“ਇੱਕ ਪੇੜ ਮਾਂ ਦੇ ਨਾਂ” ਮੁਹਿੰਮ ਤਹਿਤ ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਵਿਖੇ ਬੂਟੇ ਲਗਾਏ

IMG-20260725-WA0001.jpg

ਬਰਨਾਲਾ,25 ਜੁਲਾਈ(ਰਾਕੇਸ਼ ਜੇਠੀ): ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ, ਬਰਨਾਲਾ ਵਿਖੇ ਰੈਡ ਰਿਬਨ ਕਲੱਬ ਅਤੇ ਐਨਐਸਐਸ ਯੂਨਿਟ ਵੱਲੋਂ ਸਾਂਝੇ ਤੌਰ ‘ਤੇ “ਇੱਕ ਪੇੜ ਮਾਂ ਦੇ ਨਾਂ” ਮੁਹਿੰਮ ਤਹਿਤ ਬੂਟੇ ਲਗਾਉਣ ਦਾ ਪ੍ਰੋਗਰਾਮ ਕਰਵਾਇਆ ਗਿਆ।
ਕਾਲਜ ਦੇ ਪ੍ਰਿੰਸੀਪਲ ਡਾ. ਸੁਸ਼ੀਲ ਬਾਲਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮਕਸਦ ਵਾਤਾਵਰਨ ਦੀ ਰੱਖਿਆ ਦੇ ਨਾਲ-ਨਾਲ ਨੌਜਵਾਨਾਂ ਵਿੱਚ ਕੁਦਰਤ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ।
ਇਸ ਮੌਕੇ ਐਨਐਸਐਸ ਪ੍ਰੋਗਰਾਮ ਅਫਸਰ ਅਰਚਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਕੈਂਪਸ ਵਿੱਚ ਕਨੇਰ ਅਤੇ ਗੁਲਦੌਦੀ ਦੇ ਲਗਭਗ 20 ਬੂਟੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਕਾਲਜ ਪਹਿਲਾਂ ਹੀ ਹਰਿਆ-ਭਰਿਆ ਹੈ ਅਤੇ ਬਾਕੀ ਬੂਟੇ ਅਗਲੇ ਹਫ਼ਤੇ ਲਗਾਏ ਜਾਣ ਦੀ ਯੋਜਨਾ ਹੈ।
ਇਸ ਮੌਕੇ ਐਨਐਸਐਸ ਦੇ ਵਲੰਟੀਅਰਾਂ ਨੇ ਵੀ ਉਤਸ਼ਾਹ ਨਾਲ ਬੂਟੇ ਲਗਾ ਕੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ। ਪ੍ਰੋਗਰਾਮ ਦੌਰਾਨ ਐਨਐਸਐਸ ਪ੍ਰੋਗਰਾਮ ਅਫਸਰ ਮੈਡਮ ਆਰਤੀ ਅਗਰਵਾਲ, ਮੈਡਮ ਨੀਰੂ ਜੇਠੀ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਰਹੇ।
ਕਾਲਜ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਨ ਯਕੀਨੀ ਬਣਾਇਆ ਜਾ ਸਕੇ।

About The Author