ਹੰਡਿਆਇਆ ਦੀ ਪ੍ਰਸਿੱਧ ਸਮਾਜ ਸੇਵੀ ਹਸਤੀ ਸੋਹਨ ਲਾਲ ਕਸੇਰਾ ਦਾ ਦਿਹਾਂਤ, ਇਲਾਕੇ ਵਿੱਚ ਸੋਗ ਦੀ ਲਹਿਰ

ਹੰਡਿਆਇਆ,16 ਜੁਲਾਈ (ਰਾਕੇਸ਼ ਜੇਠੀ)- ਹੰਡਿਆਇਆ ਦੇ ਪ੍ਰਸਿੱਧ ਸਮਾਜ ਸੇਵੀ ਅਤੇ ਧਾਰਮਿਕ ਕਾਰਜਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਵਾਲੇ ਸ਼੍ਰੀ ਸੋਹਨ ਲਾਲ ਕਸੇਰਾ (78) ਦਾ ਬੀਤੀ ਰਾਤ ਅਚਾਨਕ ਦਿਹਾਂਤ ਹੋ ਗਿਆ। ਉਨ੍ਹਾਂ ਦੇ ਅਚਾਨਕ ਵਿਛੋੜੇ ਦੀ ਖ਼ਬਰ ਨਾਲ ਹੰਡਿਆਇਆ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।
ਸ਼੍ਰੀ ਸੋਹਨ ਲਾਲ ਕਸੇਰਾ ਆਪਣੇ ਪਿੱਛੇ ਪੁੱਤਰ ਸੁਬੋਧ ਗੋਇਲ, ਮੋਹਿਤ ਗੋਇਲ ਅਤੇ ਅਮਿਤ ਗੋਇਲ ਸਮੇਤ ਭਰਪੂਰ ਪਰਿਵਾਰ ਛੱਡ ਗਏ ਹਨ। ਉਹ ਹਮੇਸ਼ਾ ਧਾਰਮਿਕ, ਸਮਾਜਿਕ ਅਤੇ ਭਲਾਈ ਦੇ ਕਾਰਜਾਂ ਵਿੱਚ ਅੱਗੇ ਰਹਿੰਦੇ ਸਨ ਅਤੇ ਸ਼੍ਰੀ ਰਾਧਾ ਕ੍ਰਿਸ਼ਨ ਟਰੱਸਟ, ਹੰਡਿਆਇਆ ਦੇ ਕੈਸ਼ੀਅਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।
ਉਨ੍ਹਾਂ ਦਾ ਅੰਤਿਮ ਸੰਸਕਾਰ ਹੰਡਿਆਇਆ ਦੇ ਰਾਮਬਾਗ ਸ਼ਮਸ਼ਾਨ ਘਾਟ ਵਿਖੇ ਨਮ ਅੱਖਾਂ ਨਾਲ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਗੋਇਲ ਪਰਿਵਾਰ ਨਾਲ ਡੂੰਘਾ ਦੁੱਖ ਸਾਂਝਾ ਕੀਤਾ।
ਸ਼ੋਕ ਪ੍ਰਗਟ ਕਰਨ ਵਾਲਿਆਂ ਵਿੱਚ ਸ਼੍ਰੀ ਰਾਧਾ ਕ੍ਰਿਸ਼ਨ ਟਰੱਸਟ ਦੇ ਪ੍ਰਧਾਨ ਸੁਰਿੰਦਰ ਕੋਟੀਆ, ਸਕੱਤਰ ਅਸ਼ੋਕ ਕੁਮਾਰ ਸ਼ਾਸਤਰੀ, ਹੰਡਿਆਇਆ ਦੇ ਸਾਬਕਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ, ਐਮ.ਸੀ. ਗੁਰਮੀਤ ਸਿੰਘ ਬਾਵਾ, ਐਮ.ਸੀ. ਕੁਲਦੀਪ ਤਾਜਪੁਰੀਆ, ਸਾਬਕਾ ਭਾਜਪਾ ਮੰਡਲ ਪ੍ਰਧਾਨ ਗੋਰਾ ਲਾਲ, ਬਾਬਾ ਹਾਕਮ ਸਿੰਘ, ਮਨਦੀਪ ਜੇਠੀ, ਓਮ ਕੋਹਲੀ, ਹੈਪੀ ਸਿੰਘ, ਰਵੀ ਕੁਮਾਰ, ਪੰਡਿਤ ਸੁੰਦਰਮਣੀ, ਜਤਿੰਦਰ ਗੋਇਲ, ਵਿਕਾਸ ਗੋਇਲ, ਵਿਜੇ ਗੋਇਲ, ਸੁਨੀਲ ਕੁਮਾਰ, ਕੁਲਵਿੰਦਰ ਸਿੰਘ, ਬਿੰਦਰ ਸਿੰਘ ਸਮੇਤ ਅਨੇਕਾਂ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂ ਸ਼ਾਮਲ ਸਨ।
ਹਾਜ਼ਰ ਸ਼ਖ਼ਸੀਅਤਾਂ ਨੇ ਕਿਹਾ ਕਿ ਸ਼੍ਰੀ ਸੋਹਨ ਲਾਲ ਕਸੇਰਾ ਦਾ ਜੀਵਨ ਸਮਾਜ ਸੇਵਾ, ਧਾਰਮਿਕ ਕਾਰਜਾਂ ਅਤੇ ਲੋਕ ਭਲਾਈ ਲਈ ਸਮਰਪਿਤ ਰਿਹਾ। ਉਨ੍ਹਾਂ ਦੇ ਦਿਹਾਂਤ ਨਾਲ ਇਲਾਕੇ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
