ਚੋਰਾਂ ਦੀ ਜੋੜੀ ਪੁਲਿਸ ਦੇ ਅੜਿੱਕੇ, 4 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ

PrimekhabarPunjab Bike chor

ਬਰਨਾਲਾ, 14 ਜੁਲਾਈ(ਰਾਕੇਸ਼ ਜੇਠੀ):ਬਰਨਾਲਾ ਵਿੱਚ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਕਥਿਤ ਮੋਟਰਸਾਈਕਲ ਚੋਰਾਂ ਨੂੰ ਥਾਣਾ ਸਿਟੀ-2 ਦੀ ਪੁਲਿਸ ਨੇ ਕਾਬੂ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਚੋਰੀ ਦੇ ਚਾਰ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ।
ਜਾਣਕਾਰੀ ਅਨੁਸਾਰ, ਐੱਸ.ਐੱਚ.ਓ. ਚਰਨਜੀਤ ਸਿੰਘ ਦੀ ਦੇਖ-ਰੇਖ ਹੇਠ ਸਹਾਇਕ ਥਾਨੇਦਾਰ ਬਲੀ ਰਾਮ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਜਸ਼ਨਦੀਪ ਸਿੰਘ ਉਰਫ਼ ਨਾਈ ਵਾਸੀ ਬੀਲਾ ਅਤੇ ਪ੍ਰਭਜੋਤ ਸਿੰਘ ਉਰਫ਼ ਕੱਟੂ ਵਾਸੀ ਬੀਲਾ ਨੂੰ ਗ੍ਰਿਫ਼ਤਾਰ ਕੀਤਾ।
ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਦੋਵੇਂ ਮੁਲਜ਼ਮ ਬਰਨਾਲਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਖੜ੍ਹੇ ਮੋਟਰਸਾਈਕਲਾਂ ਨੂੰ ਨਿਸ਼ਾਨਾ ਬਣਾ ਕੇ ਚੋਰੀ ਕਰਦੇ ਸਨ। ਉਨ੍ਹਾਂ ਕੋਲੋਂ ਇੱਕ ਸਿਲਵਰ ਰੰਗ ਦਾ ਹੀਰੋ ਸਪਲੈਂਡਰ ਅਤੇ ਇੱਕ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਗਿਆ, ਜੋ ਬੱਸ ਸਟੈਂਡ ਬਰਨਾਲਾ ਦੇ ਨੇੜਲੇ ਇਲਾਕਿਆਂ ਤੋਂ ਚੋਰੀ ਕੀਤੇ ਗਏ ਸਨ।
ਇਸ ਤੋਂ ਇਲਾਵਾ ਪੁਲਿਸ ਨੇ ਇੱਕ HF Deluxe ਅਤੇ ਇੱਕ ਹੋਰ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ, ਜੋ ਪੱਖੋ ਕੈਂਚੀਆਂ ਅਤੇ ਬੱਸ ਸਟੈਂਡ ਇਲਾਕੇ ਤੋਂ ਚੋਰੀ ਕੀਤੇ ਜਾਣ ਦਾ ਖੁਲਾਸਾ ਹੋਇਆ ਹੈ।
ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

About The Author