ਸ਼੍ਰੀ ਲਾਲ ਬਹਾਦਰ ਸ਼ਾਸਤਰੀ ਆਰਿਆ ਮਹਿਲਾ ਕਾਲਜ ਬਰਨਾਲਾ ਵਿਖੇ ਹਵਨ ਅਤੇ ਓਰੀਐਂਟੇਸ਼ਨ ਪ੍ਰੋਗਰਾਮ ਨਾਲ ਨਵੇਂ ਸੈਸ਼ਨ ਦਾ ਸ਼ੁਭ ਆਰੰਭ

PrimeK Punjab LBS

ਬਰਨਾਲਾ,11ਅਗਸਤ(ਰਾਕੇਸ਼ ਜੇਠੀ)-ਅੱਜ ਮਿਤੀ 11-8-26 ਨੂੰ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਆਰਿਆ ਮਹਿਲਾ ਕਾਲਜ ਬਰਨਾਲਾ ਵਿਖੇ ਪ੍ਰਿੰਸੀਪਲ ਡਾਕਟਰ ਸੁਸ਼ੀਲ ਬਾਲਾ ਦੀ ਅਗਵਾਈ ਵਿੱਚ ਨਵੇਂ ਸੈਸ਼ਨ ਦਾ ਆਰੰਭ ਹਵਨ ਅਤੇ ਓਰੀਐਂਨਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ ।ਇਸ ਪ੍ਰੋਗਰਾਮ ਅਧੀਨ 2026 -27 ਨਵੇਂ ਸੈਸ਼ਨ ਚ, ਕਾਲਜ ਵਿੱਚ ਚੱਲ ਰਹੇ ਆਰਟਸ ,ਕਾਮਰਸ , ਕੰਪਿਉਟਰ, ਫੈਸ਼ਨ ਡਿਜ਼ਾਇਨਿੰਗ ,ਸਾਇੰਸ ,ਬਿਊਟੀ ਐਂਡ ਵੈੱਲਨੈਸ, ਵਿਭਾਗਾਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਵਿਸ਼ੇਸ਼ ਰੂਪ ਵਿੱਚ ਕਰਵਾਇਆ ਗਿਆ । ਇਸ ਪ੍ਰੋਗਰਾਮ ਦਾ ਮੁੱਖ ਉਦੇਸ ਵਿਦਿਆਰਥਣਾਂ ਨੂੰ ਕਾਲਜ ਦੇ ਅਕਾਦਮਿਕ, ਪ੍ਰਸ਼ਾਸਨਿਕ, ਸਹਿ-ਪਾਠਕ੍ਰਮਿਕ ਮਾਹੌਲ ਨਾਲ ਜਾਣੂੰ ਕਰਵਾਉਣਾ ਤੇ ਉਹਨਾਂ ਨੂੰ ਆਪਣੇ ਭਵਿੱਖ ਦੀ ਸੁਚੱਜੀ ਯੋਜਨਾ ਬਣਾਉਣ ਲਈ ਪ੍ਰੇਰਿਤ ਕਰਨਾ ਸੀ ।ਇਸ ਪ੍ਰੋਗਰਾਮ ਦੀ ਸ਼ੁਰੂਆਤ ਸੰਗੀਤ ਵਿਭਾਗ ਦੁਆਰਾ ਭਜਨ ਗਾਇਨ ਨਾਲ ਕੀਤੀ ਗਈ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾਕਟਰ ਸੁਸ਼ੀਲ ਬਾਲਾ ਨੇ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ , ਅਧਿਆਪਕ ਅਤੇ ਵਿਦਿਆਰਥੀਆਂ ਨੂੰ ‘ਜੀ ਆਇਆ ‘ ਆਖਿਆ ਉਹਨਾਂ ਨੇ ਵਿਦਿਆਰਥੀਆਂ ਨੂੰ ਜੀਵਨ ਦੇ ਨਵੇਂ ਪੜਾਅ ਦੀ ਸ਼ੁਰੂਆਤ ਮੌਕੇ ਸ਼ੁੱਭ ਕਾਮਨਾਵਾਂ ਦਿੱਤੀਆਂ ਵਿਦਿਆਰਥੀਆਂ ਨੂੰ ਆਪਣੇ ਉਦੇਸ਼ ਦੀ ਪੂਰਤੀ ਲਈ ਸਖਤ ਮਿਹਨਤ, ਅਨੁਸ਼ਾਸਨ ਅਤੇ ਮਾਪਿਆਂ ਦੇ ਵਿਸ਼ਵਾਸ ਨੂੰ ਬਣਾਈ ਰੱਖਣ ਦੀ ਪ੍ਰੇਰਨਾ ਦਿੱਤੀ। ਕਾਲਜ ਦੀ ਪ੍ਰਬੰਧਕ ਕਮੇਟੀ ਦੇ ਸੈਕਟਰੀ ਕੇਵਲ ਜਿੰਦਲ ਨੇ ਨਵੇਂ ਸੈਸ਼ਨ ਦੇ ਸਮੇਂ ਵਿਦਿਆਰਥੀਆਂ ਨੂੰ ਜੀਵਨ ਦੀ ਗਹਿਰਾਈ ਨੂੰ ਸਮਝਣ ਦੀ ਅਤੇ ਆਪਣੇ ਆਪ ਤੇ ਭਰੋਸਾ ਕਰਨ ਦੀ ਤਾਕੀਦ ਕੀਤੀ। ਕਾਲਜ ਦੀ ਪ੍ਰਬੰਧਕ ਕਮੇਟੀ ਦੇ ਵਿੱਤ ਸਕੱਤਰ ਡਾਕਟਰ ਪ੍ਰਦੀਪ ਗੋਇਲ ਨੇ ਆਪਣੇ ਭਾਸ਼ਣ ਵਿੱਚ ਵਰਤਮਾਨ ਦੌਰ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਉਣ ਵਾਲੀਆਂ ਚੁਣੌਤੀਆਂ ਤੋਂ ਜਾਣੂ ਕਰਵਾਉਂਦਿਆਂ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ ਉੱਪਰ ਬਲ ਦੇਣ ਦਾ ਉਪਰਾਲਾ ਕਰਨ ਲਈ ਪ੍ਰੇਰਿਆ। ਕਾਲਜ ਦੀ ਪ੍ਰਬੰਧਕ ਕਮੇਟੀ ਦੀ ਉਪ ਪ੍ਰਧਾਨ ਰਾਮ ਕੁਮਾਰ ਸੋਬਤੀ ਨੇ ਨਾਰੀ ਸਿੱਖਿਆ ਦੇ ਆਰੰਭਕ ਵਿਕਾਸ ਵਿੱਚ ਸੁਆਮੀ ਦਿਆਂ ਨੰਦ ਦੇ ਯੋਗਦਾਨ ਨੂੰ ਯਾਦ ਕਰਦਿਆਂ, ਵਰਤਮਾਨ ਸਿੱਖਿਆ ਸਮੇਂ ਨਾਰੀ ਸਿੱਖਿਆ ਦੇ ਸਰਬਪੱਖੀ ਵਿਕਾਸ ਕਰਨ ਸਬੰਧੀ ਜਾਣਕਾਰੀ ਦਿੱਤੀ। ਸੰਜੀਵ ਸ਼ੋਰੀ ਨੇ ਔਰਤ ਨੂੰ ਸਮਾਜ ਦਾ ਕੇਂਦਰੀ ਧੁਰਾ ਮੰਨਦਿਆਂ ਆਪਣੇ ਆਪਣੇ ਖੇਤਰ ਵਿੱਚ ਨਿਪੁੰਨਤਾ ਹਾਸਲ ਕਰਨ ਦੀ ਹੌਸਲਾ ਅਫ਼ਜ਼ਾਈ ਕੀਤੀ। ਆਰੀਆ ਸਮਾਜ ਬਰਨਾਲਾ ਦੇ ਪ੍ਰਧਾਨ ਤਿਲਕ ਰਾਮ ਨੇ ਵਿਦਿਆਰਥੀਆਂ ਨੂੰ ਉੱਦਮ ਕਰਨ ਅਤੇ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।
ਡਾਕਟਰ ਜਸਬੀਰ ਕੌਰ, ਡਾਕਟਰ ਵੀਰਪਾਲ ਕੌਰ ,ਮੈਡਮ ਹਰਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਆਪਣੇ ਆਪਣੇ ਵਿਸ਼ਾ ਖੇਤਰ ਸਬੰਧੀ ਵਿਸਥਾਰ ਪੂਰਵਕ ਦੱਸਿਆ। ਇਸ ਮੌਕੇ ਤੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਸੈਕਟਰੀ ਕੇਵਲ ਜਿੰਦਲ ਵਿੱਤ ਸਕੱਤਰ ਡਾਕਟਰ ਪ੍ਰਦੀਪ ਗੋਇਲ ,ਉਪ ਪ੍ਰਧਾਨ ਪ੍ਰਦੀਪ ਗੋਇਲ, ਉਪ ਪ੍ਰਧਾਨ ਰਾਮ ਕੁਮਾਰ ਸੋਬਤੀ ,ਸੀਨੀਅਰ ਮੈਂਬਰ ਸੰਜੀਵ ਸ਼ੋਰੀ , ਆਰੀਆ ਸਭਾ ਬਰਨਾਲਾ ਦੇ ਪ੍ਰਧਾਨ ਤਿਲਕ ਰਾਮ , ਵੇਦ ਪ੍ਰਚਾਰਕ ਰਾਮ ਚੰਦਰ ਉਚੇਚੇ ਤੌਰ ਤੇ ਸ਼ਾਮਿਲ ਹੋਏ । ਇਸ ਮੌਕੇ ਤੇ ਕਾਲਜ ਦੇ ਅਧਿਆਪਕ ਸਾਹਿਬਾਨ ਤੇ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕ ਸ਼ਾਮਿਲ ਸਨ।ਮੰਚ ਸੰਚਾਲਨ ਦਾ ਕਾਰਜ ਮੈਡਮ ਆਰਤੀ ਨੇ ਬਾਖੂਬੀ ਨਿਭਾਇਆ।

About The Author