ਪੋਸਟਰ ਮੇਕਿੰਗ ਮੁਕਾਬਲੇ ਵਿੱਚ ਐਲ.ਬੀ.ਐਸ. ਸਕੂਲ ਦੀ ਵਿਦਿਆਰਥਣ ਸਿਮਰਨ ਬਰਾੜ ਨੇ ਹਾਸਲ ਕੀਤਾ ਪਹਿਲਾ ਸਥਾਨ

PrimeKhabar P LBS

ਬਰਨਾਲਾ,22ਅਗਸਤ(ਰਾਕੇਸ਼ ਜੇਠੀ): ਤਰਕਸ਼ੀਲ ਸੋਸਾਇਟੀ ਪੰਜਾਬ (ਰਜਿ.) ਵੱਲੋਂ ਡਾ. ਨਰਿੰਦਰ ਦਭੋਲਕਰ ਦੀ ਯਾਦ ਵਿੱਚ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਐਲ.ਬੀ.ਐਸ. ਆਰਿਆ ਮਹਿਲਾ ਸੀਨੀਅਰ ਸੈਕੰਡਰੀ ਸਕੂਲ ਦੀ +2 ਕਾਮਰਸ ਦੀ ਵਿਦਿਆਰਥਣ ਸਿਮਰਨ ਬਰਾੜ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

ਮੁਕਾਬਲੇ ਵਿੱਚ ਬਰਨਾਲਾ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸਿਮਰਨ ਬਰਾੜ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ ਲਈ ਤਰਕਸ਼ੀਲ ਸੋਸਾਇਟੀ ਪੰਜਾਬ ਵੱਲੋਂ ₹1,000 ਅਤੇ ਮੈਡਮ ਕਿਰਨ ਸਿਕਰੀ ਵੱਲੋਂ ₹200 ਦਾ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਐਲ.ਬੀ.ਐਸ. ਸਕੂਲ ਦੀ ਪ੍ਰਿੰਸੀਪਲ ਡਾ. ਸੁਸ਼ੀਲ ਬਾਲਾ ਨੇ ਵਿਦਿਆਰਥਣ ਸਿਮਰਨ ਬਰਾੜ ਅਤੇ ਉਸ ਨੂੰ ਮਾਰਗ ਦਰਸ਼ਨ ਦੇਣ ਵਾਲੇ ਸਮੂਹ ਅਧਿਆਪਕਾਂ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਰਚਨਾਤਮਕ ਗਤੀਵਿਧੀਆਂ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਅਤੇ ਸਿਰਜਣਾਤਮਕ ਸੋਚ ਦਾ ਵਿਕਾਸ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।

About The Author