ਸਰਪੰਚ ਨੂੰ ਮੁਅੱਤਲ ਕਰਨਾ ਲੋਕਤੰਤਰ ‘ਤੇ ਹਮਲਾ, ਸਰਕਾਰ ਪੰਚਾਇਤੀ ਰਾਜ ਨੂੰ ਕਮਜ਼ੋਰ ਕਰ ਰਹੀ ਹੈ: ਕਰਮਜੀਤ ਸਿੰਘ ਖੁੱਡੀ

WhatsApp Image 2026-07-09 at 11.09.28

ਬਰਨਾਲਾ, 9 ਜੁਲਾਈ(ਰਾਕੇਸ਼ ਜੇਠੀ): ਪਿੰਡ ਖੁੱਡੀ ਕਲਾਂ ਦੇ ਸਰਪੰਚ ਸਿਮਰਜੀਤ ਸਿੰਘ ਸਿੰਮੀ ਨੂੰ ਮੁਅੱਤਲ ਕੀਤੇ ਜਾਣ ਦੇ ਮਾਮਲੇ ‘ਤੇ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਦੇ ਆਗੂ ਅਤੇ 2017 ਵਿੱਚ ਭਦੌੜ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਚੁੱਕੇ ਕਰਮਜੀਤ ਸਿੰਘ ਖੁੱਡੀ ਨੇ ਪੰਜਾਬ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਰਮਜੀਤ ਸਿੰਘ ਖੁੱਡੀ ਨੇ ਕਿਹਾ ਕਿ ਲੋਕਾਂ ਵੱਲੋਂ ਲੋਕਤੰਤਰਿਕ ਢੰਗ ਨਾਲ ਚੁਣੇ ਗਏ ਸਰਪੰਚਾਂ ਨੂੰ ਛੋਟੀਆਂ-ਮੋਟੀਆਂ ਤਰੁੱਟੀਆਂ ਦੇ ਆਧਾਰ ‘ਤੇ ਮੁਅੱਤਲ ਕਰਨਾ ਬਹੁਤ ਹੀ ਮੰਦਭਾਗਾ ਅਤੇ ਲੋਕਤੰਤਰ ਵਿਰੋਧੀ ਕਦਮ ਹੈ। ਉਨ੍ਹਾਂ ਕਿਹਾ ਕਿ ਅਜਿਹੇ ਫ਼ੈਸਲਿਆਂ ਨਾਲ ਪਿੰਡਾਂ ਦੀਆਂ ਚੁਣੀਆਂ ਹੋਈਆਂ ਪੰਚਾਇਤਾਂ ਦਾ ਮਨੋਬਲ ਟੁੱਟਦਾ ਹੈ ਅਤੇ ਲੋਕਤੰਤਰਿਕ ਸੰਸਥਾਵਾਂ ਕਮਜ਼ੋਰ ਹੁੰਦੀਆਂ ਹਨ।
ਖੁੱਡੀ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਪਹਿਲੀ ਵਾਰ ਅਜਿਹੀ ਸਥਿਤੀ ਬਣੀ ਹੈ ਜਿੱਥੇ ਪਿੰਡਾਂ ਦੇ ਵਿਕਾਸ ਕਾਰਜ ਗ੍ਰਾਮ ਪੰਚਾਇਤਾਂ ਦੀ ਬਜਾਏ ਸਰਕਾਰ ਦੇ ਚਹੇਤਿਆਂ ਅਤੇ ਠੇਕੇਦਾਰਾਂ ਰਾਹੀਂ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕਾਰਨ ਪੰਚ ਅਤੇ ਸਰਪੰਚ ਆਪਣੇ ਆਪ ਨੂੰ ਅਣਦੇਖਿਆ ਮਹਿਸੂਸ ਕਰ ਰਹੇ ਹਨ ਅਤੇ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ। ਪੰਚਾਇਤਾ ਨੂੰ ਆਪਣੇ ਨਾਲ ਜੋੜੀ ਰੱਖਣ ਲਈ ਮੁੱਖ ਮੰਤਰੀ ਵੱਲੋਂ ਅਗਸਤ ਮਹੀਨੇ ਤੋ ਸਰਪੰਚਾ ਨੂੰ 10 ਹਜਾਰ ਪ੍ਰਤੀ ਮਹੀਨਾ ਮਾਣ ਭੱਤਾ ਦੇਣ ਦਾ ਲਾਰਾ ਲਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹੁਣ ਤੱਕ ਝੁਠ ਦੀ ਰਾਜਨੀਤੀ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਮਿਲਣੀਆ ਚ ਬੋਲੋ ਜਾਂਦੇ ਝੁਠ ਦਾ ਭਾਡਾ ਚੁਰਾਹੇ ਵਿੱਚ ਟੁੱਟ ਜਾਣ ਤੇ ਬਆਦ ਸੀ ਐਮ ਵੱਲੋ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਸਰਪੰਚਾਂ ਨੂੰ ਪ੍ਰਤੀ ਮਹੀਨਾ ਮਾਣ-ਭੱਤਾ ਦੇਣ ਦੇ ਐਲਾਨਾਂ ਰਾਹੀਂ ਸਰਕਾਰ ਪੰਚਾਇਤੀ ਨੁਮਾਇੰਦਿਆਂ ਨੂੰ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਜ਼ਮੀਨੀ ਹਕੀਕਤ ਇਹ ਹੈ ਕਿ ਪਿੰਡਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਅਧਿਕਾਰਾਂ ਤੋਂ ਵਾਂਝਾ ਕੀਤਾ ਜਾ ਰਿਹਾ ਹੈ।
ਆਮ ਆਦਮੀ ਪਾਰਟੀ ਸਰਕਾਰ ‘ਤੇ ਹਮਲਾ ਬੋਲਦਿਆਂ ਖੁੱਡੀ ਨੇ ਕਿਹਾ ਕਿ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਕਈ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਦਾਅਵਾ ਕੀਤਾ ਕਿ ਗਰੀਬ ਵਰਗ ਲਈ ਪਹਿਲਾਂ ਚੱਲ ਰਹੀਆਂ ਕਈ ਭਲਾਈ ਸਕੀਮਾਂ ਪ੍ਰਭਾਵਿਤ ਹੋਈਆਂ ਹਨ ਅਤੇ ਹੁਣ ਚੋਣਾਂ ਨੇੜੇ ਆਉਣ ਕਰਕੇ ਲੋਕਾਂ ਨੂੰ ਮੁੜ ਆਪਣੇ ਪੱਖ ਵਿੱਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨਾਂ ਕਿਹਾ ਕਿ ਸਾਡੇ ਚਾਰ ਸਾਲ ਸਰਕਾਰ ਨੇ ਗਰੀਬ ਤੇ ਲੋੜਬੰਦ ਲੋਕਾਂ ਨੂੰ ਪਹਿਲਾਂ ਤੋ ਮਿਲਦੀ ਆਟਾ ਦਾਲ ਸਕੀਮ ਨੂੰ ਹੁਣ ਤੱਕ ਬੰਦ ਹੀ ਕਰੀ ਰੱਖਿਆ ਹੈ, ਹੁਣ ਵੋਟਾਂ ਨੇੜੇ ਦੇਖ ਕੇ ਗਰੀਬ ਲੋਕਾਂ ਨੂੰ ਰਾਸਨ ਕਿੱਟਾ ਵੰਡ ਕੇ ਉਹਨਾਂ ਨੂੰ ਮੁੜ ਆਬਦੇ ਵੱਲ ਲਿਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਬਸਪਾ ਆਗੂ ਨੇ ਕਿਹਾ ਕਿ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਆਮ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹੀ ਨਿਰਾਸ਼ਾ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਡਾ ਸਿਆਸੀ ਬਦਲਾਅ ਲਿਆ ਸਕਦੀ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਲੋਕ ਬਦਲਾਅ ਲਈ ਬਹੁਜਨ ਸਮਾਜ ਪਾਰਟੀ ਨੂੰ ਮੌਕਾ ਦੇਣਗੇ।
ਇਸ ਮੌਕੇ ਉਨ੍ਹਾਂ ਨੇ ਪਿੰਡ ਖੁੱਡੀ ਕਲਾਂ ਦੇ ਸਰਪੰਚ ਸਿਮਰਜੀਤ ਸਿੰਘ ਸਿੰਮੀ ਦੀ ਮੁਅੱਤਲੀ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਲੋਕਾਂ ਦੇ ਫ਼ੈਸਲੇ ਦਾ ਸਤਿਕਾਰ ਕਰਨਾ ਹਰ ਸਰਕਾਰ ਦੀ ਜ਼ਿੰਮੇਵਾਰੀ ਹੈ।

About The Author