ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ

ਚੀਮਾ,02 ਜੁਲਾਈ (ਰਾਕੇਸ਼ ਜੇਠੀ)- ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚੀਮਾ (ਜ਼ਿਲ੍ਹਾ ਬਰਨਾਲਾ) ਵਿਖੇ ਅੱਜ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਪਿੰਡ ਦੀ ਪੰਚਾਇਤ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਸਕੂਲ ਦੇ ਪ੍ਰਿੰਸੀਪਲ ਸ੍ਰੀ ਅਨਿਲ ਕੁਮਾਰ ਨੇ ਕੀਤੀ।
ਸਮਾਗਮ ਦੌਰਾਨ ਪਿੰਡ ਚੀਮਾ ਦੇ ਸਰਪੰਚ ਸ੍ਰੀ ਮਲੂਕ ਸਿੰਘ, ਅਵਤਾਰ ਸਿੰਘ ਪੱਤਰਕਾਰ ,ਸਾਬਕਾ ਸਰਪੰਚ ਸ੍ਰੀ ਹਰਜਿੰਦਰ ਸਿੰਘ, ਪੰਚ ਸ੍ਰੀ ਮੱਖਣ ਸਿੰਘ, ਪੰਚ ਸ੍ਰੀ ਬਲਵੀਰ ਸਿੰਘ ਅਤੇ ਕਲੱਬ ਪ੍ਰਧਾਨ ਸ੍ਰੀ ਲਖਵਿੰਦਰ ਸਿੰਘ ਨੇ ਬੋਰਡ ਪ੍ਰੀਖਿਆਵਾਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ।
ਅੱਠਵੀਂ ਜਮਾਤ ਵਿੱਚ ਐਂਜਲ ਸ਼ਰਮਾ ਨੇ ਪਹਿਲਾ, ਅੰਸ਼ੂ ਨੇ ਦੂਜਾ ਅਤੇ ਤਨਵੀਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਦਸਵੀਂ ਜਮਾਤ ਵਿੱਚ ਸੁਮਨਦੀਪ ਕੌਰ ਨੇ ਪਹਿਲਾ, ਰਵਨੀਤ ਕੌਰ ਨੇ ਦੂਜਾ ਅਤੇ ਖੁਸ਼ਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।
ਬਾਰ੍ਹਵੀਂ ਜਮਾਤ ਵਿੱਚ ਅਰਸ਼ਦੀਪ ਕੌਰ ਨੇ ਪਹਿਲਾ, ਕੁਸੁਮਪ੍ਰੀਤ ਕੌਰ ਨੇ ਦੂਜਾ ਅਤੇ ਖੁਸ਼ਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।
ਇਸ ਮੌਕੇ ਸਰਪੰਚ ਸ੍ਰੀ ਮਲੂਕ ਸਿੰਘ ਨੇ ਐਲਾਨ ਕੀਤਾ ਕਿ ਅਗਲੇ ਸਾਲ ਤੋਂ ਪਿੰਡ ਚੀਮਾ ਦਾ ਕੋਈ ਵੀ ਵਿਦਿਆਰਥੀ ਜੇਕਰ ਬੋਰਡ ਪ੍ਰੀਖਿਆ ਵਿੱਚ ਪਹਿਲਾ, ਦੂਜਾ ਜਾਂ ਤੀਜਾ ਸਥਾਨ ਪ੍ਰਾਪਤ ਕਰੇਗਾ ਤਾਂ ਪਿੰਡ ਪੰਚਾਇਤ ਵੱਲੋਂ ਉਸ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਣਾ ਮਿਲੇਗੀ ਅਤੇ ਸਿੱਖਿਆ ਦੇ ਖੇਤਰ ਵਿੱਚ ਉਤਕ੍ਰਿਸ਼ਟਤਾ ਨੂੰ ਹੋਰ ਬਲ ਮਿਲੇਗਾ।
ਪ੍ਰਿੰਸੀਪਲ ਸ੍ਰੀ ਅਨਿਲ ਕੁਮਾਰ ਨੇ ਪਿੰਡ ਪੰਚਾਇਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਅਤੇ ਪਿੰਡ ਦੇ ਸਾਂਝੇ ਯਤਨਾਂ ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਸੰਭਵ ਹੈ। ਉਨ੍ਹਾਂ ਸਨਮਾਨਿਤ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਸਕੂਲ ਸਟਾਫ਼ ਦੇ ਮੀਨਾਕਸ਼ੀ ਗਰਗ, ਪੂਨਮ ਸ਼ਰਮਾ, ਰਿਸ਼ੂ ਰਾਣੀ, ਗੁਰਮੀਤ ਕੌਰ, ਸੁਮਨ ਬਾਲਾ, ਲਲਿਤਾ ਮਿੱਤਲ, ਰਮਨਦੀਪ ਕੌਰ, ਉਪਾਸਨਾ ਸ਼ਰਮਾ, ਡਾ. ਜਤਿੰਦਰ ਜੋਸ਼ੀ, ਰਾਜਵਿੰਦਰ ਸਿੰਘ, ਬਿਕਰਮਜੀਤ ਸਿੰਘ, ਰਾਸ਼ੀ, ਅਮਨਦੀਪ ਕੌਰ ਅਤੇ ਮਨਜੀਤ ਕੌਰ ਸਮੇਤ ਹੋਰ ਅਧਿਆਪਕ ਵੀ ਹਾਜ਼ਰ ਸਨ।
