ਮਨਰੇਗਾ ਕਰਮਚਾਰੀ ਯੂਨੀਅਨ ਨੇ ਵਿਭਾਗ ਵਲੋਂ ਜਾਰੀ ਕੀਤੇ ਮਾਰੂ ਪੱਤਰ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਮੁਜਾਹਰਾ

PrimeKhabar P

ਬਰਨਾਲਾ, 26 ਜੂਨ (ਰਾਕੇਸ਼ ਜੇਠੀ): ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਜ਼ਿਲਾ ਇਕਾਈ ਬਰਨਾਲਾ ਵਲੋਂ ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ, ਬਲਾਕ ਬਰਨਾਲਾ ਦੇ ਪ੍ਰਧਾਨ ਗਗਨਦੀਪ ਸਿੰਘ ਸਿੱਧੂ, ਬਲਾਕ ਸ਼ਹਿਣਾ ਦੇ ਪ੍ਰਧਾਨ ਹਰਦੇਵ ਸਿੰਘ ਸਿੱਧੂ ਤੇ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਬੂਟਾ ਸਿੰਘ ਦੀ ਅਗਵਾਈ ਹੇਠ ਬਰਨਾਲਾ ਵਿਖੇ ਵਿਭਾਗ ਵਲੋਂ ਜਾਰੀ ਕੀਤੇ ਮਾਰੂ ਪੱਤਰ ਦੀਆਂ ਕਾਪੀਆਂ ਸਾੜ ਕੇ ਰੋਸ ਮੁਜਾਹਰਾ ਕੀਤਾ। ਯੂਨੀਅਨ ਵਲੋਂ ਦਿੱਤੇ ਜਾ ਰਹੇ ਧਰਨੇ ’ਚ ਸੂਬੇ ਦੇ ਵੱਖ-ਵੱਖ ਬਲਾਕਾਂ ’ਚ ਧਰਨਾ 25ਵੇਂ ਦਿਨ ਸ਼ਾਮਲ ਹੋ ਗਿਆ। ਵਿਭਾਗ ਵਲੋਂ ਮੰਗਾਂ ਮੰਨਣ ਦੇ ਬਾਵਜੂਦ ਵੀ ਅਜੇ ਲਾਗੂ ਨਹੀਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਪਿਛਲੇ 6 ਮਹੀਨਿਆਂ ਤੋਂ ਤਨਖਾਹਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ। ਜਿਸ ਕਰ ਕੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੈ। ਉਲਟਾ ਮੰਨੀਆਂ ਮੰਗਾਂ ਲਾਗੂ ਕਰਨ ਦੀ ਬਿਜਾਏ ਵਿਭਾਗ (ਨੋ ਵਰਕ-ਨੋ ਪੇਅ) ਦੀਆਂ ਚਿੱਠੀਆਂ ਕੱਢ ਕੇ ਮੁਲਾਜ਼ਮਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਸਰਕਾਰ ਇਕ ਪਾਸੇ ਤਾਂ ਕਹਿੰਦੀ ਹੈ ਕਿ ਪੰਜਾਬ ’ਚ 68 ਹਜਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ। ਪਰ ਦੂਜੇ ਪਾਸੇ ਮਨਰੇਗਾ ਮੁਲਾਜ਼ਮਾਂ ਨੂੰ ਜੋ ਪਿਛਲੇ 18 ਸਾਲਾਂ ਤੋਂ ਪੰਚਾਇਤੀ ਰਾਜ ਵਿਭਾਗ ’ਚ ਕੰਮ ਕਰਦੇ ਹਨ। ਜੋ ਰੈਗੂਲਰ ਹੋਣ ਲਈ ਪਿਛਲੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ। ਸਰਕਾਰ ਤੇ ਵਿਭਾਗ ਦਾ ਮੁਲਾਜ਼ਮਾਂ ਨਾਲ ਸਰਾਸਰ ਧੱਕਾ ਹੈ। ਉਨ੍ਹਾਂ ਕਿਹਾ ਕਿ ਮਨਰੇਗਾ ਦਾ ਕੰਮ ਹੋਰ ਵਿਭਾਗਾਂ ਨੂੰ ਕਰਾਉਣ ਲਈ ਚਾਲਾਂ ਚੱਲੀਆ ਜਾ ਰਹੀਆਂ ਹਨ। ਪਰ ਉਨ੍ਹਾਂ ਮੁਲਾਜ਼ਮਾਂ ਵਲੋਂ ਵੀ ਬਾਈਕਾਟ ਕਰ ਕੇ ਮਨਰੇਗਾ ਮੁਲਾਜਮਾਂ ਦਾ ਸਮਰਥਨ ਦਿੱਤਾ ਜਾ ਰਿਹਾ। ਇਸ ਮੌਕੇ ਰਮਨਦੀਪ ਕੌਰ, ਪਰਮਿੰਦਰ ਸਿੰਘ ਮਾਣੂਕੇ, ਗੁਰਪ੍ਰੀਤ ਸਿੰਘ ਸ਼ੇਰਗਿੱਲ, ਪੰਕਜ ਕੁਮਾਰ, ਜਸਮੀਤ ਸਿੰਘ ਤੁੰਗ, ਬਲਕਰਨ ਸਿੰਘ ਸ਼ੇਰਗਿੱਲ, ਮਹਿੰਦਰ ਸਿੰਘ ਮਹਿਲ ਕਲਾਂ, ਗਗਨਦੀਪ ਸਿੰਘ, ਦਿਲਪ੍ਰੀਤ ਸਿੰਘ ਜਟਾਣਾ, ਹਰਦੀਪ ਸਿੰਘ ਸਰਾਂ, ਸਤਨਾਮ ਸਿੰਘ, ਹਰਪ੍ਰੀਤ ਕੌਰ ਆਦਿ ਮੁਲਾਜ਼ਮ ਹਾਜ਼ਰ ਸਨ।

About The Author