ਚਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਵੱਡਾ ਹਾਦਸਾ ਟਲਿਆ; ਜਾਣ ਮਾਲ ਦੇ ਨੁਕਸਾਨ ਤੋਂ ਰਿਹਾ ਬਚਾਓ

Screenshot_20260731_152715_Gallery.jpg

ਬਰਨਾਲਾ,31 ਜੁਲਾਈ(ਰਾਕੇਸ਼  ਜੇਠੀ)-ਬਰਨਾਲਾ-ਮੋਗਾ ਰੋਡ ‘ਤੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇੱਕ ਚਲਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਗਨੀਮਤ ਰਹੀ ਕਿ ਕਾਰ ਵਿੱਚ ਸਵਾਰ ਪਤੀ-ਪਤਨੀ ਸਮੇਂ ਸਿਰ ਬਾਹਰ ਨਿਕਲ ਆਏ, ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਹਾਲਾਂਕਿ ਕਾਰ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਰੂਪ ਸਿੰਘ, ਵਾਸੀ ਖੁੱਡੀ ਕਲਾਂ, ਆਪਣੀ ਪਤਨੀ ਸਮੇਤ ਮੋਗਾ ਤੋਂ ਬਰਨਾਲਾ ਵੱਲ ਕਾਰ ਰਾਹੀਂ ਆ ਰਿਹਾ ਸੀ। ਰਸਤੇ ਵਿੱਚ ਅਚਾਨਕ ਕਾਰ ਦੇ ਬੋਨਟ ਵਿੱਚੋਂ ਧੂੰਆਂ ਨਿਕਲਦਾ ਦਿਖਾਈ ਦਿੱਤਾ।
ਗੁਰਪ੍ਰੀਤ ਸਿੰਘ ਨੇ ਤੁਰੰਤ ਸੂਝ-ਬੂਝ ਦਿਖਾਉਂਦੇ ਹੋਏ ਕਾਰ ਨੂੰ ਸੜਕ ਕਿਨਾਰੇ ਰੋਕ ਦਿੱਤਾ। ਜਿਵੇਂ ਹੀ ਉਸ ਨੇ ਬੋਨਟ ਖੋਲ੍ਹਿਆ ਤਾਂ ਅਚਾਨਕ ਅੱਗ ਭੜਕ ਉੱਠੀ ਅਤੇ ਕੁਝ ਹੀ ਪਲਾਂ ਵਿੱਚ ਕਾਰ ਅੱਗ ਦੀਆਂ ਲਪੇਟਾਂ ਵਿੱਚ ਆ ਗਈ। ਇਸ ਦੌਰਾਨ ਗੁਰਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਸੁਰੱਖਿਅਤ ਢੰਗ ਨਾਲ ਕਾਰ ਵਿੱਚੋਂ ਬਾਹਰ ਨਿਕਲ ਗਏ, ਜਿਸ ਨਾਲ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ।
ਪੁਲਿਸ ਚੌਂਕੀ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਮਾਮਲੇ ਸਬੰਧੀ ਗੁਰਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਕੁਝ ਸਮੇਂ ਲਈ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਆਵਾਜਾਈ ਵੀ ਪ੍ਰਭਾਵਿਤ ਰਹੀ।

About The Author

You may have missed