ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

WhatsApp Image 2026-06-24 at 18.46.34

ਬਰਨਾਲਾ,24 ਜੂਨ (ਰਾਕੇਸ਼ ਜੇਠੀ)-ਸਥਾਨਕ ਕਚਹਿਰੀ ਚੌਂਕ ਠਾਠ ਨਾਨਕਸਰ ਦੇ ਨਜ਼ਦੀਕ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ, ਜਿੱਥੇ ਪੁੱਜ ਕੇ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਰਾਹਗੀਰਾਂ ਨੇ ਸਵੇਰ ਤੋਂ ਸ਼ਾਮ ਦੇ 5 ਵਜੇ ਤੱਕ ਠੰਡਾ ਮਿੱਠਾ ਜਲ ਛਕਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਭਾਈ ਗੁਰਸੇਵਕ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਦੱਸਿਆ ਕਿ ਪੰਚਮ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਾਰੀਆਂ ਸੰਗਤਾਂ ਦੇ ਸਹਿਯੋਗ ਨਾਲ ਇਹ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ, ਜਿੱਥੇ ਵੱਡੀ ਗਿਣਤੀ ਵਿੱਚ ਸੇਵਾਦਾਰਾਂ ਨੇ ਪੂਰੀ ਸ਼ਰਧਾ ਨਾਲ ਸਾਰਾ ਦਿਨ ਸੇਵਾ ਕੀਤੀ। ਉਹਨਾਂ ਦੱਸਿਆ ਕਿ ਛਬੀਲ ਵਿੱਚ ਪੁੱਜ ਕੇ ਸੰਗਤਾਂ ਨੇ ਅੰਤਾਂ ਦੀ ਗਰਮੀ ‘ਚ ਠੰਡਾ ਮਿੱਠਾ ਜਲ ਛੱਕ ਕੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਅਤੇ ਲੋਕਾਂ ਨੇ ਆਪ ਮੁਹਾਰੇ ਛਬੀਲ ਵਿੱਚ ਦਾਨ ਵੀ ਕੀਤਾ। ਪੰਚਮ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਇਸ ਛਬੀਲ ਵਿੱਚ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਸਮੁੱਚੀ ਟੀਮ ਦੇ ਸਮੇਤ ਸ਼ਮੂਲੀਅਤ ਕੀਤੀ ਅਤੇ ਠੰਡਾ ਮਿੱਠਾ ਜਲ ਛਕਿਆ। ਮੈਂਬਰ ਪਾਰਲੀਮੈਂਟ ਮੀਤ ਹੇਅਰ ਨੇ ਸੰਗਤਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮਹਿਲ ਕਲਾਂ ਦੇ ਇੰਚਾਰਜ ਨਾਥ ਸਿੰਘ ਹਮੀਦੀ ਨੇ ਵੀ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ ਅਤੇ ਪੰਚਮ ਪਾਤਸ਼ਾਹ ਨੂੰ ਯਾਦ ਕਰਦੇ ਹੋਏ ਅੰਤਾਂ ਦੀ ਗਰਮੀ ‘ਚ ਸੰਗਤਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਜੱਗੀ ਸਿੰਘ ਸੰਘੇੜਾ, ਹਰਵਿੰਦਰ ਸਿੰਘ ਅਤੇ ਜੱਗੀ ਸਿੰਘ ਠੀਕਰੀਵਾਲ ਅਤੇ ਪੱਤਰਕਾਰ ਗੁਰਮੀਤ ਸਿੰਘ ਬਰਨਾਲਾ ਸਮੇਤ ਵੱਡੀ ਗਿਣਤੀ ਸੇਵਾਦਾਰਾਂ ਨੇ ਸੇਵਾ ਕੀਤੀ।

About The Author