ਸ਼ਤਰੰਜ ਦੀ ਬਿਸਾਤ ’ਤੇ ਵਿਦਿਆਰਥੀਆਂ ਨੇ ਦਿਖਾਈ ਪ੍ਰਤਿਭਾ, ਚੀਮਾ ਜੋਧਪੁਰ ਜ਼ੋਨਲ ਮੁਕਾਬਲੇ ਸਫਲਤਾਪੂਰਵਕ ਸੰਪੰਨ

PrimeKhabarPunjabn Cheema

ਚੀਮਾ ਜੋਧਪੁਰ,08ਅਗਸਤ (ਰਾਕੇਸ਼ ਜੇਠੀ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਵਿਖੇ ਚੀਮਾ ਜੋਧਪੁਰ ਜ਼ੋਨ ਦੇ ਜ਼ੋਨਲ ਪੱਧਰੀ ਸ਼ਤਰੰਜ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਚੀਮਾ ਜੋਧਪੁਰ ਜ਼ੋਨ ਦੇ ਵੱਖ-ਵੱਖ ਸਕੂਲਾਂ ਤੋਂ ਪੰਜਾਹ ਤੋਂ ਵੱਧ ਖਿਡਾਰੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸੁਨੀਤਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਦੇ ਸ੍ਰੀ ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ।

ਸਕੂਲ ਦੇ ਪ੍ਰਿੰਸੀਪਲ ਸ੍ਰੀ ਅਨਿਲ ਕੁਮਾਰ ਮੋਦੀ ਨੇ ਕਿਹਾ ਕਿ ਇਸ ਸ਼ਤਰੰਜ ਮੁਕਾਬਲੇ ਵਿੱਚ ਵੱਖ-ਵੱਖ ਸਕੂਲਾਂ ਦੇ ਹੋਣਹਾਰ ਅਤੇ ਬੁੱਧੀਮਾਨ ਵਿਦਿਆਰਥੀਆਂ ਦੀ ਸ਼ਮੂਲੀਅਤ ਬਹੁਤ ਹੀ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸ਼ਤਰੰਜ ਵਿਦਿਆਰਥੀਆਂ ਦੀ ਸੋਚਣ, ਫੈਸਲਾ ਲੈਣ ਅਤੇ ਇਕਾਗਰਤਾ ਦੀ ਸਮਰੱਥਾ ਨੂੰ ਵਿਕਸਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।

ਮੀਡੀਆ ਕੋਆਰਡੀਨੇਟਰ ਡਾ. ਜਤਿੰਦਰ ਜੋਸ਼ੀ ਨੇ ਕਿਹਾ ਕਿ ਸਾਰੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ, ਇਕਾਗਰਤਾ ਅਤੇ ਦ੍ਰਿੜ੍ਹ ਇਰਾਦੇ ਨਾਲ ਮੁਕਾਬਲਿਆਂ ਵਿੱਚ ਭਾਗ ਲਿਆ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਭਾਵਨਾ, ਆਤਮ-ਵਿਸ਼ਵਾਸ ਅਤੇ ਫੈਸਲਾ ਲੈਣ ਦੀ ਯੋਗਤਾ ਪੈਦਾ ਕਰਨ ਵਿੱਚ ਸਹਾਇਕ ਹੁੰਦੇ ਹਨ।

ਵੱਖ-ਵੱਖ ਉਮਰ ਵਰਗਾਂ ਦੇ ਨਤੀਜੇ

ਉੱਨੀ ਸਾਲ ਤੋਂ ਘੱਟ ਉਮਰ ਦੇ ਲੜਕਿਆਂ ਦੇ ਵਰਗ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਨੇ ਪਹਿਲਾ ਸਥਾਨ ਹਾਸਲ ਕੀਤਾ।

ਉੱਨੀ ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਦੇ ਵਰਗ ਵਿੱਚ ਵੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।

ਸਤਾਰਾਂ ਸਾਲ ਤੋਂ ਘੱਟ ਉਮਰ ਦੇ ਲੜਕਿਆਂ ਦੇ ਵਰਗ ਵਿੱਚ ਬੀ.ਵੀ.ਐਮ. ਸਕੂਲ ਖੁੱਡੀ ਕਲਾਂ ਨੇ ਪਹਿਲਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਨੇ ਦੂਜਾ ਸਥਾਨ ਹਾਸਲ ਕੀਤਾ।

ਸਤਾਰਾਂ ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਦੇ ਵਰਗ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਨੇ ਪਹਿਲਾ ਸਥਾਨ, ਸੇਂਟ ਪੌਲ ਇੰਟਰਨੈਸ਼ਨਲ ਸਕੂਲ ਖੁੱਡੀ ਨੇ ਦੂਜਾ ਸਥਾਨ ਅਤੇ ਬੀ.ਵੀ.ਐਮ. ਸਕੂਲ ਖੁੱਡੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਚੌਦਾਂ ਸਾਲ ਤੋਂ ਘੱਟ ਉਮਰ ਦੇ ਲੜਕਿਆਂ ਦੇ ਵਰਗ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਲੇਵਾਲ ਨੇ ਪਹਿਲਾ ਸਥਾਨ ਹਾਸਲ ਕੀਤਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਅਤੇ ਬੀ.ਵੀ.ਐਮ. ਸਕੂਲ ਖੁੱਡੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

About The Author