ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਦਲਵੱਡ ਨੂੰ ਐਨ.ਆਰ.ਆਈ. ਵੱਲੋਂ ਵਾਟਰ ਕੂਲਰ ਭੇਟ

ਭੱਦਲਵੱਡ,23ਜੁਲਾਈ(ਰਾਕੇਸ਼ ਜੇਠੀ)- ਸਮਾਜ ਸੇਵਾ ਦੀ ਭਾਵਨਾ ਨੂੰ ਅੱਗੇ ਵਧਾਉਂਦੇ ਹੋਏ ਐਨ.ਆਰ.ਆਈ. ਸ. ਪਰਮਜੀਤ ਸਿੰਘ ਹੇਅਰ ਅਮਲਾ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਦਲਵੱਡ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਇੱਕ ਵਾਟਰ ਕੂਲਰ ਭੇਟ ਕੀਤਾ ਗਿਆ।
ਇਸ ਮੌਕੇ ਦਾਨੀ ਸੱਜਣਾਂ ਨੇ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਵਿਦਿਆਰਥੀਆਂ ਨੂੰ ਸਾਫ਼ ਅਤੇ ਠੰਢਾ ਪੀਣ ਵਾਲਾ ਪਾਣੀ ਉਪਲਬਧ ਕਰਵਾਉਣਾ ਸਮੇਂ ਦੀ ਲੋੜ ਹੈ। ਇਸੇ ਉਦੇਸ਼ ਨਾਲ ਸਕੂਲ ਨੂੰ ਵਾਟਰ ਕੂਲਰ ਭੇਟ ਕੀਤਾ ਗਿਆ ਤਾਂ ਜੋ ਵਿਦਿਆਰਥੀਆਂ ਨੂੰ ਰੋਜ਼ਾਨਾ ਠੰਢਾ ਅਤੇ ਸਾਫ਼ ਪਾਣੀ ਮਿਲ ਸਕੇ।
ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸੁਖਪਾਲ ਕੌਰ ਨੇ ਇਸ ਉਪਰਾਲੇ ਲਈ ਸ. ਪਰਮਜੀਤ ਸਿੰਘ ਹੇਅਰ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਮਾਜ ਸੇਵੀ ਯੋਗਦਾਨ ਵਿਦਿਆਰਥੀਆਂ ਦੀ ਭਲਾਈ ਅਤੇ ਸਕੂਲ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਹੋਰ ਦਾਨੀ ਸੱਜਣ ਵੀ ਸਿੱਖਿਆ ਦੇ ਖੇਤਰ ਵਿੱਚ ਇਸੇ ਤਰ੍ਹਾਂ ਆਪਣਾ ਯੋਗਦਾਨ ਪਾਉਣਗੇ।
ਇਸ ਮੌਕੇ ਅਧਿਆਪਕ ਵਿਕਾਸ ਗੋਇਲ, ਬੂਟਾ ਸਿੰਘ ਅਤੇ ਸਿੰਗਾਰਾ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
