ਹੰਡਿਆਇਆ ਕੈਂਚੀਆਂ ਵਿਖੇ ਪੀਆਰਟੀਸੀ ਬੱਸ ਦੀ ਲਪੇਟ ’ਚ ਆਉਣ ਕਾਰਨ ਵਿਅਕਤੀ ਦੇ ਪੈਰ ’ਤੇ ਗੰਭੀਰ ਸੱਟਾਂ

PrimekhabarPunjab Accient

ਹੰਡਿਆਇਆ,12ਅਗਸਤ(ਰਾਕੇਸ਼ ਜੇਠੀ): ਹੰਡਿਆਇਆ ਕੈਂਚੀਆਂ ਵਿਖੇ ਇੱਕ ਪੀਆਰਟੀਸੀ ਬੱਸ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਵਿਅਕਤੀ ਦੇ ਪੈਰ ’ਤੇ ਗੰਭੀਰ ਸੱਟਾਂ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਦੇ ਏਐਸਆਈ ਬੰਤ ਸਿੰਘ ਨੇ ਦੱਸਿਆ ਕਿ ਪੀਆਰਟੀਸੀ ਬੱਸ ਨੰਬਰ PB 11 DF 3551, ਜਿਸ ਨੂੰ ਚਾਲਕ ਸੁਖਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਬਠਿੰਡਾ ਚਲਾ ਰਿਹਾ ਸੀ, ਬਰਨਾਲਾ ਤੋਂ ਬਠਿੰਡਾ ਵੱਲ ਜਾ ਰਹੀ ਸੀ।
ਉਨ੍ਹਾਂ ਦੱਸਿਆ ਕਿ ਜਦੋਂ ਬੱਸ ਹੰਡਿਆਇਆ ਕੈਂਚੀਆਂ ਵਿਖੇ ਪੁੱਲ ਦੇ ਹੇਠਾਂ ਤੋਂ ਲੰਘ ਰਹੀ ਸੀ ਤਾਂ ਇਸ ਦੌਰਾਨ ਇੱਕ ਪੈਦਲ ਜਾ ਰਿਹਾ ਵਿਅਕਤੀ ਬੱਸ ਦੀ ਲਪੇਟ ਵਿੱਚ ਆ ਗਿਆ। ਹਾਦਸੇ ਵਿੱਚ ਵਿਅਕਤੀ ਦੇ ਪੈਰ ’ਤੇ ਗੰਭੀਰ ਸੱਟਾਂ ਲੱਗੀਆਂ।
ਜ਼ਖਮੀ ਵਿਅਕਤੀ ਦੀ ਪਛਾਣ ਮਨੋਹਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਗੁਲਾਬਪੁਰ, ਲੁਧਿਆਣਾ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਸੜਕ ਸੁਰੱਖਿਆ ਫੋਰਸ ਦੀ ਟੀਮ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਜ਼ਖਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਭਰਤੀ ਕਰਵਾਇਆ ਗਿਆ।
ਏਐਸਆਈ ਬੰਤ ਸਿੰਘ ਨੇ ਦੱਸਿਆ ਕਿ ਘਟਨਾ ਸਬੰਧੀ ਥਾਣਾ ਸਿਟੀ-2 ਦੇ ਅਧਿਕਾਰੀ ਰਮਨਦੀਪ ਸਿੰਘ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਸਬੰਧੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਹਾਦਸੇ ਦੇ ਕਾਰਨਾਂ ਸਬੰਧੀ ਜਾਂਚ ਤੋਂ ਬਾਅਦ ਹੀ ਪੂਰੀ ਸਥਿਤੀ ਸਪੱਸ਼ਟ ਹੋ ਸਕੇਗੀ। ਇਸ ਮੌਕੇ ਏਐਸਆਈ ਬੰਤ ਸਿੰਘ ਦੇ ਨਾਲ ਕਾਨਸਟੇਬਲ ਗੁਲਾਬ ਸਿੰਘ, ਲੇਡੀ ਕਾਂਸਟੇਬਲ ਮਨਪ੍ਰੀਤ ਕੌਰ ਤੇ ਰਾਜਵੀਰ ਕੌਰ ਵੀ ਹਾਜ਼ਰ ਸਨ।

About The Author