੋਗ ਦੇ ਵੱਖ-ਵੱਖ ਆਸਨ ਅਤੇ ਪ੍ਰਾਣਾਯਾਮ ਕਰਵਾਏ ਗਏ। ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਯੋਗ ਕਿਰਿਆਵਾਂ ਦਾ ਅਭਿਆਸ ਕੀਤਾ।


ਸਮਾਗਮ ਦੌਰਾਨ ਪ੍ਰੋਗਰਾਮ ਅਫ਼ਸਰ ਮੈਡਮ ਹਰਜਿੰਦਰ ਕੌਰ, ਮੈਡਮ ਆਰਤੀ, ਡਾ. ਸਰੀਤਾ ਅਤੇ ਵੀਰਪਾਲ (ਐਨ.ਸੀ.ਸੀ. ਇੰਚਾਰਜ) ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
ਸਮਾਗਮ ਦੇ ਅੰਤ ਵਿੱਚ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਯੋਗ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦਾ ਸੰਦੇਸ਼ ਦਿੱਤਾ ਗਿਆ।

About The Author