ਮਗਨਰੇਗਾ ਮੁਲਜਮਾਂ ਵਲੋ ਜਿਲ੍ਹਾ ਪੱਧਰ ਤੇ ਸਰਕਾਰ ਦੀ ਲਾਰਿਆਂ ਦੀ ਪੰਡ ਫੂਕੀ -ਆਗੂ•70 ਹਜ਼ਾਰ ਨਵੀਆਂ ਨੌਕਰੀਆਂ ਦੇਣ ਦਾ ਦਾਅਵਾ ਕਰਨ ਵਾਲੀ ਮਾਨ ਸਰਕਾਰ ਦਾ ਝੂਠ ਬੇਨਕਾਬ

WhatsApp Image 2026-07-10 at 14.50.34 (1)

ਬਰਨਾਲਾ, 10 ਜੁਲਾਈ (ਰਾਕੇਸ਼ ਜੇਠੀ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵਿਚ ਮਨਰੇਗਾ ਸਕੀਮ ਵਿਚ ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਮੁਲਾਜਮਾਂ ਵਲੋਂ 10 ਜੁਲਾਈ ਨੂੰ ਸੂਬੇ ਭਰ ਵਿਚ ਜ਼ਿਲ੍ਹਾ ਪੱਧਰ ’ਤੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ ਜਾਵੇਗੀ। ਇਹ ਜਾਣਕਾਰੀ ਸੂਬਾ ਕਮੇਟੀ ਮੈਂਬਰ ਗੁਰਦੀਪ ਦਾਸ ਸ਼ਹਿਣਾ, ਬਲਾਕ ਬਰਨਾਲਾ ਦੇ ਪ੍ਰਧਾਨ ਗਗਨਦੀਪ ਸਿੰਘ ਸਿੱਧੂ, ਬਲਾਕ ਸ਼ਹਿਣਾ ਦੇ ਪ੍ਰਧਾਨ ਹਰਦੇਵ ਸਿੰਘ ਸਿੱਧੂ ਨੇ ਕਿਹਾ ਕਿ 70 ਹਜ਼ਾਰ ਨਵੀਆਂ ਨੌਕਰੀਆਂ ਦੇਣ ਦਾ ਦਾਅਵਾ ਕਰਨ ਵਾਲੀ ਭਗਵੰਤ ਮਾਨ ਸਰਕਾਰ ਦਾ ਉਸ ਸਮੇਂ ਝੂਠ ਬੇਨਕਾਬ ਹੋ ਗਿਆ ਜਦੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਮੋਹਾਲੀ ਦੇ ਸੀਨੀਅਰ ਅਫਸਰਸਾਹੀ ਨੇ ਨਰੇਗਾ ਮੁਲਾਜ਼ਮਾਂ ਨੂੰ 18 ਸਾਲਾਂ ਤੋਂ ਕੱਚੀਆਂ ਅਸਾਮੀਆਂ ਤੇ ਰੱਖਣ ਦੇ ਬਾਵਜੂਦ ਅੱਜ ਪੱਕੇ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ। ਨਰੇਗਾ ਮੁਲਾਜ਼ਮ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਮਰਜ਼ ਕਰਕੇ ਪੱਕੀਆਂ ਕਰਨ ਦੀ ਮੰਗ ਨੂੰ ਲੈਕੇ ਪਿਛਲੇ 37 ਦਿਨਾਂ ਤੋਂ ਧਰਨੇ ਤੇ ਚੱਲ ਰਹੇ ਹਨ। ਲੰਘੀ 1 ਜੂਨ, 10 ਜੂਨ ਅਤੇ 2 ਜੁਲਾਈ ਨੂੰ ਲਗਾਤਾਰ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈਆਂ ਪੈਨਲ ਮੀਟਿੰਗਾਂ ਵਿੱਚ ਕੈਬਨਿਟ ਮੰਤਰੀਆਂ ਨੇ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਨੂੰ ਜਾਇਜ਼ ਠਹਿਰਾਉਂਦਿਆਂ ਪ੍ਰਵਾਨ ਕਰ ਲਿਆ ਸੀ। ਸਰਕਾਰ ਵਲੋਂ 7 ਜੁਲਾਈ ਦੀ ਮੀਟਿੰਗ ਵਿੱਚ ਪੰਚਾਇਤ ਵਿਭਾਗ ਦੇ ਸਾਰੇ ਉੱਚ ਅਧਿਕਾਰੀਆਂ ਨੂੰ ਸ਼ਾਮਲ ਹੋਣ ਦੀ ਹਦਾਇਤ ਕੀਤੀ ਸੀ। ਅੱਜ ਇੱਥੇ ਵਿਕਾਸ ਭਵਨ ਮੋਹਾਲੀ ਫੇਜ਼ 8 ਵਿਖੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਸੇਵਕ ਸਿੰਘ ਝੰਡੂਕੇ, ਸੀਨੀਅਰ ਮੀਤ ਪ੍ਰਧਾਨ ਹਰਿੰਦਰਪਾਲ ਸਿੰਘ, ਸਰਪ੍ਰਸਤ ਵਰਿੰਦਰ ਸਿੰਘ ਬਠਿੰਡਾ, ਵਿੱਚ ਸਕੱਤਰ ਰਮਨਦੀਪ ਸਿੰਘ, ਪ੍ਰੈੱਸ ਸਕੱਤਰ ਅਮਰੀਕ ਸਿੰਘ ਮਹਿਰਾਜ, ਜਨਰਲ ਸਕੱਤਰ ਗੁਰਦੀਪ ਦਾਸ, ਰਣਧੀਰ ਸਿੰਘ, ਸੰਜੀਵ ਕਾਕੜਾ, ਜਸਵੀਰ ਸਿੰਘ ਤੇ ਸੁਖਦੇਵ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੀਟਿੰਗ ਦੌਰਾਨ ਮੁਲਾਜ਼ਮਾਂ ਨੂੰ ਪੱਕਾ ਕਰਨ ਤੋਂ ਪੂਰੀ ਤਰ੍ਹਾਂ ਭੱਜ ਗਈ। ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਥਾਂ, 8 ਮਹੀਨਿਆਂ ਦੀ ਬਕਾਇਆ ਤਨਖ਼ਾਹ ਦੇਣ ਦੀ ਥਾਂ ਨੌਕਰੀ ਤੋਂ ਕੱਢ ਦੇਣ ਦੀਆਂ ਧਮਕੀਆਂ ਦੇਣ ਲੱਗੀ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਅਫ਼ਸਰਸ਼ਾਹੀ ਦੀਆਂ ਆਪ ਹੁਦਰੀਆਂ ਕਰ ਰਹੀ ਹੈ। ਅੱਜ ਦੀ ਮੀਟਿੰਗ ਵਿੱਚ ਵੀ ਪੰਚਾਇਤ ਮੰਤਰੀ ਆਪਣੇ ਵਿਭਾਗ ਦੀ ਅਫ਼ਸਰਸ਼ਾਹੀ ਸਾਹਮਣੇ ਬੇਵੱਸ ਨਜ਼ਰ ਆਏ। ਆਗੂਆਂ ਨੇ ਕਿਹਾ ਸਿਰਫ਼ ਨਰੇਗਾ ਹੀ ਨਹੀਂ ਪਿੰਡਾਂ ਦੇ ਵਿਕਾਸ ਨਾਲ ਸੰਬੰਧਿਤ ਹਰ ਤਰ੍ਹਾਂ ਦੇ ਵਾਧੂ ਕੰਮਾਂ ਵਿੱਚ ਵੀ ਨਰੇਗਾ ਮੁਲਾਜ਼ਮ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸਤੋਂ ਪਹਿਲਾਂ ਅਕਾਲੀ ਭਾਜਪਾ ਅਤੇ ਕਾਂਗਰਸ ਸਰਕਾਰ ਨੇ ਨਰੇਗਾ ਮੁਲਾਜ਼ਮਾਂ ਨੂੰ ਆਪਣੇ ਸਿਆਸੀ ਹਿੱਤਾਂ ਲਈ ਰੱਜ਼ ਕੇ ਇਸਤੇਮਾਲ ਕੀਤਾ ਸੀ ਅਤੇ ਹੁਣ ਮੌਜੂਦਾ ਸਰਕਾਰ ਜੋ ਨਰੇਗਾ ਮੁਲਾਜ਼ਮਾਂ ਨਾਲ ਪੱਕੇ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਸਰਕਾਰ ਵੀ ਮੁਲਾਜ਼ਮ ਵਿਰੋਧੀ ਸਰਕਾਰ ਸ਼ਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਆਪਣੀ ਜ਼ਿੰਦਗੀ ਦਾ ਸਭ ਤੋਂ ਕੀਮਤੀ ਸਮਾਂ ਨਰੇਗਾ ਲੇਖੇ ਲਾ ਚੁੱਕੇ ਮੁਲਾਜ਼ਮਾਂ ਨੂੰ ਪੰਚਾਇਤ ਮੰਤਰੀ ਸੌਂਦ ਨੇ ਵੀ ਕਿਹਾ ਕਿ ਹੜਤਾਲ ਖ਼ਤਮ ਕਰੋ ਨਹੀਂ ਤਾਂ ਤੁਹਾਨੂੰ ਕੱਢ ਕੇ ਨਵੀਂ ਭਰਤੀ ਕੀਤੀ ਜਾਵੇਗੀ। ਇਸ ਲਈ ਪੰਜਾਬ ਭਰ ਦੇ ਨਰੇਗਾ ਮੁਲਾਜ਼ਮਾਂ ਵਿੱਚ ਬੇਹੱਦ ਰੋਸ਼ ਦੀ ਲਹਿਰ ਦੌੜ ਗਈ। ਮੌਕੇ ਤੇ ਪੁੱਜੇ ਵੱਖ-ਵੱਖ ਜਿਲਿ੍ਹਆਂ ਦੇ ਆਗੂਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਸੰਘਰਸ਼ ਨੂੰ ਹੋਰ ਤਿੱਖਾ ਅਤੇ ਤੇਜ਼ ਕਰਨ ਦਾ ਫ਼ੈਸਲਾ ਕੀਤਾ। ਜਿਸ ਵਿਚ 10 ਜੁਲਾਈ ਨੂੰ ਸਾਰੇ ਜਿਲ੍ਹਾ ਸਦਰ ਮੁਕਾਮਾਂ ’ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ। 15 ਜੁਲਾਈ ਨੂੰ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਖੰਨਾ ਰਿਹਾਇਸ਼ ਦਾ ਘਿਰਾਓ ਹਜ਼ਾਰਾਂ ਦਾ ਇਕੱਠ ਕਰਕੇ ਕੀਤਾ ਜਾਵੇਗਾ, ਰੋਸ ਰੈਲੀ ਕੱਢੀ ਜਾਵੇਗੀ। 12 ਜੁਲਾਈ ਨੂੰ ਮੁੱਖ ਮੰਤਰੀ ਬੰਗਲੌਰ ਤੋਂ ਵਾਪਸ ਆ ਜਾਣਗੇ। ਇਸ ਤੋਂ ਬਾਅਦ ਜਿੱਥੇ ਕਿਤੇ ਵੀ ਮੁੱਖ ਮੰਤਰੀ ਦਾ ਲੋਕ ਮਿਲਣੀ ਪ੍ਰੋਗਰਾਮ ਹੋਵੇਗਾ। ਉਸ ਥਾਂ ਜਾ ਕੇ ਨਰੇਗਾ ਮੁਲਾਜ਼ਮ ਮੁੱਖ ਮੰਤਰੀ ਪੰਜਾਬ ਨੂੰ ਸਵਾਲ ਕਰਨਗੇ।ਇਸ ਮੌਕੇ ਤੇ ਪਰਮਿੰਦਰ ਸਿੰਘ ਮਾੰਣੂਕੇ, ਪੰਕਜ ਕੁਮਾਰ, ਕੁਲਵਿੰਦਰ ਸਿੰਘ, ਇੰਦਰਜੀਤ ਸਿੰਘ, ਰੌਬਿਨਦੀਪ ਸਿੰਘ, ਬਲਵਿੰਦਰ ਸਿੰਘ ਬੱਗਾ, ਗੁਰਪ੍ਰੀਤ ਸਿੰਘ ਸੇਰਗਿੱਲ, ਜਸਮੀਤ ਸਿੰਘ ਤੁੰਗ, ਹਰਦੀਪ ਸਿੰਘ ਸਰਾਂ, ਮਹਿੰਦਰ ਸਿੰਘ ਮਹਿਲ ਕਲਾਂ, ਅਜੇ ਕੁਮਾਰ, ਬਲਕਰਨ ਸਿੰਘ ਸੇਰਗਿੱਲ, ਰਵਿੰਦਰ ਮਿੱਤਲ, ਗੁਰਮੀਤ ਸਿੰਘ ਗੈਰੀ, ਗਗਨਦੀਪ ਸਿੰਘ, ਸੁਖਚੈਨ ਸਿੰਘ, ਰਣਜੀਤ ਸਿੰਘ, ਮਹਿੰਦਰ ਸਿੰਘ ਰਾਏਸਰ, ਜਸਵੀਰ ਕੋਰ, ਕੁਲਵੀਰ ਕੋਰ, ਨਗਿੰਦਰ ਕੋਰ, ਹਰਪ੍ਰੀਤ ਕੋਰ ਆਦਿ ਸਮੇਤ ਸਮੂਹ ਮੁਲਾਜਮ ਹਾਜਰ ਸਨ l

About The Author